Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 22 Nov 2023

Last updated on: Nov 22, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ  ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗ੍ਰਿਫਤਾਰ ਕਰਕੇ, ਸੂਬੇ ’ਚ ਮਿੱਥ ਕੇ ਕਤਲ ( ਟਾਰਗੇਟ ਕਿਲਿੰਗ )  ਕਰਨ ਦੀਆਂ ਵਾਰਦਾਤਾਂ ਨੂੰ ਟਾਲ ਦੇਣ ਵਿੱਚ  ਸਫ਼ਲਤਾ ਹਾਸਲ ਕੀਤੀ  ਹੈ। 

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਿੱਖ, ਬਠਿੰਡਾ ; ਰਮਨ ਕੁਮਾਰ ਵਾਸੀ ਪਿੰਡ ਗੁਰੂਹਰਸਹਾਏ, ਫਾਜ਼ਿਕਲਕਾ ਅਤੇ ਜਗਜੀਤ ਸਿੰਘ ਵਾਸੀ ਢਿੱਲਵਾ ਕਲਾਂ , ਕੋਟਕਪੂਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 8 ਪਿਸਤੌਲ--ਤਿੰਨ .30 ਬੋਰ ਦੇ ਪਿਸਤੌਲ ਅਤੇ ਪੰਜ .32 ਬੋਰ ਦੇ ਪਿਸਤੌਲ-- ਸਮੇਤ 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚੋਰੀ ਦੀ ਆਲਟੋ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ  ਪ੍ਰਾਪਤ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਪੁਲ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ।

ਇਸ ਸਬੰਧੀ ਹੋਰ  ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮਾਂ ਨੇ  ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਂਦੇ ਸਨ ਤਾਂ ਜੋ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਸਮਾਜ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅਗਲੀਆਂ-ਪਿਛਲੀਆਂ ਕੜੀਆਂ ਦਾ ਪਰਦਾਫਾਸ਼ ਕਰਨ ਲਈ  

ਹੋਰ ਜਾਂਚ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ।ਇਸ ਸਬੰਧ ਵਿਚ ਕੇਸ ਐਫਆਈਆਰ ਨੰ. 151 ਮਿਤੀ 21/11/23 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 379, 411, 115, 109 ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ 25(8) ਤਹਿਤ ਥਾਣਾ ਕੈਂਟ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD