Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ

ਵਾਤਾਵਰਣ 'ਚ ਸੁਧਾਰ ਲਈ ਜਾਰੀ ਕਾਰਜ਼ਾਂ ਦੀ ਕੀਤੀ ਸਮੀਖਿਆ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 23 Nov 2023

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਸਥਾਨਕ ਸਟੇਟ ਫੌਰੈਸਟ ਰਿਸਰਚ ਇੰਸਟੀਚਿਊਟ (ਐਸ.ਐਫ.ਆਰ.ਆਈ.) ਲਾਢੋਵਾਲ ਵਿਖੇ ਖੇਤਰੀ ਪੱਧਰ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲਗਭਗ 15 ਜ਼ਿਲ੍ਹਿਆਂ ਦੇ ਜ਼ਿਲ੍ਹਾ ਵਣ ਅਫ਼ਸਰਾਂ (ਡੀ.ਐਫ.ਓਜ) ਵਲੋਂ ਸ਼ਮੂਲੀਅਤ ਕੀਤੀ ਗਈ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਹੋਰ ਹਰਿਆ ਭਰਿਆ ਅਤੇ ਇਸਦੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਮੀਟਿੰਗ ਦੌਰਾਨ ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ ਕੀਤੀ ਅਤੇ ਕਰੀਬ 149 ਗੁਰੂ ਨਾਨਕ ਬਗੀਚੀਆਂ ਦੀ ਦੇਖ ਰੇਖ ਸਬੰਧੀ ਵੀ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਰੀ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇ ਜਿਨ੍ਹਾਂ ਵਿੱਚ ਰਾਜ ਮਾਰਗਾਂ ਦੇ ਕੰਢਿਆਂ, ਲਿੰਕ ਸੜ੍ਹਕਾਂ ਦੇ ਕਿਨਾਰੇ ਅਤੇ ਹੋਰ ਪਿੰਡਾਂ ਸ਼ਹਿਰਾਂ ਵਿੱਚ ਖਾਲੀ ਪਈਆਂ ਜ਼ਮੀਨਾਂ 'ਤੇ ਰੁੱਖ ਲਗਾਏ ਜਾਣ।

ਹਰਿਆਵਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੌਦੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ ਅਤੇ ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਇਹ ਸਹਾਈ ਹੁੰਦੇ ਹਨ। ਉਨ੍ਹਾ ਦੱਸਿਆ ਕਿ ਮਨੁੱਖੀ ਜਿੰਦਗੀ ਵਿੱਚ ਪੌਦਿਆਂ ਦੀ ਬਹੁਤ ਵੱਡੀ ਮਹੱਤਤਾ ਹੈ ਅਤੇ ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਪੰਜਾਬੀਆਂ ਨੂੰ ਪੰਜਾਬ ਸਰਕਾਰ ਦੀ ਹਰਿਆਵਲ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣ ਦਾ ਸੱਦਾ ਦਿੰਦਿਆਂ ਕਿਹਾ  ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ ਹਨ।

ਬਾਅਦ ਵਿੱਚ, ਉਨ੍ਹਾਂ ਰਿਸਰਚ ਇੰਸਟੀਚਿਊਟ ਵਿੱਚ ਚੱਲ ਰਹੇ 55ਵੇਂ ਵਣ ਗਾਰਡ ਬੇਸਿਕ ਸਿਖਲਾਈ ਕੋਰਸ ਵਿੱਚ ਸ਼ਾਮਲ ਨਵੇਂ ਭਰਤੀ ਵਣ ਗਾਰਡਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਰੀਬ 45 ਨਵੇਂ ਭਰਤੀ ਹੋਏ ਗਾਰਡਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਨੌਕਰੀ ਦੀ ਵਧਾਈ ਦਿੰਦਿਆਂ ਅਜੋਕੇ ਵਾਤਾਵਰਣ ਦੀ ਰੱਖਿਆ ਦੇ ਲਈ ਆਪਣੀ ਡਿਊਟੀ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸ੍ਰੀ ਵਿਕਾਸ ਗਰਗ, ਆਈ.ਏ.ਐਸ., ਸ੍ਰੀ ਆਰ.ਕੇ. ਮਿਸ਼ਰਾ, ਆਈ.ਐਫ.ਐਸ., ਸ੍ਰੀ ਪਰਮਿੰਦਰ ਸ਼ਰਮਾ, ਆਈ.ਐਫ.ਐਸ. ਸ੍ਰੀ ਸੌਰਵ ਗੁਪਤਾ, ਆਈ.ਐਫ.ਐਸ., ਸ੍ਰੀ ਐਨ.ਐਸ. ਰੰਧਾਵਾ, ਸੀ.ਸੀ.ਐਫ., ਸ੍ਰੀ ਸਤਨਾਮ ਸਿੰਘ ਆਈ.ਐਫ.ਐਸ. ਵੀ ਮੌਜੂਦ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD