Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪਿੰਡਾਂ ਦਾ ਆਪਸੀ ਸੰਪਰਕ ਸੁਧਾਰਨ ਲਈ 7.53 ਕਰੋੜ ਦੀ ਲਾਗਤ ਵਾਲੇ 3 ਵੱਡੇ ਪੁਲਾਂ ਦਾ ਰੱਖਿਆ ਨੀਂਹ ਪੱਥਰ

ਸ਼ੇਰੋਂ ਮਾਡਲ ਟਾਊਨ ਤੋਂ ਘਾਸੀਵਾਲ ਨੂੰ ਜੋੜਨ ਵਾਲਾ ਪੁਲ ਪਹਿਲੀ ਵਾਰ ਲੋਕਾਂ ਲਈ ਬਣੇਗਾ ਹਕੀਕਤ: ਕੈਬਨਿਟ ਮੰਤਰੀ ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 23 Nov 2023

Last updated on: Nov 23, 2023, 00:00 IST

ਸੁਨਾਮ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਆਪਸੀ ਸੰਪਰਕ ਸੁਧਾਰਨ ਲਈ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਅੱਜ ਤਿੰਨ ਵੱਡੇ ਪੁਲਾਂ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਵੱਲੋਂ ਅੱਜ ਰੱਖੇ ਨੀਂਹ ਪੱਥਰਾਂ ਵਿੱਚ ਇੱਕ ਸ਼ੇਰੋਂ ਮਾਡਲ ਟਾਊਨ ਤੋਂ ਘਾਸੀਵਾਲ ਨੂੰ ਜੋੜਨ ਵਾਲੇ ਪੁਲ ਦਾ ਰੱਖਿਆ ਗਿਆ ਹੈ ਜੋ ਕਿ ਪਹਿਲੀ ਵਾਰ ਲੋਕਾਂ ਲਈ ਹਕੀਕਤ ਬਣਨ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚ ਸਰਕਾਰ ਬਣਨ ਤੋਂ ਬਾਅਦ ਪਹਿਲੇ ਦਿਨ ਤੋਂ ਹੀ ਉਨ੍ਹਾਂ ਵੱਲੋਂ ਹਲਕੇ ਦੇ ਮਸਲਿਆਂ ਅਤੇ ਸਮੱਸਿਆਵਾਂ ਦਾ ਸਰਵੇ ਕਰਵਾਇਆ ਗਿਆ ਸੀ। 

ਉਨ੍ਹਾਂ ਦੱਸਿਆ ਕਿ ਇਸ ਸਰਵੇ ਵਿੱਚ ਹਲਕੇ ਵਿੱਚ 6 ਪੁਲਾਂ ਦੇ ਨਿਰਮਾਣ ਦੀ ਲੋੜ ਮਹਿਸੂਸ ਕੀਤੀ ਗਈ ਸੀ ਜਿਨ੍ਹਾਂ ਵਿੱਚੋਂ ਤਿੰਨ ਦਾ ਨੀਂਹ ਪੱਥਰ ਅੱਜ ਰੱਖਿਆ ਜਾ ਚੱਕਾ ਹੈ ਅਤੇ ਬਾਕੀ ਰਹਿੰਦੇ 3 ਪੁਲਾਂ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਵੀ ਜਲਦ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਝੰਬੋ ਡਰੇਨ ਉੱਪਰ ਬਣਨ ਵਾਲਾ ਅਤੇ ਸ਼ੇਰੋਂ ਮਾਡਲ ਟਾਊਨ ਤੋਂ ਘਾਸੀਵਾਲ ਨੂੰ ਜੋੜਨ ਵਾਲਾ ਪੁਲ 3.56 ਕਰੋੜ ਰੁਪਏ ਦੀ ਲਾਗਤ ਨਾਲ, ਚੀਮਾਂ ਤੋਂ ਫਤਿਹਗੜ੍ਹ ਨੂੰ ਜੋੜਨ ਵਾਲਾ ਪੁਲ 2.34 ਕਰੋੜ ਰੁਪਏ ਅਤੇ ਝਾੜੋਂ ਤੋਂ ਲੌਂਗੋਵਾਲ ਨੂੰ ਜੋੜਨ ਵਾਲਾ ਨਵਾਂ ਪੁਲ 1.63 ਕਰੋੜ ਰੁਪਏ ਦੀ ਲਾਗਤ ਨਾਲ ਬਣਵਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੇ ਨਕਸ਼ੇ ਪਾਸ ਕਰਵਾਉਣ ਤੋਂ ਪਹਿਲਾਂ ਭਵਿੱਖ ਵਿੱਚ ਟ੍ਰੈਫਿਕ ਅਤੇ ਬਰਸਾਤਾਂ ਮੌਕੇ ਹੜ੍ਹਾਂ ਦੇ ਪਾਣੀ ਆਉਣ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਧਿਆਨ ਵਿੱਚ ਰੱਖਿਆ ਗਿਆ ਹੈ ਅਤੇ ਇਨ੍ਹਾਂ ਦੀ ਉਚਾਈ ਅੱਜ ਤੱਕ ਆਏ ਹੜ੍ਹਾਂ ਦੇ ਪਾਣੀ ਤੋਂ ਵੀ ਇੱਕ ਮੀਟਰ ਉੱਚੀ ਰਖਵਾਈ ਗਈ ਹੈ। ਉਨ੍ਹਾਂ ਸਬੰਧਤ ਠੇਕੇਦਾਰਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਪੁਲਾਂ ਦੇ ਨਿਰਮਾਣ ਮੌਕੇ ਕਿਸੇ ਵੀ ਕੀਮਤ ਉੱਪਰ ਨਿਯਮਾਂ ਦੀ ਅਣਦੇਖੀ ਨਾ ਕੀਤੀ ਜਾਵੇ ਅਤੇ ਵਰਤੀ ਜਾਣ ਵਾਲੀ ਨਿਰਮਾਣ ਸਮੱਗਰੀ ਦੀ ਗੁਣਵੱਤਾ ਦਾ ਵੀ ਖਾਸ ਖਿਆਲ ਰੱਖਿਆ ਜਾਵੇ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕਿਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਮਨਪ੍ਰੀਤ ਬਾਂਸਲ, ਲਾਭ ਸਿੰਘ ਨੀਲੋਵਾਲ, ਨਰਿੰਦਰ ਠੇਕੇਦਾਰ, ਦੀਪਾ ਤੋਲਾਵਾਲ, ਗੁਰਚਰਨ ਚੋਵਾਸ ਬਲਾਕ ਪ੍ਰਧਾਨ, ਜੱਗਾ ਝਾੜੋ, ਮਲਕੀਤ ਸਾਹਪੁਰ ਬਲਾਕ ਪ੍ਰਧਾਨ, ਟੋਨੀ ਸ਼ਾਹਪੁਰ ਅਤੇ ਮੇਵਾ ਸਰਪੰਚ ਤੋਲਾਵਾਲ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD