Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਸਕੂਲ ਵਾਹਨਾਂ ਦੀ ਆਪਣੀ ਹਾਜਰੀ ਵਿਚ ਕਰਵਾਈ ਗਈ ਚੈਕਿੰਗ

ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਨੂੰ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ

DC Fazilka, Senu Duggal, Fazilka, Deputy Commissioner Fazilka, Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਫਾਜ਼ਿਲਕਾ , 24 Nov 2023

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਵੱਲੋਂ ਅੱਜ ਸਵੇਰੇ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਨੂੰ ਨਾਲ ਲੈਕੇ ਸ਼ਹਿਰ ਵਿਚ ਸਕੂਲ ਵਾਹਨਾਂ ਦੀ ਆਪਣੀ ਹਾਜਰੀ ਵਿਚ ਚੈਕਿੰਗ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ। ਸੁੱਕਰਵਾਰ ਦੀ ਸਵੇਰ ਡਿਪਟੀ ਕਮਿਸ਼ਨਰ ਬਾਲ ਸੁਰੱਖਿਆ ਯੁਨਿਟ, ਟ੍ਰੈਫਿਕ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਲੈ ਕੇ ਸ਼ਹਿਰ ਦੀ ਪ੍ਰਮੁੱਖ ਅਬੋਹਰ ਰੋਡ ਤੇ ਖੁਦ ਨਾਕਾ ਲਗਾਉਣ ਪਹੁੰਚੇ ਅਤੇ ਇੱਥੇ ਆਉਣ ਵਾਲੇ ਸਕੂਲ ਵਾਹਨਾਂ ਦੀ ਜਾਂਚ ਕਰਵਾਈ। ਜਾਂਚ ਦੌਰਾਨ ਕਈ ਵਾਹਨਾਂ ਵਿਚ ਉਣਤਾਈਆਂ ਪਾਈਆਂ ਗਈਆਂ ਜਿੰਨ੍ਹਾਂ ਖਿਲਾਫ ਮੌਕੇ ਤੇ ਹੀ ਚਲਾਨ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। 

ਡਿਪਟੀ ਕਮਿਸ਼ਨਰ ਦੇ ਖੁਦ ਸੜਕ ਤੇ ਨਾਕਾ ਲਗਾ ਕੇ ਚੈਕਿੰਗ ਕਰਦਿਆਂ ਵੇਖ ਕੇ ਰਾਹਗੀਰ ਵੀ ਜ਼ਿਲ੍ਹਾਂ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸਲਾਘਾ ਕਰਦੇ ਵਿਖਾਈ ਦਿੱਤੇ। ਇਸੇ ਤਰਾਂ ਉਨ੍ਹਾਂ ਨੇ ਥੋੜੇ ਥੋੜੇ ਸਮੇਂ ਬਾਅਦ ਨਾਕੇ ਦਾ ਸਥਾਨ ਬਦਲ ਕੇ ਜਿਆਦਾ ਤੋਂ ਜਿਆਦਾ ਵੈਨਾਂ ਦੀ ਜਾਂਚ ਕਰਵਾਈ। ਉਨ੍ਹਾਂ ਨੇ ਖੁਦ ਵਿਦਿਆਰਥੀਆਂ ਨਾਲ ਵੀ ਗੱਲ ਕੀਤੀ ਅਤੇ ਵੈਨ ਦੇ ਅੰਦਰ ਜਾ ਕੇ ਵੀ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬਾਲ ਸੁਰੱਖਿਆ ਯੁਨਿਟ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਮੁੱਖੀਆਂ ਨੂੰ ਵੀ ਪਾਬੰਦ ਕਰਨ ਕਿ ਉਨ੍ਹਾਂ  ਦੇ ਸਕੂਲਾਂ ਦੀਆਂ ਵੈਨਾਂ ਸਾਰੇ ਸੁੱਰਖਿਆ ਮਾਪਦੰਡ ਪੂਰੀਆਂ ਕਰਦੀਆਂ ਹੋਣ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦਾ ਚੈਕਿੰਗ ਅਭਿਆਨ ਅੱਗੇ ਵੀ ਜਾਰੀ ਰਹੇਗਾ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇੰਨ੍ਹਾਂ ਵੈਨਾਂ ਵਿਚ ਭੇਜਣ ਸਮੇਂ ਇੰਨ੍ਹਾਂ ਵਿਚ ਬੱਚਿਆਂ ਦੀ ਸੁਰੱਖਿਆ ਦੇ ਪੱਖ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਸਖ਼ਤ ਲਹਿਜੇ ਵਿਚ ਤਾੜਨਾ ਕੀਤੀ ਕਿ ਕਿਸੇ ਨੂੰ ਵੀ ਬੱਚਿਆਂ ਦੀ ਸੁਰੱਖਿਆ ਨੂੰ ਖਤਰੇ ਵਿਚ ਪਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ, ਸਿੱਖਿਆ ਵਿਭਾਗ ਤੋਂ ਸਤਿੰਦਰ ਬੱਤਰਾ ਤੇ ਪੁਲਿਸ ਵਿਭਾਗ ਦਾ ਸਟਾਫ ਹਾਜਰ ਸੀ।

 

Tags: DC Fazilka , Senu Duggal , Fazilka , Deputy Commissioner Fazilka , Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD