Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 29 Nov 2023

Last updated on: Nov 29, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।

ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD