Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੁਲਿਸ, ਪ੍ਰਸ਼ਾਸਨ ਅਤੇ ਅਧਿਆਪਕ ਨਿਭਾਉਂਦੇ ਹਨ ਮੁੱਖ ਭੂਮਿਕਾ : ਐਸ.ਐਸ.ਪੀ

ਨੌਜਵਾਨਾਂ ਵਲੋਂ ਨਸ਼ਿਆਂ ਖਿਲਾਫ ਸੰਦੇਸ਼ ਦਿੰਦੇ ਹੋਏ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਤੋਂ ਕੱਢੀ ਗਈ ਮੋਟਰਸਾਈਕਲ ਰੈਲੀ

Shaheed Bhagat Singh Nagar, Nawanshahr, S.B.S. Nagar, SSP Nawanshahr, Anti Drug Mission, Drive Against Drugs, Comprehensive Action against Drug Abuse, CADA

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 29 Nov 2023

Last updated on: Nov 29, 2023, 00:00 IST

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਐਂਟੀ ਡਰੱਗ ਕੰਪੇਨ ਦੇ ਤਹਿਤ ਕੇ.ਸੀ ਕਾਲਜ ਨਵਾਂਸ਼ਹਿਰ ਵਿਖੇ ਨਸ਼ਿਆਂ ਦੇ ਖਿਲਾਫ ਪੈਨਲ ਡਿਸਕਸ਼ਨ ਕਰਵਾਇਆ ਗਿਆ। ਇਸ ਤੋਂ ਪਹਿਲਾਂ ਨਸ਼ਿਆਂ ਦੇ ਖਿਲਾਫ ਜ਼ਿਲ੍ਹੇ ਦੀਆਂ ਤਿੰਨੋਂ ਸਬ ਡਵੀਜ਼ਨਾਂ ਨਵਾਂਸ਼ਹਿਰ ਵਿਖੇ ਦੁਸਹਿਰਾ ਗਰਾਊਂਡ ਰਾਹੋਂ, ਸਬ ਡਵੀਜ਼ਨ ਬੰਗਾ ਵਿਖੇ ਖਟਕੜ ਕਲਾਂ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਲੈਂਬਰਿਨ ਯੂਨੀਵਰਸਿਟੀ ਰੈਲ ਮਾਜਰਾ ਤੋਂ ਮੋਟਰਸਾਈਕਲ ਰੈਲੀ ਕੱਢੀ ਗਈ ਜਿਸ ਵਿੱਚ ਨੌਜਵਾਨਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ।ਇਹ ਮੋਟਰਸਾਈਕਲ ਰੈਲੀ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਹੁੰਦੀ ਹੋਈ ਕੇ.ਸੀ ਕਾਲਜ ਨਵਾਂਸ਼ਹਿਰ ਵਿਖੇ ਸਮਾਪਤ ਹੋਈ।

ਇਸ ਤੋਂ ਬਾਅਦ ਕਾਲਜ ਵਿਖੇ ਪੈਨਲ ਡਿਸਕਸ਼ਨ ਅਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ. ਡਾ. ਅਖਿਲ ਚੌਧਰੀ ਸ਼ਾਮਲ ਹੋਏ।ਪੈਨਲ ਡਿਸਕਰਸ਼ਨ ਦੇ ਵਿੱਚ ਜ਼ਿਲ੍ਹਾ ਮਨੋਵਿਗਿਆਨੀ ਡਾ. ਰਾਜਨ ਸ਼ਾਸ਼ਤਰੀ, ਕੈਂਪਸ ਡਾਇਰੈਕਟਰ ਡਾ. ਰਸ਼ਮੀ ਗੁਜਰਾਤੀ, ਬੀ.ਐਡ ਦੇ ਪ੍ਰਿੰਸੀਪਲ ਡਾ. ਕੁਲਜਿੰਦਰ ਕੌਰ, ਪੁਲਿਸ ਵਿਭਾਗ ਤੋਂ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਮੈਡਮ ਸੰਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦਾ ਉਤਰ ਦਿੰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕੀਤਾ।

ਇਸ ਤੋਂ ਬਾਅਦ ਆਜ਼ਾਦ ਰੰਗ ਕਲਾ ਮੰਚ ਫਗਵਾੜਾ ਦੇ ਕਲਾਕਾਰਾਂ ਨੇ ‘ਦੀਪਾ’ ਨਾਮਕ ਨਾਟਕ ਦਾ ਮੰਚਨ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿਸ ਤਰ੍ਹਾਂ ਕਿ ਨਾਟਕ ਵਿੱਚ ਦੱਸਿਆ ਗਿਆ ਸੀ ਕਿ ਮਾਪਿਆਂ ਦਾ ਵਿਦਿਆਰਥੀ ਜੀਵਨ ਦੇ ਵਿਚ ਅਹਿੰਮ ਰੋਲ ਹੁੰਦਾ ਹੈ। ਬੱਚਿਆਂ ਨੂੰ ਆਪਣੇ ਮਾਪਿਆਂ ਤੋਂ ਕੋਈ ਵੀ ਗੱਲ ਛੁਪਾਉਣੀ ਨਹੀਂ ਚਾਹੀਦੀ, ਜੇਕਰ ਬੱਚੇ ਕਿਸੇ ਮੁਸੀਬਤ ਵਿੱਚ ਫੱਸ ਜਾਂਦੇ ਹਨ ਤਾਂ ਮਾਪਿਆਂ ਦੀ ਸਲਾਹ ਲੈਣੀ ਚਾਹੀਦੀ ਹੈ, ਕਿਉਂਕਿ ਅਸਲ ਜਿੰਦਗੀ ਵਿੱਚ ਉਹ ਹੀ ਸੱਚੇ ਮਿੱਤਰ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਮਾਪਿਆਂ ਤੋਂ ਬਾਅਦ ਸਕੂਲੀ ਅਤੇ ਕਾਲਜ ਪੱਧਰ ‘ਤੇ ਅਧਿਆਪਕ ਹੀ ਮੁੱਖ ਭੂਮਿਕਾ ਨਿਭਾਉਂਦੇ ਹਨ। ਅਧਿਆਪਕਾਂ ਨੂੰ ਸ਼ੁਰੂਆਤ ਵਿੱਚ ਹੀ ਵਿਦਿਆਰਥੀਆਂ ਦਾ ਪਤਾ ਲੱਗ ਜਾਂਦਾ ਹੈ ਕਿ ਉਹ ਕਿਸ ਸੰਗਤ ਵਿੱਚ ਜਾ ਰਿਹਾ ਹੈ। ਜੇਕਰ ਬੱਚਾ ਗਲਤ ਸੰਗਤ ਵਿੱਚ ਪੈ ਜਾਂਦਾ ਹੈ ਤਾਂ ਅਧਿਆਪਕਾਂ ਨੂੰ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਬੱਚਿਆਂ ਨੂੰ ਮਾੜੀ ਸੰਗਤ ਵਿੱਚੋਂ ਕੱਢਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਵਿਦਿਆਰਥੀ ਜੀਵਨ ਦੇ ਵਿੱਚ ਆਪਣਾ ਇਕ ਟੀਚਾ ਰੱਖਣਾ ਚਾਹੀਦਾ ਹੈ ਅਤੇ ਉਸਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਨੌਜਵਾਨਾਂ ਨੂੰ ਰੁਚੀ ਅਨੁਸਾਰ ਕੋਈ ਵੀ ਇਕ ਖੇਡ ਅਪਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਖੇਡਾਂ ਨੂੰ ਆਪਣੇ ਜੀਵਨ ਵਿੱਚ ਸ਼ਾਮਲ ਕਰਦੇ ਹਾਂ ਤਾਂ ਅਸੀਂ ਨਸ਼ਿਆਂ ਵਰਗੀਆਂ ਨਾਮੁਰਾਦ ਬਿਮਾਰੀਆਂ ਤੋਂ ਬਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਪੁਲਿਸ, ਪ੍ਰਸ਼ਾਸਨ ਅਤੇ ਡਾਕਟਰ ਵੀ ਆਪਣਾ-ਆਪਣਾ ਰੋਲ ਨਿਭਾਉਂਦੇ ਹਨ। ਪੁਲਿਸ ਜਿਥੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਦੀ ਹੈ,ਉਥੇ ਪ੍ਰਸ਼ਾਸਨ ਵਲੋਂ ਸਮੇਂ ਸਮੇਂ ‘ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਡਾਕਟਰ ਨਸ਼ੇ ਦੀ ਗ੍ਰਿਫਤ ਵਿਚ ਫਸੇ ਨੌਜਵਾਨਾਂ ਨੂੰ  ਬਾਹਰ ਕੱਢਣ ਦੇ ਵਿੱਚ ਸਹਾਇਤਾਂ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਸਮੇਂ ਸਮੇਂ ‘ਤੇ ਇਸ ਤਰ੍ਹਾਂ ਦੇ ਜਾਗਰੂਕਤਾ ਸਮਾਗਮ ਕਰਵਾਏ ਜਾਂਦੇ ਹਨ। ਇਸੇ ਕੜੀ ਦੇ ਤਹਿਤ ਆਉਣ ਵਾਲੇ ਸਮੇਂ ਦੇ ਵਿੱਚ ਫੁੱਟਬਾਲ ਮੈਚ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਵਲੋਂ ਨੌਜਵਾਨਾਂ ਨੂੰ ਆਪਣੇ ਪੈਰਾਂ ਦੇ ਖੜ੍ਹਾ ਕਰਨ ਦੇ ਲਈ ਵੀ ਸਹਾਇਤਾ ਕੀਤੀ ਜਾਂਦੀ ਹੈ ਜਿਸ ਦੇ ਲਈ ਲੋਨ ਆਦਿ ਮੁਹੱਈਆ ਕਰਵਾਉਣ ਦੇ ਵਿੱਚ ਵੀ ਮੱਦਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਰਫ ਪਰਚੇ ਦਰਜ ਕਰਕੇ ਹੀ ਪੂਰੀ ਤਰ੍ਹਾਂ ਨਾਲ ਨਸ਼ਿਆਂ ਦਾ ਖਾਤਮਾਂ ਨਹੀਂ ਹੋ ਸਕਦਾ। ਇਸ ਦੇ ਲਈ ਨੌਜਵਾਨਾਂ ਨੂੰ ਵੀ ਨਸ਼ਿਆਂ ਦਾ ਤਿਆਗ ਕਰਨ ਲਈ ਖੁੱਦ ਕਦਮ ਚੁੱਕਣੇ ਚਾਹੀਦੇ ਹਨ।

ਉਨ੍ਹਾਂ ਨੇ ਨਸ਼ੇ ਦੇ ਖਾਤਮੇ ਲਈ ਸਮਾਜ ਨੂੰ ਵੀ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ  ਜੇਕਰ ਕਿਸੇ ਇਲਾਕੇ ਵਿੱਚ ਕੋਈ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਦਾ ਹੈ ਜਾਂ ਨਸ਼ੀਲੇ ਪਦਾਰਥ ਵੇਚਦਾ ਹੈ ਤਾਂ ਇਸ ਦੀ ਸੂਚਨਾ ਐਨ.ਟੀ ਡਰੱਗ ਹੈਲਪਲਾਈਨ ਨੰਬਰ 99883-03232 ‘ਤੇ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਇਸ ਦੌਰਾਨ ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਜੇਕਰ ਕੋਈ ਨਸ਼ਿਆਂ ਦੇ ਜਾਲ ਵਿੱਚ ਫੱਸ ਗਿਆ ਹੈ ਤਾਂ ਉਹ ਨਸ਼ਾ ਛੁਡਾਊ ਕੇਂਦਰ ਵਿਚ ਜਾ ਕੇ ਨਸ਼ਾ ਛੱਡਣ ਸਬੰਧੀ ਸਹਾਇਤਾ ਲੈ ਸਕਦਾ ਹੈ। ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਦੇ ਵਿੱਚ ਮਾਹਿਰ ਡਾਕਟਰਾਂ ਅਤੇ ਮਨੋਵਿਗਿਆਨੀ ਮਰੀਜ ਨੂੰ ਚੈਕ ਕਰਕੇ ਮੁਫ਼ਤ ਦਵਾਈ ਦਿੰਦੇ ਹਨ।

ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਦੇ ਖਾਤਮੇ ਦੇ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।ਇਸ ਮੌਕੇ ‘ਤੇ ਐਸ.ਪੀ (ਜਾਂਚ) ਡਾ. ਮੁਕੇਸ਼ ਕੁਮਾਰ, ਡੀ.ਐਸ.ਪੀ ਅਮਰ ਨਾਥ, ਡੀ.ਐਸ.ਪੀ ਬੰਗਾ ਸਰਵਨ ਸਿੰਘ ਬੱਲ, ਐਸ.ਐਚ. ਓ ਸਿੱਟੀ ਨਵਾਂਸ਼ਹਿਰ ਨਰੇਸ਼ ਕੁਮਾਰੀ, ਪੰਜਾਬ ਗੁੱਡ ਗਵਰਨੈਂਸ ਫੈਸਲੋ ਸੰਜਨਾ ਸਕਸੈਨਾ ਤੋਂ ਇਲਾਵਾ ਭਾਰੀ ਗਿਣਤੀ ਦੇ ਵਿੱਚ ਨੌਜਵਾਨ ਅਤੇ ਵਿਦਿਆਰਥੀ ਵੀ ਮੌਜੂਦ ਸਨ।

                   

 

Tags: Shaheed Bhagat Singh Nagar , Nawanshahr , S.B.S. Nagar , SSP Nawanshahr , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD