Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ 'ਚ ਦੱਖਣੀ ਵਿਧਾਨ ਸਭਾ ਹਲਕੇ ਦੀ ਬਦਲੀ ਨੁਹਾਰ

ਸੜਕਾਂ ਦੀ ਉਸਾਰੀ ਦਾ ਕੰਮ ਜੋਰਾਂ 'ਤੇ, ਪਿਛਲੇ ਸਾਲਾਂ ਦੇ ਤੋੜੇ ਰਿਕਾਰਡ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 22 Nov 2023

ਵਿਧਾਨ ਸਭਾ ਹਲਕਾ ਦੱਖਣੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਹੇਠ ਵਾਰਡ ਨੰਬਰ 32 ਅਤੇ 33 ਵਿੱਚ ਬਸੰਤ ਨਗਰ ਅਤੇ ਗੁਰਦੁਆਰਾ ਰੇਹਡੂ ਸਾਹਿਬ ਰੋਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਵਿਧਾਇਕ ਛੀਨਾ ਵਲੋਂ ਆਪਣੇ ਸੰਬੋਧਨ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਦੋਵਾਂ ਸੜਕਾਂ 'ਤੇ ਲਗਭਗ 85 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਸੜਕਾਂ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਕਾਸ ਕਾਰਜਾਂ ਵਿੱਚ ਇੱਕ ਤੋਂ ਬਾਅਦ ਇੱਕ ਨਵੇਂ ਅਧਿਆਏ ਜੋੜ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਵਿਕਾਸ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਇਸ ਸੜਕ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਬਹੁਤ ਖਸਤਾ ਸੀ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤੁਰੰਤ ਇਨ੍ਹਾਂ ਸੜਕਾਂ ਨੂੰ ਮਨਜ਼ੂਰੀ ਦਿੱਤੀ ਜਿਸ ਕਰਕੇ ਸੜਕਾਂ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।

ਵਿਧਾਇਕ ਛੀਨਾ ਨੇ ਅੱਗੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੀ ਹਾਲਤ ਬਹੁਤ ਮਾੜੀ ਸੀ, ਕਿਉਂਕਿ ਹਲਕਾ ਦੱਖਣੀ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਵਿਕਾਸ ਕਾਰਜ ਨਹੀਂ ਹੋ ਸਕੇ ਸਨ, ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕੋਨੇ-ਕੋਨੇ ਵਿੱਚ ਵਿਕਾਸ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ ਦੱਖਣੀ ਦਾ ਕੋਈ ਵੀ ਕੋਨਾ ਵਿਕਾਸ ਕਾਰਜਾਂ ਤੋਂ ਸੱਖਣਾ ਨਹੀਂ ਰਹੇਗਾ, ਇਸ ਲਈ ਦੱਖਣੀ ਹਲਕੇ ਦੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਟੀਮ ਲਗਾਤਾਰ ਸਰਵੇ ਕਰਦੀ ਹੈ ਅਤੇ ਲੋੜ ਮੁਤਾਬਕ ਸੜਕਾਂ ਦੇ ਨਿਰਮਾਣ ਦਾ ਕੰਮ ਵੀ ਕੀਤੇ ਜਾ ਰਹੇ ਹਨ. ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਵਿੱਚ ਕਿਸੇ ਕਿਸਮ ਦੀ ਕੋਈ ਧਾਂਦਲੀ ਨਾ ਹੋਵੇ, ਟੀਮਾਂ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਵਿਸ਼ੇਸ਼ ਤੌਰ 'ਤੇ ਵਿਧਾਇਕ ਛੀਨਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹਲਕੇ ਦਾ ਅਸਲ ਵਿਕਾਸ ਹੁਣ ਹੋ ਰਿਹਾ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD