Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਪਿੰਡ ਪੱਧਰ ਉੱਤੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

 DC Barnala, Deputy Commissioner Barnala, PoonamDeep Kaur, Barnala, Viksit Bharat Sankalp Yatra

Web Admin

Web Admin

5 Dariya News

ਬਰਨਾਲਾ , 24 Nov 2023

Last updated on: Nov 24, 2023, 00:00 IST

ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਜ਼ਿਲ੍ਹਾ ਬਰਨਾਲਾ ‘ਚ ਸ਼ੁਰੂ ਹੋ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਿਸ ਤਹਿਤ 2 ਵਿਸ਼ੇਸ਼ ਵੈਨਾਂ ਰਾਹੀਂ ਅਗਲੇ ਇੱਕ ਮਹੀਨੇ ਤੱਕ ਜ਼ਿਲ੍ਹਾ ਬਰਨਾਲਾ ਦੇ ਸਾਰੇ ਪਿੰਡਾਂ ‘ਚ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਜਿਹੜੇ ਵੀ ਪਿੰਡਾਂ ‘ਚ ਇਹ ਵੈਨਾਂ ਜਾਣਗੀਆਂ ਉਸ ਪਿੰਡ ਵਿਚ ਸਬੰਧਿਤ ਸਰਕਾਰੀ ਸਕੂਲਾਂ ‘ਚ ਇਸ ਸਬੰਧੀ ਜਨ ਭਾਗੀਦਾਰੀ ਸਮਾਗਮ ਕਰਵਾਏ ਜਾਣਗੇ ਜਿਸ ਵਿਚ ਕੇਂਦਰ ਸਰਕਾਰ ਦੀਆਂ ਸਕੀਮਾਂ, ਉਨ੍ਹਾਂ ਦਾ ਲਾਹਾ ਲੈਣ ਦਾ ਤਰੀਕਾ ਅਤੇ ਫਾਇਦੇ ਦੱਸੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਚਾਇਤ ਪੱਧਰ ਉੱਤੇ ਸਮਾਗਮ, ਕੁਇਜ਼, ਸਿਹਤ ਚੈੱਕ ਅਪ ਕੈਂਪ ਆਦਿ ਕਰਵਾਏ ਜਾ ਰਹੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਤਵੰਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੀਰੂ ਗਰਗ, ਆਲ ਇੰਡੀਆ ਰੇਡੀਓ ਬਠਿੰਡਾ ਤੋਂ ਕੁਲਬੀਰ ਸਿੰਘ ਸੋਢੀ ਅਤੇ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ। ਵੈਨਾਂ ਨੇ ਅੱਜ ਆਪਣੀ ਫੇਰੀ ਪਿੰਡ ਮਨਾਲ ਅਤੇ ਮਾਂਗੇਵਾਲ ਤੋਂ ਸ਼ੁਰੂ ਕੀਤੀ। ਇਨ੍ਹਾਂ ਪਿੰਡਾਂ ਦੇ ਸਰਕਾਰੀ ਸਕੂਲਾਂ ‘ਚ ਸਮਾਗਮ ਆਯੋਜਿਤ ਕੀਤਾ ਗਿਆ ਜਿਥੇ ਪ੍ਰਚਾਰ ਵੈਨ ਰਾਹੀਂ ਸਰਕਾਰ ਦੀਆਂ ਸਕੀਮਾਂ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਇਹ ਵੈਨਾਂ ਵੱਖ ਵੱਖ ਪਿੰਡਾਂ ਦਾ ਦੌਰਾ ਕਰਨਗੀਆਂ।

 

Tags: DC Barnala , Deputy Commissioner Barnala , PoonamDeep Kaur , Barnala , Viksit Bharat Sankalp Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD