Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪਿੰਡ ਚਾਂਦਪੁਰ ਰੁੜਕੀ ‘ਚ 50 ਲੱਖ ਰੁਪਏ ਦੀ ਲਾਗਤ ਨਾਲ ਬਾਇਓਗੈਸ ਪਲਾਂਟ ਲਗਾਉਣ ਨੂੰ ਮਿਲੀ ਮਨਜੂਰੀ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 22 Nov 2023

Last updated on: Nov 22, 2023, 00:00 IST

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ-2 ਅਧੀਨ ਪਿੰਡ ਚਾਂਦਪੁਰ ਰੁੜਕੀ ਤਹਿਸੀਲ ਬਲਾਚੌਰ ਵਿਖੇ ਗੈਰ- ਸਰਕਾਰੀ ਸ੍ਰੀ ਗੋਬਿੰਦ ਗੋਧਾਮ ਗਊਸ਼ਾਲਾ ਵਿਖੇ ਬਾਇਓ ਗੈਸ ਪਲਾਂਟ ਬਣਾਉਣ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮੇਟੀ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਚਾਂਦਪੁਰ ਰੁੜਕੀ ਵਿਖੇ ਗੈਰ-ਸਰਕਾਰੀ ਸ਼੍ਰੀ ਗੋਬਿੰਦ ਗੋਧਾਮ ਗਊਸ਼ਾਲਾ ਵਿੱਚ ਬਾਇਓ ਗੈਸ ਪਲਾਂਟ ਲਗਾਉਣ ਸਬੰਧੀ ਜ਼ਿਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਇਸ ਪਲਾਂਟ ਨੂੰ ਲਗਾਉਣ ‘ਤੇ 50 ਲੱਖ ਰੁਪਏ ਦਾ ਖਰਚ ਆਵੇਗਾ। ਮੀਟਿੰਗ ਦੌਰਾਨ ਪ੍ਰਵਾਨਗੀ ਦੇਣ ਲਈ ਸਮੂਹ ਕਮੇਟੀ ਮੈਂਟਰਾਂ ਤੋਂ ਹਸਤਾਖਰ ਕਰਵੇ ਗਏ। ਮੀਟਿੰਗ ਦੌਰਾਨ ਮੌਜੂਦ ਸਾਰੇ ਮੈਂਬਰਾਂ ਵਲੋਂ ਉਕਤ ਕੰਮ ਸਬੰਧੀ ਆਪਣੀ ਸਹਿਮਤੀ ਪ੍ਰਗਟਾਈ ਗਈ।ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਚੰਦਰ ਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਸਕੀਮ ਅਧੀਨ ਪਿੰਡ  ਚਾਂਦਪੁਰ ਰੁੜਕੀ  ਤਹਿਸੀਲ ਬਲਾਚੌਰ ਵਿਖੇ ਪਹਿਲਾਂ ਬਣੇ ਹੋਏ ਗੋਬਰਧਨ ਬਾਇਓ ਗੈਸ ਪਲਾਂਟ ਦਾ ਨਿਰੀਖਣ ਕਰਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਕਮੇਟੀ ਵਲੋਂ ਉਕਤ ਬਾਇਓ ਗੈਸ ਪਲਾਂਟਸ ਦਾ ਨਿਰੀਖਣ ਕਰਨ ਉਪਰੰਤ ਪਾਇਆ ਕਿ ਇਹ ਬਾਇਓ ਗੈਸ ਪਲਾਂਟ ਪਿਛਲੇ 10 ਤੋਂ 11 ਸਾਲ ਤੋਂ ਲੋਹੇ ਦੇ ਡੋਮ/ਪੁਰਾਣੀ ਵਿੱਧੀ ਨਾਲ ਬਣਾਏ ਗਏ ਹਨ, ਜਿਨ੍ਹਾਂ ਰਾਹੀਂ ਪਿਛਲੇ 10 ਤੋਂ 11 ਮਹੀਨਿਆਂ ਤੋਂ ਗੈਸ ਨਹੀਂ ਬਣ ਰਹੀ ਕਿਉਂਕਿ ਡੋਮਜ਼ ਵਿੱਚ ਜੰਗਾਲ ਕਾਰਨ ਛੇਦ ਹੋ ਗਏ ਹਨ ਅਤੇ  ਕਮੇਟੀ ਵਲੋਂ ਆਪਣੀ ਰਿਪੋਰਟ ਵਿੱਚ ਇਨ੍ਹਾਂ ਨੂੰ ਕਬਾੜ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਪੰਜਾਬ ਗੁੱਡ ਗਵਰਨੈਸ ਫੈਲੋ ਸੰਜਨਾ ਸਕਸੈਨਾ, ਕਾਰਜਕਾਰੀ ਇੰਜੀਨੀਅਰ ਸੁਖਵਿੰਦਰ ਮਾਹੀ, ਉਪ ਮੰਡਲ ਇੰਜੀਨੀਅਰ ਹਰਦੀਪ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਵੀਰ ਕੁਮਾਰ, ਪੇਡਾ ਤੋਂ ਜਸਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD