Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੱਟੂ, ਜ਼ਿਲ੍ਹਾ-ਬਰਨਾਲਾ ਵਿੱਚ ਪੜ੍ਹਦੇ 356 ਵਿਦਿਆਰਥੀਆਂ ਨੂੰ ਕੋਟ (ਬਲੇਜ਼ਰ) ਵੰਡੇ

ਧਾਰਮਿਕ ਸੰਸਥਾ ਗੁਰੂਦੁਆਰਾ ਸ਼੍ਰੀ ਟਿੱਬੀਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ, ਉਨ੍ਹਾਂ ਦੇ ਸਮੁੱਚੇ ਜੱਥੇ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਰਬਜੀਤ ਸਿੰਘ ਵੱਲੋਂ ਵੰਡੇ ਗਏ ਕੋਟ (ਬਲੇਜ਼ਰ)

Government Senior Secondary School, Barnala

Web Admin

Web Admin

5 Dariya News

ਬਰਨਾਲਾ , 28 Nov 2023

Last updated on: Nov 28, 2023, 00:00 IST

ਧਾਰਮਿਕ ਸੰਸਥਾ ਗੁਰੂਦੁਆਰਾ ਸ਼੍ਰੀ ਟਿੱਬੀਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ, ਉਨ੍ਹਾਂ ਦੇ ਸਮੁੱਚੇ ਜੱਥੇ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਰਬਜੀਤ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੱਟੂ, ਜ਼ਿਲ੍ਹਾ-ਬਰਨਾਲਾ ਵਿੱਚ ਪੜ੍ਹਦੇ 356 ਵਿਦਿਆਰਥੀਆਂ ਨੂੰ ਅੱਜ ਠੰਢ ਤੋਂ ਬਚਾਉਣ ਲਈ ਕੋਟ (ਬਲੇਜ਼ਰ) ਵੰਡੇ। ਸਵੇਰ ਦੀ ਸਭਾ ਦੌਰਾਨ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਉਨ੍ਹਾਂ ਬੱਚਿਆਂ ਨੂੰ ਬਲੇਜ਼ਰ ਵੰਡੇ ਜਿਨ੍ਹਾਂ ਵਿੱਚ 200 ਲੜਕੇ ਅਤੇ 156 ਲੜਕੀਆਂ ਸ਼ਾਮਲ ਹਨ। 

ਸਕੂਲ ਦੇ ਪ੍ਰਿੰਸੀਪਲ ਸ. ਕਰਮਜੀਤ ਸਿੰਘ ਰੰਗੀਆਂ ਨੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਅਤੇ ਉਹਨਾਂ ਨਾਲ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਰਦੀਆਂ ਦੀ ਰੁੱਤ ਸ਼ੁਰੂ ਹੋ ਚੁੱਕੀ ਹੈ ਅਤੇ ਵਿਦਿਆਰਥੀਆਂ ਨੂੰ ਸਰਦੀਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਬਾਬਾ ਗੁਰਮੀਤ ਸਿੰਘ ਵੱਲੋਂ ਬਹੁਤ ਵੱਡਾ ਉੱਦਮ ਕੀਤਾ ਗਿਆ ਹੈ। ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਨੇ ਇਸ ਸਕੂਲ ਵਿੱਚ ਪੜ੍ਹਦੇ ਸਮੂਹ ਵਿਦਿਆਰਥੀਆਂ ਨੂੰ ਕੋਟ (ਬਲੇਜ਼ਰ) ਲੈ ਕੇ ਦਿੱਤੇ ਗਏ ਹਨ, ਜਿਸ ਉੱਪਰ ਤਕਰੀਬਨ ਤਿੰਨ ਲੱਖ ਰੁਪਏ ਖਰਚ ਹੋਏ ਹਨ।

ਇਸ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਰਬਜੀਤ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਪੂਰਾ ਮਨ ਲਾ ਕੇ ਪੜ੍ਹਾਈ ਕਰਨ ਦੇ ਨਾਲ-ਨਾਲ ਗੁਰੂ ਦੇ ਲੜ ਲੱਗਣ ਲਈ ਵੀ ਪ੍ਰੇਰਿਆ। ਬਾਬਾ ਗੁਰਮੀਤ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਸਮੂਹ ਵਿਦਿਆਰਥੀਆਂ ਨੂੰ ਬਲੇਜ਼ਰਾਂ ਦੀ ਵੰਡ ਕੀਤੀ ਅਤੇ ਆਸ਼ੀਰਵਾਦ ਦਿੱਤਾ। ਵਿਦਿਆਰਥੀਆਂ ਦੀ ਸਮੱਸਿਆ ਨੂੰ ਦੇਖਦੇ ਹੋਏ ਬਾਬਾ ਗੁਰਮੀਤ ਸਿੰਘ ਨੇ ਉਹਨਾਂ ਦੇ ਬੈਠਣ ਲਈ ਟਾਟ ਲੈ ਕੇ ਦੇਣ ਦਾ ਐਲਾਨ ਕੀਤਾ ਅਤੇ ਨਾਲ ਹੀ ਕਿਹਾ ਕਿ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਦਸਤਾਰਾਂ ਵੀ ਗੁਰੂਘਰ ਵੱਲੋਂ ਲੈ ਕੇ ਦਿੱਤੀਆਂ ਜਾਣਗੀਆਂ।

ਸਮਾਗਮ ਦੇ ਅੰਤ ਵਿੱਚ ਪੰਜਾਬੀ ਲੈਕਚਰਾਰ ਸ. ਲਖਵੀਰ ਸਿੰਘ ਧਨੇਸਰ ਨੇ ਬਾਬਾ ਗੁਰਮੀਤ ਸਿੰਘ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਟੇਜ ਸੰਚਾਲਕ ਦੀ ਭੂਮਿਕਾ ਸ. ਰੁਪਿੰਦਰ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ 'ਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ. ਰਣਜੀਤ ਸਿੰਘ, ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੇ ਬਹੁਤ ਸਾਰੇ ਪਤਵੰਤੇ ਵੀ ਹਾਜ਼ਰ ਸਨ।

 

Tags: Government Senior Secondary School , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD