Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਤੇ ਰਾਜਿੰਦਰਾ ਹਸਪਤਾਲ 'ਚ ਬਨਣ ਵਾਲੇ ਕ੍ਰਿਟੀਕਲ ਕੇਅਰ ਯੂਨਿਟ ਦਾ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭੇਜੇ ਫੰਡਾਂ ਨਾਲ ਅਗਲੇ ਮਹੀਨੇ ਤੱਕ ਮੁਕੰਮਲ ਕਰ ਲਿਆ ਜਾਵੇਗਾ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਦਾ ਕੰਮ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 24 Nov 2023

Last updated on: Nov 24, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ ਮਲਟੀਪਰਪਜ਼ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਲਈ 5 ਅਪ੍ਰੈਲ 2023 ਨੂੰ ਸੀ.ਐਮ. ਦੀ ਯੋਗਸ਼ਾਲਾ ਦੇ ਆਗਾਜ਼ ਮੌਕੇ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਇਸਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਜਾਣ ਵਾਲੇ 50 ਬਿਸਤਰਿਆਂ ਦੇ ਕ੍ਰਿਟੀਕਲ ਕੇਅਰ ਯੂਨਿਟ ਦੇ ਮੁਢਲੀ ਸਟੇਜ਼ 'ਤੇ ਸ਼ੁਰੂ ਹੋਣ ਵਾਲੇ ਕੰਮ ਦਾ ਵੀ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਖੇਡਾਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ, ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸਥਿਤ ਸ਼ਹੀਦ ਮੇਜਰ ਤੇਜਿੰਦਰਪਾਲ ਸਿੰਘ ਸੋਹਲ ਯਾਦਗਾਰੀ ਮਲਟੀਪਰਪਜ਼ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਲਈ ਕਰੀਬ 72 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਰਿਪੇਅਰ, ਡਾਊਨਸੀਲਿੰਗ, ਬਾਥਰੂਮ ਤੇ ਪਖਾਨੇ, ਪਾਣੀ ਦੀ ਸਪਲਾਈ, ਲਾਇਟਿੰਗ ਤੇ ਵੈਂਟੀਲੇਸ਼ਨ ਸਮੇਤ ਹੋਰ ਮੁਰੰਮਤ ਦੇ ਕੰਮ ਤੇਜੀ ਨਾਲ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਹੋਰ ਅਧਿਕਾਰੀਆਂ ਨੂੰ ਇਸ ਦਾ ਕੰਮ ਦਸੰਬਰ 2023 ਦੇ ਅਖੀਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਰਾਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਇੱਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਯਤਨਾਂ ਸਦਕਾ ਮਨਜੂਰ ਕੀਤੇ ਗਏ ਕਰੀਬ 20 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਦਾ ਕ੍ਰਿਟੀਕਲ ਕੇਅਰ ਬਲਾਕ (ਯੂਨਿਟ) ਦਾ ਕੰਮ ਸ਼ੁਰੂ ਕਰਨ ਲਈ ਮੁਢਲੀਆਂ ਪ੍ਰਕ੍ਰਿਆਵਾਂ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਅਧਿਕਾਰੀਆਂ ਨੇ ਦੱਸਿਆ ਕਿ ਮੁਢਲੇ ਪੜਾਅ 'ਤੇ ਸਾਰੇ ਕੰਮ ਨਿਪਟਾਅ ਲਏ ਗਏ ਹਨ ਤੇ ਸੀਨੀਅਰ ਆਰਕੀਟੈਕਟ ਵੱਲੋਂ ਅਗਲੇ ਹਫ਼ਤੇ ਤੱਕ ਡਰਾਇੰਗਜ਼ ਬਣਾ ਕੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਨੂੰ ਸੌਂਪਕੇ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਸੀਨੀਅਰ ਆਰਕੀਟੈਕਟ ਸਰਬਪ੍ਰੀਤ ਬਖ਼ਸ਼ੀ, ਪੀ.ਐਚ.ਐਸ.ਸੀ. ਦੇ ਐਕਸੀਐਨ ਕਰਨ ਮਿੱਤਲ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD