Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਸੰਗਰੂਰ, ਫਾਜ਼ਿਲਕਾ, ਬਰਨਾਲਾ ਅਤੇ ਪਟਿਆਲਾ ਕੁਆਰਟਰ ਫਾਈਨਲ ‘ਚ

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ ਸੰਗਰੂਰ, ਫਾਜ਼ਿਲਕਾ, ਬਰਨਾਲਾ ਅਤੇ ਪਟਿਆਲਾ ਕੁਆਰਟਰ ਫਾਈਨਲ ‘ਚ  ਬਰਨਾਲਾ   ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਦੇ ਦੂਜੇ ਦਿਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਅੱਜ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪ੍ਰਿੰਸੀਪਲ ਅਨਿਲ ਮੋਦੀ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਸਾਬਕਾ ਏਈਓ ਨਿਰਪਜੀਤ ਸਿੰਘ ਜਵੰਧਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ

Web Admin

Web Admin

5 Dariya News

ਬਰਨਾਲਾ , 25 Nov 2023

ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਦੇ ਦੂਜੇ ਦਿਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਅੱਜ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪ੍ਰਿੰਸੀਪਲ ਅਨਿਲ ਮੋਦੀ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਸਾਬਕਾ ਏਈਓ ਨਿਰਪਜੀਤ ਸਿੰਘ ਜਵੰਧਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਦੇ ਦੂਜੇ ਦਿਨ ਹੋਏ ਮੁਕਾਬਲਿਆਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਗੁਰਦਾਸਪੁਰ, ਬਰਨਾਲਾ ਨੇ ਮਾਲੇਰਕੋਟਲਾ, ਪਟਿਆਲਾ ਨੇ ਹੁਸ਼ਿਆਰਪੁਰ, ਸ੍ਰੀ ਫਤਿਹਗੜ੍ਹ ਸਾਹਿਬ ਨੇ ਮਾਨਸਾ, ਲੁਧਿਆਣਾ ਨੇ ਪਠਾਨਕੋਟ, ਮਾਨਸਾ ਨੇ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਨੇ ਤਰਨਤਾਰਨ, ਬਠਿੰਡਾ ਨੇ ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਫਾਜ਼ਿਲਕਾ ਨੇ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਨੇ ਫਿਰੋਜ਼ਪੁਰ ਨੂੰ ਹਰਾਇਆ। 

ਆਪਣੇ ਆਪਣੇ ਗਰੁੱਪ ਵਿੱਚੋਂ ਜੇਤੂ ਰਹਿ ਕੇ ਸ੍ਰੀ ਅੰਮ੍ਰਿਤਸਰ ਸਾਹਿਬ, ਫਾਜ਼ਿਲਕਾ, ਤਰਨਤਾਰਨ, ਰੂਪਨਗਰ, ਸੰਗਰੂਰ, ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਨੇ ਨਾਕ ਆਉਟ ਵਿੱਚ ਪ੍ਰਵੇਸ਼ ਕੀਤਾ ਹੈ। ਪ੍ਰੀ ਕੁਆਰਟਰ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਤਰਨਤਾਰਨ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਲੁਧਿਆਣਾ ਨੂੰ ਹਰਾਇਆ। ਸੰਗਰੂਰ, ਫਾਜ਼ਿਲਕਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਪਟਿਆਲਾ ਦੀਆਂ ਟੀਮਾਂ ਨੇ ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕੀਤਾ ਹੈ। ਇਸ ਮੌਕੇ ਇੰਦਰਜੀਤ ਸਿੰਘ, ਨਵਜੋਤ ਸਿੰਘ ਚਹਿਲ, ਹਰਜਿੰਦਰ ਸਿੰਘ, ਸੱਤਪਾਲ ਸ਼ਰਮਾ, ਅਰਸ਼ਦੀਪ ਸਿੰਘ, ਗੁਰਚਰਨ ਸਿੰਘ, ਪਰਗਟ ਸਿੰਘ, ਜਸਵੀਰ ਸਿੰਘ, ਬਲਕਾਰ ਸਿੰਘ, ਗੁਰਵੀਰ ਸਿੰਘ, ਹਰਮੇਲ ਸਿੰਘ, ਬਖਸ਼ੀਸ਼ ਸਿੰਘ, ਰਾਜਵਿੰਦਰ ਕੌਰ, ਸਵਰਨਜੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਗਗਨਜੀਤ ਕੌਰ, ਨਿਰਮਲ ਸਿੰਘ, ਹਰਪਾਲ ਸਿੰਘ, ਪਰਮਜੀਤ ਕੌਰ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸ਼ਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

 

Tags: Sports News , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD