Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਦਾ ਕੋਟਕਪੂਰਾ ਪੁੱਜਣ ਤੇ ਕੀਤਾ ਗਿਆ ਸਵਾਗਤ

ਸਾਈਕਲ ਰੈਲੀ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਹੋਵੇਗੀ ਸਮਾਪਤ

Punjab Admin, Armed Forces Flag Day, Faridkot

Web Admin

Web Admin

5 Dariya News

ਫ਼ਰੀਦਕੋਟ , 28 Nov 2023

Last updated on: Nov 28, 2023, 00:00 IST

ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਨੂੰ ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ ਵਲੋਂ ਹਰੀ ਝੰਡੀ ਦਿਖਾ ਕੇ ਬਠਿੰਡਾ ਜ਼ਿਲ੍ਹੇ ਲਈ ਰਵਾਨਾ ਕੀਤਾ ਗਿਆ। ਇਹ ਹਥਿਆਰਬੰਦ ਸੈਨਾ ਝੰਡਾ ਦਿਵਸ ਜਾਗਰੂਕਤਾ ਸਾਈਕਲ ਰੈਲੀ  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਵਿਖੇ ਪਹੁੰਚੀ ਸੀ ਜਿੱਥੇ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ  ਦੱਸਿਆ ਕਿ ਇਹ ਰੈਲੀ ਸ੍ਰੀ ਮੁਕਤਸਰ ਸਾਹਿਬ ਤੋਂ  ਅੱਜ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ, ਕੋਟਕਪੂਰਾ ਵਿਖੇ ਪੁੱਜੀ ਹੈ। 

ਉਨ੍ਹਾਂ ਦੱਸਿਆ ਕਿ ਇਹ  ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 07 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਨਿਕ ਵਿਭਾਗ ਵੱਲੋਂ ਸਾਈਕਲ ਰੈਲੀ ਦੀ ਸ਼ੁਰੂਆਤ  7 ਨਵੰਬਰ ਨੂੰ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਲੋਕਾਂ ਨੂੰ ਸੈਨਾ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਦੀ ਸੇਵਾ ਕਰਨ ਵੱਲ ਪ੍ਰੇਰਿਤ ਕਰਨਾ ਹੈ। 

ਉਨ੍ਹਾਂ ਦੱਸਿਆ ਕਿ ਸੈਨਿਕਾਂ ਦਾ ਸਨਮਾਨ ਕਰਨਾ ਬਣਦਾ ਹੈ ਕਿਉਂਕਿ ਸੈਨਿਕ ਹੀ ਦੇਸ਼ ਦੀ ਸਭ ਤੋਂ ਵੱਡੀ ਸੰਪਤੀ ਵਿੱਚੋਂ ਇੱਕ ਹੁੰਦੇ ਹਨ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦੇਸ਼ ਦੀ ਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਨੋਡਲ ਅਫਸਰ  ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸ੍ਰੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼੍ਰੀਮਤੀ ਵੀਰਪਾਲ ਕੌਰ ਪਤਨੀ ਸ਼ਹੀਦ ਹਵਾਲਦਾਰ ਅੰਮ੍ਰਿਤਪਾਲ ਸਿੰਘ  (2022) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਤੋਂ ਇਲਾਵਾ ਬਰਗਾੜੀ ਵਿਖੇ ਸ਼੍ਰੀਮਤੀ ਗੁਰਮੀਤ ਕੌਰ ਪਤਨੀ ਸ਼ਹੀਦ ਨਾਇਕ ਗੁਰਮੀਤ ਸਿੰਘ ਸੈਨਾ ਮੈਡਲ ਨੂੰ ਵੀ ਉਨਾਂ ਦੇ ਗ੍ਰਹਿ ਵਿਖੇ ਪੁੱਜ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰਚਰਨ ਸਿੰਘ ਸਾਬਕਾ ਸੁਪਰਡੈਂਟ, ਮਨਦੀਪ ਕੌਰ ਜੂਨੀਅਰ ਸਹਾਇਕ, ਸੰਦੀਪ ਕੁਮਾਰ ਜੂਨੀਅਰ ਸਹਾਇਕ,  ਸਮੂਹ ਸਟਾਫ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਹਾਜ਼ਰ ਸਨ।

 

Tags: Punjab Admin , Armed Forces Flag Day , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD