Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਦਸੂਹਾ ਦੇ ਪਿੰਡ ਨਰੈਣਗੜ੍ਹ ਵਿਖੇ ਨਵੇਂ ਬਣੇ ਬਹੁਮੰਤਵੀ ਖੇਡ ਪਾਰਕ ਦਾ ਉਦਘਾਟਨ

22 ਲੱਖ ਦੀ ਲਾਗਤ ਨਾਲ ਫੁੱਟਬਾਲ ਤੇ ਵਾਲੀਬਾਲ ਗਰਾਊਂਡ, ਬੱਚਿਆਂ ਦਾ ਪਾਰਕ ਅਤੇ ਓਪਨ ਜਿੰਮ ਬਣਕੇ ਹੋਇਆ ਤਿਆਰ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 27 Nov 2023

Last updated on: Nov 27, 2023, 00:00 IST

ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਦਸੂਹਾ ਦੇ ਪਿੰਡ ਨਰੈਣਗੜ੍ਹ ਵਿਖੇ ਨਵੇਂ ਬਣੇ ਬਹੁਮੰਤਵੀ ਖੇਡ ਪਾਰਕ ਦਾ ਉਦਘਾਟਨ ਸਮੂਹ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤਾ ਗਿਆ। ਇਸ ਮੌਕੇ ਵਿਧਾਇਕ ਘੁੰਮਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਇਹ ਆਲੀਸ਼ਾਨ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਵਾਲੀਬਾਲ ਦਾ ਖੇਡ ਮੈਦਾਨ , ਫੁੱਟਬਾਲ ਦਾ ਮੈਦਾਨ, ਸੈਰ ਕਰਨ ਲਈ ਪਾਰਕ ਟਰੈਕ, ਬੱਚਿਆਂ ਵਾਸਤੇ ਝੂਲੇ ਅਤੇ ਨੌਜਵਾਨਾਂ ਲਈ ਓਪਨ ਜਿੰਮ ਬਣਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਦਸੂਹਾ ਹਲਕੇ ਵਿਚ ਇਹ ਅਜਿਹਾ ਤੀਸਰਾ ਖੇਡ ਪਾਰਕ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਪਾਰਕ ਵੀ ਤਿਆਰ ਹੋ ਰਹੇ ਹਨ ਜੋ ਜਲਦ ਹੀ ਲੋਕਾਂ ਦੇ ਸਪੁਰਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ 'ਚ ਖੇਡਣ ਨਾਲ ਨੌਜਵਾਨ  ਤੰਦਰੁਸਤ ਤੇ ਰਿਸਟ-ਪੁਸ਼ਟ ਰਹਿਣਗੇ ਅਤੇ ਨਸ਼ਿਆਂ ਤੋਂ ਵੀ ਦੂਰ ਰਹਿਣਗੇ। ਇਸੇ ਤਰ੍ਹਾਂ ਇਹ ਮੈਦਾਨ ਬਜ਼ੁਰਗਾਂ ਅਤੇ ਬੱਚਿਆਂ ਲਈ ਵੀ ਵਰਦਾਨ ਸਾਬਿਤ ਹੋਣਗੇ। ਇਸ ਮੌਕੇ ਸਮੂਹ ਪਿੰਡ ਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਧੰਨਵਾਦ ਕੀਤਾ ਗਿਆ ਤੇ ਕਿਹਾ ਕਿ ਪਹਿਲੀ ਵਾਰ ਕੋਈ ਸਰਕਾਰ ਗਲੀਆਂ- ਨਾਲ਼ੀਆਂ ਤੋਂ ਹੱਟ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਾਰਕ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ। 

ਇਸ ਮੌਕੇ ਬੀ. ਡੀ. ਪੀ. ਓ ਧੰਨਵੰਤ ਸਿੰਘ ਰੰਧਾਵਾ. ਸਰਪੰਚ ਜਗੀਰ ਸਿੰਘ, ਗੁਰਮੀਤ ਸਿੰਘ ਲੱਕੀ, ਰਸਪਿੰਦਰ ਸਿੱਘ ਕਾਹਲੋਂ, ਐਸ. ਐਚ. ਓ ਹਰਪ੍ਰੇਮ ਸਿੰਘ, ਕਮਲ ਮਾਲਵਾ ਬਲਾਕ ਪ੍ਰਧਾਨ, ਨਰੇਸ਼ ਕੁਮਾਰ ਨੇਸ਼ੀ, ਬਲਵੀਰ ਸਿੰਘ ਲੱਡੂ, ਲੰਬੜਦਾਰ ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਪਰਲੋਕ ਸਿੰਘ ਟੇਰਕਿਆਣਾ, ਕੇ. ਪੀ ਸੰਧੂ, ਸੰਤੋਖ ਤੋਖੀ, ਦਲਜੀਤ ਸਿੰਘ, ਅਵਤਾਰ ਸਿੰਘ, ਬਲਜਿੰਦਰ ਸਿੰਘ, ਜੁਝਾਰ ਸਿੰਘ, ਸੂਰਮ ਸਿੰਘ, ਸੈਕਟਰੀ ਜਰਨੈਲ ਸਿੰਘ, ਸੰਦੀਪ ਸਿੰਘ ਢਿਲੋਂ, ਸੰਤੋਖ ਸਿੰਘ, ਗੁਰਨਾਮ ਸਿੰਘ, ਪਰਮਜੀਤ ਸਿੰਘ ਗੋਗੀ, ਲਾਡੀ ਵਿਰਕ, ਰੋਹਿਤ ਬਾਜਾਚੱਕ, ਬਾਜਵਾ ਉੱਚੀ ਬੱਸੀ, ਗਗਨ ਚੀਮਾ, ਪਰੈਟੀ ਨਰੈਣਗੜ ਅਤੇ ਹੋਰ ਹਾਜ਼ਰ ਸਨ।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD