Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੰਡਾ ਦਿਵਸ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਦਾ ਮਾਨਸਾ ਵਿਖੇ ਪਹੁੰਚਣ ’ਤੇ ਜ਼ੋਰਦਾਰ ਸਵਾਗਤ

07 ਨਾਨ ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਉੁਨ੍ਹਾਂ ਦੇ ਪਰਿਵਾਰਾਂ ਨੂੰ 10-10 ਹਜਾਰ ਰੁਪਏ ਦੇ ਚੈਕ ਵੰਡੇ

Punjab Admin, Mansa

Web Admin

Web Admin

5 Dariya News

ਮਾਨਸਾ , 29 Nov 2023

Last updated on: Nov 29, 2023, 00:00 IST

ਹਰੇਕ ਸਾਲ 7 ਦਸੰਬਰ ਨੂੰ ਮਨਾਏ ਜਾਣ ਵਾਲੇ ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਅਤੇ ੳਨ੍ਹਾਂ ਨੂੰ ਵੱਧ ਤੋ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਅਤੇ ਜਾਗਰੂਕ ਕਰਨ ਲਈ 07 ਨਵੰਬਰ 2023 ਤੋ 07 ਦਸੰਬਰ 2023 ਤੱਕ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ, ਜਿਸਨੂੰ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਸ੍ਰ ਚੇਤਨ ਸਿੰਘ ਜ਼ੌੜਾਮਾਜਰਾ ਨੇ ਚੰਡੀਗੜ੍ਹ ਤੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਅੱਜ ਇਹ ਸਾਈਕਲ ਰੈਲੀ ਪੰਜਾਬ ਦੇ ਵੱਖ—ਵੱਖ ਜ਼ਿਲਿ੍ਹਆਂ ਵਿੱਚੋ ਹੁੰਦੀ ਹੋਈ ਬਠਿੰਡਾ ਤੋ ਮਾਨਸਾ ਵਿਖੇ ਪਹੁੰਚੀ, ਜਿੱਥੇ ਵਧੀਕ ਡਿਪਟੀ ਕਮਿਸ਼ਨਰ (ਜ), ਸ਼੍ਰੀ ਰਵਿੰਦਰ ਸਿੰਘ, ਲੈਫ਼ ਕਰਨਲ ਗੁਰਚਰਨ ਸਿੰਘ ਸ਼ੇਖੋਂ (ਰਿਟਾ:), ਉਪ—ਪ੍ਰਦਾਨ ਜ਼ਿਲ੍ਹਾ ਸੈਨਿਕ ਬੋਰਡ ਤੇ ਕਮਾਂਡਰ ਬਲਜਿੰਦਰ ਵਿਰਕ (ਰਿਟਾ:), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮਾਨਸਾ ਅਤੇ ਹੋਰ ਅਧਿਕਾਰੀਆਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਲੰਟੀਅਰਾਂ ਦੇ ਫੁੱਲਾਂ ਦੇ ਹਾਰ ਪਾਕੇ ਹੌਂਸਲਾ ਅਫਜ਼ਾਈ ਕੀਤੀ ਗਈੇ।  

ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 07 ਦਸੰਬਰ 2023 ਨੂੰ ਰਾਜ ਭਵਨ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਸਾਈਕਲ ਰੈਲੀ ਅੱਜ ਬਠਿੰਡਾ ਤੋ ਮਾਨਸਾ ਪਹੁੰਚੀ ਹੈ ਅਤੇ ਇਸ ਸਾਈਕਲ ਰੈਲੀ ਨੂੰ 30 ਨਵੰਬਰ 2023 ਨੂੰ ਮਾਨਸਾ ਦੀ ਟੀਮ ਵੱਲੋ ਬਰਨਾਲਾ ਲਈ ਰਵਾਨਾ ਕੀਤਾ ਜਾਵੇਗਾ। ਇਸ ਤਰ੍ਹਾਂ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚੋਂ ਹੁੰਦੀ ਹੋਈ 07 ਦਸਬੰਰ 2023 ਨੂੰ ਰਾਜ ਭਵਨ ਚੰਡੀਗੜ੍ਹ ਵਿਖੇ ਪਹੁੰਚੇਗੀ ਜਿੱਥੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਇਸ ਰੈਲੀ ਦਾ ਸਵਾਗਤ ਕਰਨਗੇ। ਉਨ੍ਹਾਂ ਇਸ ਮੌਕੇ ਝੰਡਾ ਦਿਵਸ ਫੰਡ ਵਿਚੋਂ ਜਰੂਰਤਮੰਦ 07 ਨਾਨ ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਉੁਨ੍ਹਾਂ ਦੇ ਪਰਿਵਾਰਾਂ ਨੂੰ 10—10 ਹਜਾਰ ਦੇ ਚੈਕ ਵੰਡੇ।  

ਇਸ ਮੌਕੇ ਸ਼੍ਰੀ ਸੁਖਵੰਤ ਸਿੰਘ ਚੋਪੜਾ, ਸੁਪਰਡੰਟ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮਾਨਸਾ, ਸੈਨਿਕ ਭਲਾਈ ਪ੍ਰਬੰਧਕ ਸੂਬੇਦਾਰ ਸੇਵਕ ਸਿਘ, ਸ਼੍ਰੀ ਜਸਕਰਨ ਸਿੰਘ, ਨੈਬ ਸਿੰਘ ਦਫ਼ਤਰ ਦੇ ਸਟਾਫ ਮੈਂਬਰਾਂ ਤੋ ਇਲਾਵਾ ਆਨਰੇਰੀ ਸੂਬੇਦਾਰ ਮੇਜਰ ਦਰਸ਼ਨ ਸਿੰਘ, ਪ੍ਰਦਾਨ ਸਾਬਕਾ ਵੈਲਫੇਅਰ ਐਸੋਸੀਏਸ਼ਨ ਮਾਨਸਾ, ਸੂਬੇਦਾਰ ਨਿਰੰਜਨ ਸਿੰਘ, ਰਣਜੀਤ ਸਿੰਘ ਪ੍ਰਦਾਨ ਆਈ.ਈ.ਐਸ., ਸੂਬੇਦਾਰ ਚਮਕੌਰ ਸਿੰਘ ਐਡਵੋਕੇਟ ਅਤੇ ਸਰਕਾਰੀ ਸੀਨੀਅਰ ਸਕੈਡੰਰੀ (ਕੋ—ਐਡ)  ਸਕੂਲ ਆਫ ਐਮੀਨੈਸ, ਮਾਨਸਾ ਤੋ ਸ਼੍ਰੀ ਲਾਭ ਸਿੰਘ ਵੋਕੇਸ਼ਨਲ ਸਕਿਉਰਟੀ ਟ੍ਰੇਨਰ ਅਤੇ ਸਕਾਊਟ ਅਤੇ 15 ਸਕਾਊਟਸ ਵੱਲੋ ਸ਼ਮੂਲੀਅਤ ਕੀਤੀ ਗਈ।

 

Tags: Punjab Admin , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD