Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

1 ਜਨਵਰੀ 2024 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀ ਵੋਟਾਂ ਲਈ ਕੀਤੀ ਜਾਵੇ ਰਜਿਸਟਰੇਸ਼ਨ : ਰਾਜੇਸ਼ ਧੀਮਾਨ

ਆਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫ਼ਿਰੋਜ਼ਪੁਰ , 22 Nov 2023

Last updated on: Nov 22, 2023, 00:00 IST

ਆਗਾਮੀ ਲੋਕ ਸਭਾ ਚੋਣਾਂ-2024  ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ  ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐੱਮ. ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ, ਐਸ.ਡੀ.ਐੱਮ. ਫਿਰੋਜ਼ਪੁਰ ਸ੍ਰੀ ਗੁਰਮੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸਬੰਧ ਵਿੱਚ  9 ਦਸੰਬਰ 2023 ਤੱਕ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਚੱਲੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਦੀ ਹੋ ਜਾਵੇਗੀ ਉਨ੍ਹਾਂ ਵੱਲੋ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾ ਸਕਦੇ ਹਨ। 

ਉਨ੍ਹਾਂ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਦੇਖਦਿਆਂ ਸਮੂਹ ਈ.ਆਰ.ਓਜ਼ ਨੂੰ 18-19 ਸਾਲ ਦੇ ਨੌਜਵਾਨਾਂ ਦੀ ਵੱਧ ਤੋ ਵੱਧ ਰਜਿਸਟ੍ਰੇਸ਼ਨ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਗੁਰੂਦੁਆਰਾ ਦੀਆਂ ਵੋਟਾਂ ਸਬੰਧੀ ਆਪਣੇ-ਆਪਣੇ ਦਫ਼ਤਰਾਂ ਦੇ ਬਾਹਰ ਨੋਟਿਸ ਲਗਾਏ ਜਾਣ ਤਾਂ ਜੋ ਆਮ ਜਨਤਾ ਨੂੰ ਵੋਟਾਂ ਬਣਾਉਣ ਦੀਆਂ ਮਿਤੀਆਂ ਬਾਰੇ ਪਤਾ ਲੱਗ ਸਕੇ।

ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਟੀਮ ਨੂੰ ਜ਼ਿਲ੍ਹੇ ਵਿੱਚ ਪੈਂਦੇ ਹਾਈ ਸਕੂਲਾਂ, ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਵਿੱਚ ਵੱਧ ਤੋਂ ਵੱਧ ਸਵੀਪ ਪ੍ਰੋਗਰਾਮ ਕਰਵਾਉਣ ਲਈ ਕਿਹਾ ਗਿਆ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਵੋਟਰਾਂ, ਖਾਸ ਕਰਕੇ ਜੋ 1 ਜਨਵਰੀ 2024 ਨੂੰ 18 ਸਾਲ ਦੇ ਹੋ ਜਾਣਗੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਹੈ ਤਾਂ ਉਹ ਫ਼ਾਰਮ ਨੰ 6 ਭਰ ਕੇ ਨਵੀਂ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਜੇਕਰ ਕਿਸੇ ਨੇ ਵੋਟ ਕਟਵਾਉਣੀ ਹੈ ਤਾਂ ਫ਼ਾਰਮ ਨੰ. 7, ਵੇਰਵਿਆਂ ਵਿੱਚ ਸੋਧ ਲਈ/ਦਿਵਿਆਂਗ ਵਜੋਂ ਮਾਰਕਿੰਗ ਲਈ/ਰਿਹਾਇਸ਼ ਬਦਲਣ ਲਈ ਜਾਂ ਬਦਲੀ ਵੋਟਰ ਕਾਰਡ ਲਈ ਫ਼ਾਰਮ ਨੰ. 8 ਅਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ:6ਬੀ ਭਰ ਸਕਦੇ ਹਨ। ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਤੋਂ ਇਲਾਵਾ ਇਲੈਕਸ਼ਨ ਦਫ਼ਤਰ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD