Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਨੂੰ ਵੰਡੀ 16.50 ਲੱਖ ਰੁਪਏ ਦੀ ਗ੍ਰਾਂਟ

ਕਿਹਾ- ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਪਹਿਲ

Manish Tewari, Punjab Pradesh Congress Committee, Congress, Indian National Congress, Punjab Congress, Punjab, Kharar, Kharar News, News of Kharar, Kharar Updates

5 Dariya News

5 Dariya News

5 Dariya News

ਖਰੜ , 25 Nov 2023

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਵਿਕਾਸ ਦੀ ਗਤੀ ਨੂੰ ਹੋਰ ਅੱਗੇ ਲੈ ਕੇ ਜਾਂਦੇ ਹੋਏ ਖਰੜ ਵਿਧਾਨ ਸਭਾ ਹਲਕਾ ਦੇ ਵੱਖ ਵੱਖ ਪਿੰਡਾਂ ਮਾਜਰੀ, ਬੁਥਗੜ੍ਹ, ਬੜੌਦੀ, ਫਾਂਟਵਾਂ, ਬਜੀਦਪੁਰ ਅਤੇ ਮਾਨਕਪੁਰ ਸ਼ਰੀਫ ਨੂੰ ਆਪਣੇ ਸੰਸਦੀ ਕੋਟੇ ਵਿੱਚੋਂ 16.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ।ਇਸ ਮੌਕੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਵਿਕਾਸ ਦੇ ਹੱਕ ਵਿੱਚ ਰਹੀ ਹੈ ਅਤੇ ਪੰਜਾਬ ਤੇ ਦੇਸ਼ ਦਾ ਵਿਕਾਸ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ।ਇਸ ਦੌਰਾਨ ਉਨ੍ਹਾਂ ਨੇ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਵੀ ਘੇਰਿਆ, ਜਿਸ ਕਾਰਨ ਆਮ ਲੋਕਾਂ ਲਈ ਆਪਣੇ ਘਰ ਦਾ ਬਜਟ ਚਲਾਉਣਾ ਔਖਾ ਹੋ ਗਿਆ ਹੈ।

ਜਿੱਥੇ ਹੋਰਨਾਂ ਤੋਂ ਇਲਾਵਾ, ਪ੍ਰਧਾਨ ਜ਼ਿਲ੍ਹਾ ਕਾਂਗਰਸ ਐਸ.ਏ.ਐਸ.ਨਗਰ ਰਣਜੀਤ ਸਿੰਘ ਪਡਿਆਲਾ, ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਮਦਨ ਸਿੰਘ ਸਰਪੰਚ ਤੇ ਪ੍ਰਧਾਨ ਬਲਾਕ ਕਾਂਗਰਸ, ਸਕੱਤਰ ਪੰਜਾਬ ਕਾਂਗਰਸ ਰਾਕੇਸ਼ ਕਾਲੀਆ, ਰਾਣਾ ਕੁਸ਼ਲਪਾਲ, ਗੁਰਸੇਵਕ ਸਰਪੰਚ, ਰਣਜੀਤ ਸਿੰਘ ਨੰਗਰੀਆਂ, ਹੰਸ ਰਾਜ ਬੂਥਗੜ੍ਹ, ਨਵੀਨ ਬਾਂਸਲ ਆਦਿ ਹਾਜ਼ਰ ਸਨ। ਬਾਬਾ ਰਾਮ ਸਿੰਘ ਸੰਦੀਪ ਸਿੰਘ ਸਰਪੰਚ, ਅਜੀਤ ਸਿੰਘ ਬੂਥਗੜ੍ਹ ਸਰਪੰਚ, ਰਮਾ ਕਾਂਤ ਕਾਲੀਆ ਕੌਂਸਲਰ, ਅਜੀਤ ਸਿੰਘ ਭਾਗੋਨੀਆ ਸਾਬਕਾ ਬਲਾਕ ਕਾਂਗਰਸ ਪ੍ਰਧਾਨ ਆਦਿ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD