Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

6 ਕਿਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ; ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਸੀਪੀ ਗੁਰਪ੍ਰੀਤ ਭੁੱਲਰ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 26 Nov 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਅਮਰੀਕਾ ਅਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਹੈ। 

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਮਾਡਲ ਟਾਊਨ, ਹੁਸ਼ਿਆਰਪੁਰ ਅਤੇ ਸੌਰਵ ਸ਼ਰਮਾ ਵਾਸੀ ਪੰਜ ਪਿੱਪਲੀ ਚੰਦ ਨਗਰ, ਹੁਸ਼ਿਆਰਪੁਰ ਵਜੋਂ ਕੀਤੀ।ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦੀ ਹੁੰਡਈ ਆਈ-20 ਕਾਰ (ਪੀ.ਬੀ.91ਜੇ 5186) ਜਿਸ ਵਿੱਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜਸਮੀਤ ਲੱਕੀ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿ ਤਸਕਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰ ਲਈ ਹੈ ਅਤੇ ਉਹ ਇਹ ਖੇਪ ਕਿਸੇ ਵਿਅਕਤੀ ਤੱਕ ਪਹੁੰਚਾਉਣ ਜਾ ਰਹੇ ਹਨ, ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਆਈਪੀਐਸ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼-3 ਦੀਆਂ ਪੁਲਿਸ ਟੀਮਾਂ ਨੇ ਅਟਾਰੀ ਰੋਡ ਸਥਿਤ ਪਿੰਡ ਬੁਰਜ ਦੇ ਖੇਤਰ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਕੀਤੀ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਖੇਪ ਪ੍ਰਾਪਤ ਕਰਨ ਉਪਰੰਤ ਆਪਣੀ ਆਈ-20 ਕਾਰ ਵਿੱਚ ਉਡੀਕ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਕਤ ਮੁਲਜ਼ਮ ਅਮਰੀਕਾ ਅਧਾਰਿਤ ਤਸਕਰ ਜਸਮੀਤ ਲੱਕੀ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।ਸੀ.ਪੀ. ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਨਸ਼ੀਲੇ ਪਦਾਰਥਾਂ ਦੀ ਖਰੀਦੀ ਗਈ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।ਇਸ ਸਬੰਧੀ ਐਫਆਈਆਰ ਨੰ. 260 ਮਿਤੀ 26.11.2023 ਨੂੰ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 23, 25 ਅਤੇ 29 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD