Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਰਾਜਪੁਰਾ ਵਿਖੇ ਕੀਤਾ ਗਿਆ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ

ਦਸੰਬਰ ਮਹੀਨੇ ਤੱਕ ਮਿੱਥਿਆ ਗਿਆ ਹੈ 100 ਲੈਬੋਰੇਟਰੀਆਂ ਖੋਲ੍ਹਣ ਦਾ ਟੀਚਾ : ਡਾ. ਓਬਰਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

5 Dariya News

5 Dariya News

5 Dariya News

ਰਾਜਪੁਰਾ , 24 Nov 2023

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ, ਨੀਲਪੁਰ, ਰਾਜਪੁਰਾ ਵਿਖੇ ਖੋਲੀ ਗਈ ਹੈ ਜਿਸ ਦਾ ਉਦਘਾਟਨ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਅਤੇ ਸ. ਕੇ.ਐਸ. ਪੰਨੂ (ਰਿਟਾ. ਆਈ.ਏ.ਐਸ.) ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ। 

ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਡਾ. ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋਕਾਂ ਨੂੰ ਬਹੁਤ ਹੀ ਘੱਟ ਰੇਟਾਂ ਉੱਤੇ ਕਲੀਨਿਕਲ ਟੈਸਟ ਮੁਹੱਈਆ ਕਰਵਾਉਣ ਲਈ ਮੈਡੀਕਲ ਸਕੀਮਾਂ ਚੱਲ ਰਹੀਆਂ ਹਨ, ਉਸੇ ਅਧੀਨ ਹੀ ਅੱਜ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਆਧੁਨਿਕ ਮਸ਼ੀਨਾਂ ਲਗਾ ਕੇ ਲੈਬਰੋਟੇਰੀ ਖੋਲੀ ਗਈ ਹੈ। 

ਹੁਣ ਤੱਕ ਟਰੱਸਟ ਵੱਲੋਂ 90 ਦੇ ਲਗਭਗ ਸੰਨੀ ਓਬਰਾਏ ਕਲੀਨਿਕਲ ਲੈਬੋਰੇਟਰੀਆਂ ਖੋਲ੍ਹੀਆਂ ਗਈਆਂ ਹਨ ਤਾਂ ਕਿ ਜਰੂਰਤਮੰਦ ਲੋਕ ਇਨ੍ਹਾਂ ਤੋਂ ਫਾਇਦਾ ਲੈ ਸਕਣ।  ਆਉਣ ਵਾਲੇ ਦਸੰਬਰ ਮਹੀਨੇ ਤੱਕ ਟਰੱਸਟ ਵੱਲੋਂ 100 ਲੈਬੋਰੇਟਰੀਆਂ ਖੋਲ੍ਹਣ ਦਾ ਟੀਚਾ ਮਿੱਥਿਆ ਗਿਆ ਹੈ ਜਿਸਨੂੰ ਅਸੀਂ ਪੂਰਾ ਕਰ ਲਵਾਂਗੇ। ਡਾ. ਓਬਰਾਏ ਨੇ ਦੱਸਿਆ ਕਿ ਕਲੀਨਿਕਲ ਲੈਬੋਰੇਟਰੀਆਂ ਦੇ ਨਾਲ ਜਿੱਥੇ ਸਾਨੂੰ ਵਾਧੂ ਜਗ੍ਹਾ ਮਿਲ ਰਹੀ ਹੈ ਉੱਥੇ ਟਰੱਸਟ ਵੱਲੋਂ ਡਿਜ਼ੀਟਲ ਐਕਸਰੇ, ਅਲਟਰਾ ਸਾਊਂਡ, ਫਿਜ਼ੀਓਥੈਰੇਪੀ ਸੈਂਟਰ, ਡੈਂਟਲ ਸੈਂਟਰ ਆਦਿ ਵੀ ਖੋਲ੍ਹੇ ਜਾ ਰਹੇ ਹਨ ਤਾਂ ਕਿ ਇੱਕੋ ਛੱਤ ਥੱਲੇ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। 

ਇਸ ਮੌਕੇ ਬੋਲਦਿਆਂ ਕੇ.ਐਸ. ਪੰਨੂ (ਰਿਟਾ. ਆਈ.ਏ.ਐਸ.) ਨੇ ਦੱਸਿਆ ਕਿ ਡਾ. ਐਸ.ਪੀ. ਸਿੰਘ ਓਬਰਾਏ ਲੰਬੇ ਸਮੇਂ ਤੋਂ ਲੋਕਾਈ ਦੀ ਸੇਵਾ ਕਰ ਰਹੇ ਹਨ, ਉਸੇ ਅਧੀਨ ਹੀ ਅੱਜ ਲੋਕਾਂ ਨੂੰ ਬਹੁਤ ਹੀ ਘੱਟ ਦਰਾਂ 'ਤੇ ਕਲੀਨਿਕਲ ਟੈਸਟ ਮੁਹੱਈਆ ਕਰਵਾਉਣ ਲਈ ਸੰਨੀ ਓਬਰਾਏ ਕਲੀਨਿਕਲ ਲੈਬ ਨੂੰ ਖੋਲ੍ਹਿਆ ਗਿਆ ਹੈ  ਤਾਂ ਕਿ ਲੋਕ ਇੱਥੋਂ ਟੈਸਟ ਕਰਵਾ ਕੇ ਆਪਣਾ ਇਲਾਜ ਬਿਹਤਰ ਢੰਗ ਨਾਲ ਕਰਵਾ ਸਕਣ। 

ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਇਸ ਲੈਬੋਰੇਟਰੀ ਤੋਂ ਲਾਭ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਡਾ. ਦਲਜੀਤ ਸਿੰਘ ਗਿੱਲ ਸਲਾਹਕਾਰ ਸਿਹਤ ਸੇਵਾਵਾਂ, ਸੁਰਿੰਦਰ ਸਿੰਘ, ਗੁਰਦੀਪ ਸਿੰਘ ਪ੍ਰਧਾਨ, ਧਿਆਨ ਸਿੰਘ ਪੰਨੂ, ਅਮਰੀਕ ਸਿੰਘ ਆਦਿ ਤੋਂ ਇਲਾਵਾ ਪਤਵੰਤੇ ਸੱਜਣ ਹਾਜ਼ਰ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD