Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਨੂੰ ਸਿਹਤ ਸਬੰਧੀ ਕੀਤਾ ਜਾਗਰੂਕ

ਗਰਭਵਤੀ ਔਰਤਾਂ ਦਾ ਸਮੇਂ ਸਿਰ ਟੀਕਾਕਰਨ ਤੇ ਐਂਟੀਨੇਟਲ ਚੈੱਕਅਪ ਅਤੀ ਜਰੂਰੀ:- ਡਾ ਦਵਿੰਦਰਜੀਤ ਕੌਰ

Health, Civil Surgeon, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 23 Nov 2023

Last updated on: Nov 23, 2023, 00:00 IST

ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾਂ ਰਹਿੰਦਿਆਂ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ  ਮਨਾਇਆ ਜਾਂਦਾ ਹੈ, ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਜੀ ਅਗਵਾਈ ਹੇਠ ਅੱਜ ਇਹ ਦਿਨ ਮਨਾਇਆ ਗਿਆ ।ਇਸ  ਸਬੰਧੀ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਜਿਲੇ ਦੀਆਂ ਸਾਰੀਆਂ ਹਾਈ ਰਿਸਕ ਗਰਭਵਤੀ ਔਰਤਾਂ ਦਾ ਵਿਸ਼ੇਸ਼ ਮੈਡੀਕਲ ਚੈਕ ਅਪ ਕੀਤਾ ਜਾਂਦਾ ਹੈ ਅਤੇ ਉਹਨਾਂ ਨੂੰ ਖੁਰਾਕ ਸਮਗਰੀ ਵੀ ਦਿੱਤੀ ਜਾਂਦੀ ਹੈ ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਹਾਈ ਰਿਸਕ ਗਰਭਵਤੀ ਔਰਤਾਂ ਦੀ ਸਿਹਤ ਅਤੇ ਉਹਨਾਂ ਦੇ ਇਲਾਜ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਂਦੀ ਹੈ। 

ਜ਼ਿਲ੍ਹਾ ਹਸਪਤਾਲ ਵਿਖੇ ਇਸ ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਦੌਰਾਨ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਕਰਵਾਉਣ ਕਿਉਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਉਹਨਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਅਤੇ ਲੋੜੀਦੇ ਲੈਬਾਰਟਰੀ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ । 

ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਅਤੇ  ਔਰਤ ਰੋਗਾਂ ਦੇ ਮਾਹਰ ਡਾ ਗਗਨਦੀਪ ਕੌਰ ਵੱਲੋਂ  ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਜਾਗਰੂਕ ਕੀਤਾ ਗਿਆ  । ਜ਼ਿਲ੍ਹਾ ਹਸਪਤਾਲ ਵਿੱਚ ਐਂਟੀ ਨੇਟਲ ਚੈੱਕ ਅੱਪ ਕਰਾਉਣ ਲਈ ਆਈਆਂ ਔਰਤਾਂ ਨੂੰ ਸਿਵਲ ਸਰਜਨ ਵੱਲੋਂ ਇਸ ਅਭਿਆਨ ਤਹਿਤ ਖੁਰਾਕ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਡਾ ਗਗਨਦੀਪ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ,ਜਸਵਿੰਦਰ ਕੌਰ , ਬੀਸੀਸੀ ਅਮਰਜੀਤ ਸਿੰਘ,ਬਲਜੀਤ ਸਿੰਘ ਆਦਿ ਵੀ ਹਾਜਰ ਸਨ।

 

Tags: Health , Civil Surgeon , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD