Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ: ਹਰਜੋਤ ਸਿੰਘ ਬੈਂਸ

31 ਮਾਰਚ,2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 29 Nov 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਕੀਤਾ। ਵਿਧਾਇਕ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 16 ਮਾਰਚ, 2022 ਤੋਂ ਪਹਿਲਾਂ ਪੰਜਾਬ ਰਾਜ ਵਿੱਚ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲੇ ਸਕੂਲਾਂ ਦੀ ਗਿਣਤੀ 3500 ਤੋਂ ਵੱਧ ਸੀ, ਜੋ ਕਿ ਹੁਣ ਘੱਟ ਕੇ 600 ਦੇ ਕਰੀਬ ਰਹਿ ਗਈ ਹੈ। 

ਉਹਨਾਂ ਸਦਨ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਏਗਾ ਜਿੱਥੇ ਸੂਬੇ ਦੇ ਸਾਰੇ ਸਕੂਲਾਂ ਵਿੱਚ 31 ਮਾਰਚ,2024 ਤੱਕ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ ਨਹੀਂ ਹੋਵੇਗਾ। ਉਹਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਦੇਸ਼ ਦੇ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ ਜਿਸ ਬਾਰੇ ਪਿਛਲੇ 70 ਸਾਲਾਂ ਦੌਰਾਨ ਕਿਸੇ ਪਿਛਲੀ ਸਰਕਾਰ ਨੇ ਨਹੀਂ ਸੋਚਿਆ। 

ਉਹਨਾਂ ਕਿਹਾ ਕਿ ਪੰਜਾਬ ਦੇ ਹਰ ਇੱਕ ਸਰਕਾਰੀ ਸਕੂਲ ਵਿੱਚ ਕੁਝ ਨਾ ਕੁਝ ਨਵਾਂ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਮੇਰੇ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਨਾਨਗਰਾਂ ਸਕੂਲ ਨੂੰ 70 ਸਾਲ ਬਾਅਦ ਚਾਰ ਦੀਵਾਰੀ ਨਸੀਬ ਹੋਈ ਹੈ। ਕੈਬਿਨੇਟ ਮੰਤਰੀ ਨੇ ਦੱਸਿਆ ਕਿ ਮੌਜੂਦ ਸਮੇਂ ਸਰਕਾਰੀ ਸਕੂਲਾਂ ਦੀ ਬਾਊਡਰੀਵਾਲ ਦੀ ਉਸਾਰੀ ਲਈ  323 ਕਰੋੜ ਰੱਖੇ ਗਏ ਸਨ, ਜਿਸ ਵਿੱਚੋਂ 290 ਕਰੋੜ ਖਰਚ ਹੋ ਗਏ ਹਨ। ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸੂਬੇ ਦੇ 7654 ਸਕੂਲਾਂ ਵਿੱਚ 1300 ਕਿਲੋਮੀਟਰ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ 10,000 ਨਵੇਂ ਕਮਰੇ ਬਣ ਰਹੇ ਹਨ। 

ਇਸ ਤੋਂ ਇਲਾਵਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਸਕਿਊਰਟੀ ਤੈਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 31 ਮਾਰਚ,2024 ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਾਈ-ਫ਼ਾਈ ਸਿਸਟਮ ਲੱਗ ਜਾਵੇਗਾ। ਸ. ਬੈਂਸ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਬੰਗਾ ਸ਼ਹਿਰ ਵਿੱਚ ਜਲਦ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਸਕੂਲ ਆਫ਼ ਐਮੀਨੈਂਸ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਮਿਆਰੀ ਸਿੱਖਿਆ ਤੱਕ ਹਰ ਇੱਕ ਦੀ ਪਹੁੰਚ ਕਰਨਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨਾਲੋਜੀ ਤੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੀ ਵਰਦੀ ਡਿਜ਼ਾਈਨ ਕਰਵਾਈ ਗਈ ਹੈ, ਜਿਸ ਦੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਸਿਫ਼ਤ ਕੀਤੀ ਜਾ ਰਹੀ ਹੈ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD