Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਬਕਾਇਆ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਬਿਨ੍ਹਾਂ ਵਿਆਜ ਜਾਂ ਜੁਰਮਾਨੇ ਤੋਂ ਭਰਨ ਲਈ ਇੱਕਮੁਸ਼ਤ ਅਦਾਇਗੀ ਸਕੀਮ ਦਾ ਲਾਭ ਲੈਣ ਲੋਕ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

31 ਦਸੰਬਰ 2023 ਤੱਕ ਬਕਾਇਆ ਰਾਸ਼ੀ ਭਰਨ 'ਤੇ ਜੁਰਮਾਨੇ ਤੇ ਵਿਆਜ ਤੋਂ ਮਿਲੇਗੀ ਛੂਟ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 29 Nov 2023

Last updated on: Nov 29, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇ ਜਿਹੜੇ ਲੋਕਾਂ ਦਾ ਪ੍ਰਾਪਰਟੀ ਟੈਕਸ ਜਾਂ ਹਾਊਸ ਟੈਕਸ ਬਕਾਇਆ ਹੈ, ਉਹ ਪੰਜਾਬ ਸਰਕਾਰ ਵੱਲੋਂ ਬਕਾਇਆਜਾਤ ਦੀ ਇੱਕੋ ਵਾਰ ਅਦਾਇਗੀ ਕਰਨ 'ਤੇ ਬਕਾਇਆ ਟੈਕਸ ਉਪਰ ਲੱਗੇ 18 ਫੀਸਦੀ ਦਰ 'ਤੇ ਵਿਆਜ਼ ਅਤੇ 20 ਫੀਸਦੀ ਦੀ ਦਰ ਨਾਲ ਜ਼ੁਰਮਾਨੇ ਦੀ 100 ਫੀਸਦੀ ਮੁਆਫੀ ਲਈ ਯਕਮੁਸ਼ਤ ਨਿਪਟਾਰਾ ਸਕੀਮ ਦਾ ਲਾਭ ਲੈ ਸਕਦੇ ਹਨ। 

ਉਹ ਅੱਜ ਇੱਥੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਕਾਰਗੁਜ਼ਾਰੀ ਦਾ ਮੁਲੰਕਣ ਕਰਨ ਲਈ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਬੈਠਕ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯਕਮੁਸ਼ਤ ਨਿਪਟਾਰਾ ਸਕੀਮ ਜਾਰੀ ਕਰਦੇ ਹੋਏ ਪੰਜਾਬ ਰਾਜ ਦੇ ਸ਼ਹਿਰੀ ਕਰਦਾਤਾਵਾਂ ਨੂੰ ਇੱਕ ਵੱਡੀ ਵਿੱਤੀ ਸਹੂਲਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕੋਈ ਵੀ ਵਿਅਕਤੀ ਪ੍ਰਾਪਰਟੀ ਮਕਾਨ/ਦੁਕਾਨ/ਫੈਕਟਰੀ ਆਦਿ ਦਾ ਬਣਦਾ ਪ੍ਰਾਪਰਟੀ ਟੈਕਸ/ਹਾਊਸ ਟੈਕਸ ਮਿਤੀ 31 ਦਸੰਬਰ 2023 ਤੱਕ ਬਿਨਾਂ ਵਿਆਜ ਅਤੇ ਜੁਰਮਾਨੇ ਤੋਂ ਸਬੰਧਤ ਨਗਰ ਕੌਂਸਲ, ਦਫਤਰ ਵਿਖੇ ਜਮ੍ਹਾਂ ਕਰਵਾ ਸਕਦਾ ਹੈ।

ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਮਿਤੀ 01 ਜਨਵਰੀ 2024 ਤੋਂ ਮਿਤੀ 31 ਮਾਰਚ 2024 ਤੱਕ ਪ੍ਰਾਪਰਟੀ ਟੈਕਸ/ਹਾਊਸ ਟੈਕਸ ਦੀ ਅਦਾਇਗੀ ਕਰਨ ਉਤੇ ਵਿਆਜ ਅਤੇ ਜੁਰਮਾਨੇ ਦੀ 50 ਫੀਸਦੀ ਰਕਮ ਵਸੂਲ ਕੀਤੀ ਜਾਵੇਗੀ। ਇਸ ਉਪਰੰਤ ਪ੍ਰਾਪਰਟੀ ਟੈਕਸ/ਹਾਊਸ ਦੀ ਅਦਾਇਗੀ ਕਰਨ ਤੇ ਪੂਰਾ ਵਿਆਜ ਅਤੇ ਜੁਰਮਾਨਾ ਵਸੂਲ ਕੀਤਾ ਜਾਵੇਗਾ। ਇਸ ਲਈ ਰਾਜਪੁਰਾ, ਪਾਤੜਾਂ, ਸਮਾਣਾ, ਨਾਭਾ, ਪਾਤੜਾਂ, ਸਨੌਰ, ਘੱਗਾ, ਘਨੌਰ ਤੇ ਭਾਦਸੋਂ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਦਿੱਤੀ ਗਈ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਨਿਰਧਾਰਤ ਸਮੇਂ ਵਿੱਚ ਆਪਣਾ ਪ੍ਰਾਪਰਟੀ ਟੈਕਸ/ਹਾਊਸ ਟੈਕਸ ਜਮ੍ਹਾਂ ਕਰਵਾਇਆ ਜਾਵੇ।

ਇਸ ਦੌਰਾਨ ਏ.ਡੀ.ਸੀ. ਨਵਰੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਸਬੰਧੀ ਹੋਰ ਜਾਣਕਾਰੀ ਲੈਣ ਲਈ ਪਟਿਆਲਾ ਅਧੀਨ ਪੈਦੀਆਂ ਨਗਰ ਕੌਸਲਾਂ, ਨਗਰ ਪੰਚਾਇਤਾਂ ਵਿਖੇ ਦਿੱਤੇ ਗਏ ਫੋਨ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਰਾਜਪੁਰਾ ਲਈ 97804-07781, ਸਮਾਣਾ ਲਈ 96460-43147, ਨਾਭਾ ਲਈ 98551-90514, ਪਾਤੜਾਂ ਲਈ  75089-10086, ਸਨੌਰ ਲਈ 82849-61470, ਘੱਗਾ ਲਈ 77400-31431, ਘਨੌਰ ਲਈ 88377-96063 ਅਤੇ ਭਾਦਸੋਂ ਲਈ 98885-18242 ਉਪਰ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਯੁਗਲ ਕਿਸ਼ੋਰ ਤੇ ਸਮੂਹ ਕਾਰਜ ਸਾਧਕ ਅਫ਼ਸਰ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD