Saturday, 18 May 2024

 

 

ਖ਼ਾਸ ਖਬਰਾਂ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

 

ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ, ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ: ਹਰਜੋਤ ਸਿੰਘ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 28 Nov 2023

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੂੰ ਨਾ ਮਿਲਣ ਅਤੇ ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੋ ਕਾਲਜ ਅਧਿਆਪਕਾਂ ਦੀ ਭਰਤੀ ਲਈ ਜ਼ੋ ਮੁਹਿੰਮ ਆਰੰਭੀ ਗਈ ਸੀ ਉਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਵਲੋਂ ਡਈਸਐਂਡ ਨੋਟ ਲਿਖ ਕੇ ਭਰਤੀ ਪ੍ਰਕਿਰਿਆ ਰੋਕਣ ਲਈ ਕਿਹਾ ਸੀ।

ਸ. ਬੈਂਸ ਨੇ ਦੱਸਿਆ ਕਿ ਇਸ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਇਹ ਭਰਤੀ ਪ੍ਰਕਿਰਿਆ ਨਿਯਮਾਂ ਦੇ ਉਲਟ ਜਾ ਕੇ ਕੀਤੀ ਜਿਸ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ। ਆਪਣੇ ਆਰਡਰ ਵਿਚ ਹਾਈ ਕੋਰਟ ਵਲੋਂ ਕਿਹਾ ਗਿਆ ਸੀ ਕਿ ਸਾਨੂੰ ਪਤਾ ਹੈ ਕੋਰਟ ਦੇ ਫੈਸਲੇ ਨਾਲ ਬਹੁਤ ਸਾਰੀਆਂ ਜ਼ਿੰਦਗੀਆਂ ਪ੍ਰਭਾਵਤ ਹੋਣਗੀਆਂ ਪਰ ਇਸ ਭਰਤੀ ਵਿਚ ਬਹੁਤ ਸਾਰੀਆਂ ਲੀਗਲ ਅੜਚਨਾਂ ਹਨ ਜਿਸ ਕਾਰਨ ਅਸੀਂ ਇਹ ਭਰਤੀ ਰੱਦ ਕਰ ਰਹੇ ਹਾਂ। ਇਸ ਲਈ ਇਹ ਭਰਤੀ ਰੱਦ ਹੋਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।

ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਸ.ਬੈਸ ਨੇ ਕਿਹਾ ਜੇਕਰ ਕੋਈ ਵਿਅਕਤੀ ਮੇਰੇ ਜਾਂ ਮੇਰੇ ਪਰਿਵਾਰ ਦੇ ਮਾਈਨਿੰਗ ਵਿਚ ਸ਼ਾਮਿਲ ਹੋਣ ਸਬੰਧੀ ਸਬੂਤ ਦੇ ਦੇਵੇ ਤਾਂ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਾਂ।ਉਨ੍ਹਾਂ ਕਿਹਾ ਕਿ ਚਾਹੇ ਮੇਰਾ ਨਾਰਕੋ ਟੈਸਟ ਕਰਵਾ ਲਿਆ ਜਾਵੇ। ਉਨ੍ਹਾਂ ਕਿਹਾ ਜਦੋਂ ਮੈਂ ਖਣਿਜ ਪਦਾਰਥਾਂ ਮੰਤਰੀ ਸੀ ਤਾਂ ਸਾਡੇ ਸੂਬੇ ਨੇ ਸਭ ਤੋਂ ਵੱਧ ਰੈਵਿਨਿਊ ਹਾਸਲ ਕੀਤਾ ਸੀ। ਇਸ ਤੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਰਹੇ ਰਾਕੇਸ਼ ਚੌਧਰੀ ਨੂੰ ਵੀ ਅਸੀਂ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਬਲੈਕਮੇਲ ਕਰਨ ਵਾਲੇ ਇਕ ਵਕੀਲ ਨੂੰ ਨਾਲ ਬਿਠਾ ਕੇ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਨੂੰ ਮੂਰਖ਼ ਬਨਾਉਣ ਦਾ ਯਤਨ ਕਰ ਰਹੇ ਹਨ। ਸ.ਬੈਂਸ ਨੇ ਕਿਹਾ ਕਿ ਮੇਰਾ ਹਲਕੇ ਵਿੱਚ ਮਾਈਨਿੰਗ ਕਾਰਨ ਦਿਨੋਂ ਦਿਨ ਪਾਣੀ ਡੂੰਘਾ ਹੋ ਰਿਹਾ ਹੈ ਇਸ ਲਈ ਅਸੀਂ ਤਾਂ ਚਾਹੁੰਦੇ ਹਾਂ ਕਿ ਮਾਈਨਿੰਗ ਤਾਂ ਪੂਰੀ ਤਰ੍ਹਾਂ ਬੰਦ ਕਰ ਦੇਣੀ ਚਾਹੀਦੀ ਹੈ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD