Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਬਾਲ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਸਲੋਗਨ ਲੇਖਣ ਮੁਕਬਾਲੇ ਕਰਵਾਏ ਗਏ : ਪੂਨਮਦੀਪ ਕੌਰ

ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਦਿਆਰਥੀਆਂ ਰਹੇ ਜੇਤੂ, ਉਨ੍ਹਾਂ ਦੀਆਂ ਰਚਨਾਵਾਂ ਸੂਬਾ ਪੱਧਰੀ ਮੁਕਾਬਲੇ ਲਈ ਭੇਜੀਆਂ ਜਾਣਗੀਆਂ

DC Barnala, Deputy Commissioner Barnala, PoonamDeep Kaur, Barnala

Web Admin

Web Admin

5 Dariya News

ਬਰਨਾਲਾ , 22 Nov 2023

Last updated on: Nov 22, 2023, 00:00 IST

ਪੰਜਾਬ ਰਾਜ ਬਾਲ ਵਿਕਾਸ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਬਾਲ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸ਼੍ਰੀਮਤੀ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਬਰਨਾਲਾ ਨੇ ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਅੱਜ ਸਨਮਾਨਿਤ ਕੀਤਾ।

ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਆਮ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਨਿਯਮਾਂ ਬਾਰੂ ਜਾਣੂ ਕਰਵਾਉਣ ਲਈ ਇਹ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਨੂੰ ਜੁਵੇਨਾਇਲ ਜਸਟਿਸ ਐਕਟ, ਸਿੱਖਿਆ ਦਾ ਅਧਿਕਾਰ ਐਕਟ, ਪੋਕਸੋ ਐਕਟ, ਚਾਈਲਡ ਮੈਰਿਜ ਐਕਟ, ਚਾਈਲਡ ਲੇਬਰ ਐਕਟ ਆਦਿ ਬਾਰੇ ਦੱਸਿਆ ਗਿਆ।ਵੱਖ ਵੱਖ ਸਕੂਲਾਂ ਤੋਂ ਪ੍ਰਾਪਤ ਰਚਨਾਵਾਂ ਚੋਂ ਜੇਤੂ ਵਿਦਿਆਰਥੀਆਂ ਦੀ ਚੋਣ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਸਥਾਪਤ ਕੀਤੀ ਗਈ ਜਿਸ ਵੱਲੋਂ ਤਿੰਨ ਰਚਨਾਵਾਂ ਨੂੰ ਚੁਣਿਆ ਗਿਆ। 

ਡਿਪਟੀ ਕੰਮਿਸ਼ਨਰ ਨੇ ਅੱਜ ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਦੀ ਵਿਦਿਆਰਥਣ ਮਨਰੀਤ ਕੌਰ ਨੂੰ ਪਹਿਲਾ ਇਨਾਮ, ਸਰਕਾਰੀ ਹਾਈ ਸਕੂਲ ਚੌਹਾਨ ਕੇ ਖੁਰਦ ਤੋਂ ਨਵਜੋਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ (ਲੜਕੇ) ਤੋਂ ਵਿਦਿਆਰਥੀ ਸਤਵੰਤ ਸਿੰਘ ਨੂੰ ਕ੍ਰਮਵਾਰ ਦੂਜਾ ਅਤੇ ਤੀਜਾ ਇਨਾਮ ਦਿੱਤਾ।ਪਹਿਲਾ ਸਥਾਨ ਹਾਸਲ ਕਰਨ ਵਾਲੀ ਮਨਰੀਤ ਨੂੰ 5100 ਰੁ, ਦੂਜਾ ਸਥਾਨ ਹਾਸਲ ਕਰਨ ਵਾਲੀ ਨਵਜੋਤ ਨੂੰ 3100 ਰੁ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਸਤਵੰਤ ਨੂੰ 2100 ਰੁ ਦਿੱਤੇ ਇਨਾਮ ਵੱਜੋਂ ਦਿੱਤੇ ਗਏ। 

ਇਨ੍ਹਾਂ ਬੱਚਿਆਂ ਦੀਆਂ ਰਚਨਾਵਾਂ ਸੂਬਾ ਪੱਧਰ ਉੱਤੇ ਭੇਜੀਆਂ ਗਈਆਂ ਹਨ।ਇਸ ਮੌਕੇ ਮੇਘਾ ਮਾਨ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਡਾ. ਬਰਜਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅ.ਸਰ (ਸ), ਹਰਬੰਸ ਸਿੰਘ ਬਾਲ ਸੁਰੱਖਿਆ ਅਤੇ ਵਿਕਾਸ ਅਫ਼ਸਰ, ਜਯੋਤੀ ਵੰਸ਼ ਪ੍ਰਬੰਧਕ ਸਖੀ ਵਨ ਸਟਾਪ ਕੇਂਦਰ, ਜੇਤੂ ਵਿਦਿਆਰਥੀਆਂ ਦੇ ਅਧਿਆਪਕ ਅਤੇ ਹੋਰ ਲੋਕ ਹਾਜ਼ਰ ਸਨ।

 

Tags: DC Barnala , Deputy Commissioner Barnala , PoonamDeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD