Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਜਸਕਰਨ ਸਿੰਘ ਆਈ.ਪੀ.ਐਸ. ਨੇ ਮੋਹਾਲੀ ਵਿਖੇ ਏ.ਡੀ.ਜੀ. ਪੀ. ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ

ਕਿਹਾ, ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਪਾਈ ਜਾਵੇਗੀ ਨੱਥ, ਪੁਲੀਸ ਦੀ ਟੁਕੜੀ ਵੱਲੋਂ ਦਿੱਤਾ ਗਿਆ ਗਾਰਡ ਆਫ਼ ਆਨਰ

Punjab Police, Police, S.A.S. Nagar Police, Mohali Police

Web Admin

Web Admin

5 Dariya News

ਐੱਸ.ਏ.ਐੱਸ. ਨਗਰ , 22 Nov 2023

ਸਾਲ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਜਸਕਰਨ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ.ਏ.ਐੱਸ.ਨਗਰ, ਮੋਹਾਲੀ ਵਿਖੇ ਏ.ਡੀ.ਜੀ.ਪੀ. ਰੋਪੜ ਰੇਂਜ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੁਲੀਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਐਸ ਏ ਐਸ ਨਗਰ ਦੇ ਐਸ ਐਸ ਪੀ ਡਾ. ਸੰਦੀਪ ਗਰਗ ਅਤੇ ਐਸ ਪੀ (ਐਚ) ਜਯੋਤੀ ਯਾਦਵ ਨੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ।

ਅਹੁਦਾ ਸੰਭਾਲਣ ਮੌਕੇ ਮੀਡੀਆ ਨੂੰ ਮੁਖ਼ਾਤਬ ਹੁੰਦਿਆਂ ਸ. ਜਸਕਰਨ ਸਿੰਘ ਨੇ ਕਿਹਾ ਕਿ ਪੰਜਾਬ ਪੁਲੀਸ ਬਹੁਤ ਹੀ ਕਾਬਲ ਫੋਰਸ ਹੈ ਤੇ ਰੇਂਜ ਅਧੀਨ ਆਉਂਦੇ ਸਾਰੇ ਜ਼ਿਲ੍ਹਿਆਂ ਦੇ ਪੁਲੀਸ ਅਧਿਕਾਰੀਆਂ ਨਾਲ ਚੰਗੇ ਤਾਲਮੇਲ ਨਾਲ ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਨੱਥ ਪਾਈ ਜਾਵੇਗੀ।ਸ. ਜਸਕਰਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਡੀ ਜੀ ਪੀ ਗੌਰਵ ਯਾਦਵ ਦੀ ਅਗਵਾਈ ’ਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਐਨਫ਼ੋਰਸਮੈਂਟ ਅਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪੁਲੀਸ ਦਾ ਕੰਮ ਲੋਕਾਂ ਨੂੰ ਸੁਖਾਵਾਂ ਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ, ਜਿਸ ਦੀ ਪੂਰਤੀ ਹਿਤ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।ਜ਼ਿਕਰਯੋਗ ਹੈ ਕਿ ਸ. ਜਸਕਰਨ ਸਿੰਘ ਇਸ ਵੇਲੇ ਬਤੌਰ ਰੋਪੜ ਰੇਂਜ ਦੇ ਏ ਡੀ ਜੀ ਪੀ ਦੇ ਨਾਲ ਏ ਡੀ ਜੀ ਪੀ ਇੰਟੈਲੀਜੈਂਸ-2 ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਪਹਿਲਾਂ ਉਹ ਪੁਲੀਸ ਕਮਿਸ਼ਨਰ, ਅੰਮਿ੍ਰਤਸਰ, ਏ.ਡੀ.ਜੀ.ਪੀ. ਇੰਟੈਲੀਜੈਂਸ, ਡੀ.ਆਈ.ਜੀ. ਜਲੰਧਰ ਰੇਂਜ, ਆਈ.ਜੀ.ਪੀ. ਫਿਰੋਜ਼ਪੁਰ, ਬਠਿੰਡਾ ਤੇ ਲੁਧਿਆਣਾ ਰੇਂਜ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

 

Tags: Punjab Police , Police , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD