Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਫੈਸਟੀਬਲ ਆਫ ਰਿਵਰਜ ਦੇ ਸਬੰਧ ਵਿੱਚ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਅਧਿਕਾਰੀਆਂ ਨਾਲ ਮਿਲ ਕੇ ਕੀਤੀ ਰੁਪ ਰੇਖਾ ਤਿਆਰ

ਰਾਜ ਪੱਧਰੀ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਸਬੰਧ ਵਿੱਚ ਜਿਲ੍ਹਾ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 25 Nov 2023

Last updated on: Nov 25, 2023, 00:00 IST

ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸਾ ਨਿਰਦੇਸਾਂ ਅਨੁਸਾਰ ਦਸੰਬਰ ਮਹੀਨੇ ਦੋਰਾਨ ਜਿਲ੍ਹਾ ਪਠਾਨਕੋਟ ਵਿਖੇ ਆਯੋਜਿਤ ਕੀਤੇ ਜਾ ਰਹੇ ਫੈਸਟੀਬਲ ਆਫ ਰਿਵਰਜ ਰਾਜ ਪੱਧਰੀ ਪ੍ਰੋਗਰਾਮਾਂ ਦੇ ਸਬੰਧ ਵਿੱਚ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਸਬੰਧ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਡਿਪਟੀ ਕਮਿਸਨਰ ਕੈਂਪ ਆਫਿਸ ਮਾਧੋਪੁਰ ਵਿਖੇ ਆਯੋਜਿਤ ਕੀਤੀ। 

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) , ਪਵਨ ਕੁਮਾਰ ਡੀ.ਆਰ.ਓ. –ਕਮ-ਐਸ.ਡੀ.ਐਮ. ਧਾਰ ਕਲ੍ਹਾਂ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸਨ ਪਠਾਨੋਕਟ , ਮਨੋਜ ਕੁਮਾਰ ਐਸ.ਪੀ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।

ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸਾ ਨਿਰਦੇਸਾਂ ਹੇਠ ਜਿਲ੍ਹਾ ਪਠਾਨਕੋਟ ਵਿਖੇ ਦਸੰਬਰ ਮਹੀਨੇ ਦੋਰਾਨ ਫੈਸਟੀਬਲ ਆਫ ਰਿਵਰਜ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਲਈ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਕੁਦਰਤੀ ਜਲ ਸਰੋਤਾਂ ਦੀ ਸੰਭਾਲ ਨੂੰ ਸਮਰਪਿਤ ਇੱਹ ਸੂਬਾ ਪੱਧਰੀ ਪ੍ਰੋਗਰਾਮ ਲੋਕਾਂ ਨੂੰ ਪਾਣੀ ਦੀ ਸੰਭਾਲ ਪ੍ਰਤੀ ਜਾਗਰੁਕ ਕਰਨਗੇ। 

ਜਿਕਰਯੋਗ ਹੈ ਕਿ ਮੀਟਿੰਗ ਦੋਰਾਨ ਉਪਰੋਕਤ ਸਬੰਧਤ ਚਲਾਏ ਜਾ ਰਹੇ ਪ੍ਰੋਗਰਾਮ ਨੂੰ ਹੋਰ ਵੀ ਵਧੀਆਂ ਢੰਗ ਨਾਲ ਕਰਵਾਉਂਣ ਦੇ ਲਈ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਨਿਰਧਾਰਤ ਕੀਤੇ ਸਮਾਗਮਾਂ ਨੂੰ ਲੜ੍ਹੀਬੱਧ ਕਰਵਾਉਂਣ ਲਈ ਤਿਆਰੀਆਂ ਵੀ ਜਲਦੀ ਸੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਵਿੱਚ ਵਾਟਰ ਗੇਮ ਕੈਕਿੰਗ, ਰੋਇੰਗ, ਡ੍ਰੈਗਨ ਵੋਟਿੰਗ ਅਤੇ ਸਕਿੰਗ ਗੇਮਾ ਸਾਮਲ ਹਨ।

ਇਸ ਤੋਂ ਇਲਾਵਾ ਪੈਰਾਸੀਲਿੰਗ ਵੀ ਕਰਵਾਈ ਜਾਏਗੀ। ਉਨ੍ਹਾਂ ਦੱਸਿਆ ਕਿ ਲੜ੍ਰੀਵਾਰ ਪ੍ਰੋਗਰਾਮਾਂ ਅਧੀਨ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਜਾਣਗੇ ਅਤੇ ਸਟਾਰ ਨਾਈਟ ਵੀ ਆਯੋਜਿਤ ਕੀਤੀ ਜਾਵੇਗੀ ਜਿਸ ਵਿੱਚ ਪੰਜਾਬ ਦੇ ਨਾਮੀ ਕਲਾਕਾਰ ਹਾਜਰ ਰਹਿਣਗੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਅਜਿਹੇ ਰਾਜ ਪੱਧਰੀ ਸਮਾਗਮਾਂ ਦੇ ਚਲਦਿਆਂ ਪਠਾਨਕੋਟ ਨੂੰ ਵੀ ਇੱਕ ਵੱਖਰੀ ਪਹਿਚਾਣ ਮਿਲੇਗੀ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD