Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਕਮਲਜੀਤ ਖੇਡਾਂ ਮੌਕੇ ਏਸ਼ੀਅਨ ਗੇਮਜ਼ ਦੇ ਮੈਡਲਿਸਟ 10 ਖਿਡਾਰੀਆਂ ਦਾ ਕੀਤਾ ਸਨਮਾਨ

ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਹਰੇਕ ਖਿਡਾਰੀ ਨੂੰ 25 ਹਜ਼ਾਰ ਨਗਦ ਰਾਸ਼ੀ, ਸਨਮਾਨ ਪੱਤਰ, ਮਾਸਕਟ ਤੇ ਪੁਸਤਕਾਂ ਨਾਲ ਕੀਤਾ ਜਾ ਰਿਹਾ ਹੈ ਸਨਮਾਨ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurmeet Khudian, Shery Kalsi

Web Admin

Web Admin

5 Dariya News

ਬਟਾਲਾ , 23 Nov 2023

Last updated on: Nov 23, 2023, 00:00 IST

ਕੋਟਲਾ ਸ਼ਾਹੀਆਂ ਵਿਖੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਈਆਂ ਜਾ ਰਹੀਆਂ 30ਵੀਆਂ ਕਮਲਜੀਤ ਖੇਡਾਂ ਮੌਕੇ ਅੱਜ ਏਸ਼ੀਅਨ ਗੇਮਜ਼ ਦੇ ਮੈਡਲਿਸਟ 10 ਪੰਜਾਬੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆ ਤੇ ਵਿਧਾਇਕ ਸ਼ੈਰੀ ਕਲਸੀ ਨੇ ਹਰੇਕ ਖਿਡਾਰੀ ਨੂੰ 25 ਹਜ਼ਾਰ ਨਗਦ ਰਾਸ਼ੀ, ਸਨਮਾਨ ਪੱਤਰ, ਮਾਸਕਟ ਤੇ ਪੁਸਤਕਾਂ ਨਾਲ ਸਨਮਾਨ ਕੀਤਾ।ਸਨਮਾਨ ਹਾਸਲ ਕਰਨ ਵਾਲਿਆਂ ਵਿੱਚ ਸੋਨ ਤਮਗਾ ਜੇਤੂ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਤੇ ਤੀਰਅੰਦਾਜ਼ ਪ੍ਰਨੀਤ ਕੌਰ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਅਥਲੀਟ ਮੰਜੂ ਰਾਣੀ, ਰੋਇੰਗ ਖਿਡਾਰੀ ਸੁਖਮੀਤ ਸਿੰਘ, ਚਰਨਜੀਤ ਸਿੰਘ, ਸਤਨਾਮ ਸਿੰਘ ਤੇ ਜਸਵਿੰਦਰ ਸਿੰਘ, ਤੀਰਅੰਦਾਜ਼ ਸਿਮਰਨਜੀਤ ਕੌਰ, ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਤੇ ਨਿਸ਼ਾਨੇਬਾਜ਼ ਗੁਰਜੋਤ ਸਿੰਘ ਖੰਗੂੜਾ ਸ਼ਾਮਲ ਸਨ।  

ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਵਾਲੇ ਸਾਰੇ 58 ਖਿਡਾਰੀਆਂ ਨੂੰ ਤਿਆਰੀ ਲਈ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਅਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਤੋਂ ਪਹਿਲਾਂ ਸਾਰੇ ਸਨਮਾਨ ਹਾਸਲ ਕਰਨ ਵਾਲਿਆਂ ਖਿਡਾਰੀਆਂ ਦਾ ਖੁੱਲ੍ਹੀਆਂ ਜੀਪਾਂ ਤੇ ਜਿਪਸੀਆਂ ਵਿੱਚ ਖੇਡ ਕੰਪਲੈਕਸ ਦਾ ਗੇੜਾ ਲਗਾਇਆ ਅਤੇ ਸਟੇਡੀਅਮ ਵਿੱਚ ਤਾੜੀਆਂ ਦੀ ਗੂੰਜ ਵਿੱਚ ਖਿਡਾਰੀ ਸਟੇਜ ਉੱਪਰ ਆਏ। 

ਖੇਡਾਂ ਦੇ ਮੁੱਖ ਪ੍ਰਬੰਧਕ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਐਸੋਸੀਏਸ਼ਨ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਤੇ ਪ੍ਰਧਾਨ ਪ੍ਰਿਥੀਪਾਲ ਸਿੰਘ, ਜਨਰਲ ਸਕੱਤਰ ਨਿਸ਼ਾਨ ਸਿੰਘ ਰੰਧਾਵਾ ਹਾਜ਼ਰ ਸਨ। ਖਿਡਾਰੀਆਂ ਦੇ ਸਨਮਾਨ ਪੱਤਰ ਨਵਦੀਪ ਸਿੰਘ ਗਿੱਲ ਤੇ ਡਾ ਕੁਲਵੰਤ ਸਿੰਘ ਸੋਹਲ ਨੇ ਪੜ੍ਹੇ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurmeet Khudian , Shery Kalsi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD