Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਚੰਡੀਗੜ੍ਹ , 29 Nov 2023

Last updated on: Nov 29, 2023, 00:00 IST

ਪੰਜਾਬ ਵਿਧਾਨ ਸਭਾ ਨੇ ਅੱਜ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। 

ਇਹਨਾਂ ਸਾਰੇ ਬਿੱਲਾਂ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

1. ਜਾਇਦਾਦ ਦਾ ਤਬਾਦਲਾ ਬਿੱਲ

ਜਾਇਦਾਦ ਦਾ ਤਬਾਦਲਾ ਐਕਟ 1882 ਇੱਕ ਕੇਂਦਰੀ ਐਕਟ ਹੈ ਜੋ ਪੰਜਾਬ ਸੂਬੇ ਵਿੱਚ ਲਾਗੂ ਨਹੀਂ ਹੈ ਪਰ ਕੁਝ ਨੋਟੀਫਿਕੇਸ਼ਨਾਂ ਰਾਹੀਂ ਇਸ ਐਕਟ ਦੀਆਂ ਕੁਝ ਧਾਰਾਵਾਂ ਨੂੰ ਸੂਬੇ ਵਿੱਚ ਲਾਗੂ ਕੀਤਾ ਗਿਆ ਹੈ। ਇੱਕ ਨੋਟੀਫਿਕੇਸ਼ਨ ਰਾਹੀਂ ਇਸ ਐਕਟ ਦੇ ਸੈਕਸ਼ਨ 58 (ਐਫ) ਨੂੰ ਸਾਲ 1975 ਵਿੱਚ ਲਾਗੂ ਕੀਤਾ ਗਿਆ ਸੀ ਜੋ ਟਾਈਟਲ ਡੀਡ (ਇਕ-ਸਮਾਨ ਗਿਰਵਾਨਾਮਾ) ਰਾਹੀਂ ਗਿਰਵੀਨਾਮੇ ਦੀ ਗੱਲ ਕਰਦਾ ਹੈ। ਐਕਟ ਦੇ ਅਨੁਸਾਰ ਦਸਤਾਵੇਜ਼ ਇੱਕ ਲਾਜ਼ਮੀ ਰਜਿਸਟ੍ਰੇਸ਼ਨਯੋਗ ਦਸਤਾਵੇਜ਼ ਨਹੀਂ ਹੈ ਜੋ ਪ੍ਰਕਿਰਿਆ ਨੂੰ ਗੁਝੰਲਦਾਰ ਬਣਾਉਂਦਾ ਹੈ ਅਤੇ ਸਟੈਂਪ ਚੋਰੀ ਦਾ ਕਾਰਨ ਬਣਦਾ ਹੈ। 

ਇਨ੍ਹਾ ਉਣਤਾਈਆਂ ਨੂੰ ਦੂਰ ਕਰਨ ਲਈ, ਇਹ ਜ਼ਰੂਰੀ ਸੀ ਕਿ ਟਾਈਟਲ ਡੀਡਜ਼ ਰਾਹੀਂ ਗਿਰਵੀਨਾਮੇ ਨੂੰ ਇੱਕ ਸੰਪੂਰਨ ਰਜਿਸਟ੍ਰੇਸ਼ਨਯੋਗ ਦਸਤਾਵੇਜ਼ ਬਣਾਇਆ ਜਾਵੇ ਅਤੇ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਜਨਤਕ ਪਰੇਸ਼ਾਨੀ ਨੂੰ ਘੱਟ ਕਰਨ ਲਈ ਸਿਧਾਂਤਕ ਐਕਟ ਵਿੱਚ ਇੱਕ ਵਿਵਸਥਾ ਕੀਤੀ ਜਾਵੇ ਤਾਂ ਜੋ ਰਜਿਸਟ੍ਰੇਸ਼ਨ ਦੇ ਉਦੇਸ਼ ਲਈ ਬੈਂਕ ਮੈਨੇਜਰਾਂ ਨੂੰ ਅਜਿਹੇ ਡੀਡਜ਼ ਨੂੰ ਸਬ-ਰਜਿਸਟਰਾਰ ਦਫ਼ਤਰਾਂ ਨੂੰ ਭੇਜਣ ਲਈ ਅਧਿਕਾਰਤ ਕੀਤਾ ਜਾਵੇ, ਜਿਸ ਨੂੰ ਕਿ ਰਜਿਸਟਰਡ ਮੰਨਿਆ ਜਾਵੇਗਾ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ ਪੰਜਾਬ ਨੇ ਜਾਇਦਾਦ ਤਬਾਦਲਾ ਐਕਟ, 1882 ਵਿੱਚ ਸੋਧ ਕੀਤੀ।

2. ਰਜਿਸਟ੍ਰੇਸ਼ਨ ਬਿੱਲ

ਰਜਿਸਟ੍ਰੇਸ਼ਨ ਐਕਟ, 1908 (ਐਕਟ) ਸੂਬਾ ਸਰਕਾਰਾਂ ਲਈ ਰਜਿਸਟ੍ਰੇਸ਼ਨ ਫੀਸ ਵਸੂਲਣ ਦੀ ਵਿਵਸਥਾ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਇਹ ਐਕਟ ਨਿਰਵਿਘਨ ਵਸੂਲੀ ਅਤੇ ਰਜਿਸਟ੍ਰੇਸ਼ਨ ਫੀਸਾਂ ਦੀ ਉਗਰਾਹੀ ਲਈ ਕੁਝ ਪ੍ਰਬੰਧਾਂ ਦੀ ਵਿਵਸਥਾ ਕਰਦਾ ਹੈ। ਰਜਿਸਟ੍ਰੇਸ਼ਨ ਫੀਸ ਲਗਾਉਣ ਅਤੇ ਵਸੂਲਣ ਦੇ ਸਬੰਧ ਵਿੱਚ ਗੁੰਝਲਾਂ ਨੂੰ ਦੂਰ ਕਰਨ ਲਈ, ਆਮ ਲੋਕਾਂ ਦੀ ਸਹੂਲਤ ਲਈ ਟਾਈਟਲ ਡੀਡਜ਼, ਸੇਲ ਸਰਟੀਫਿਕੇਟ ਅਤੇ ਸੈਕਸ਼ਨ 17 ਦੀ ਉਪ-ਧਾਰਾ 2(12) ਨੂੰ ਹਟਾ ਕੇ ਗਿਰਵੀਨਾਮਾ ਦਾ ਪ੍ਰਸਤਾਵ ਹੈ। ਇਸ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਇਹ ਸੋਧ ਕੀਤੀ ਜਾ ਰਹੀ ਹੈ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ, ਪੰਜਾਬ ਨੇ ਰਜਿਸਟ੍ਰੇਸ਼ਨ ਐਕਟ, 1908 ਵਿੱਚ ਸੋਧ ਕੀਤੀ।

3. ਭਾਰਤੀ ਸਟੈਂਪ ਬਿੱਲ

ਭਾਰਤੀ ਸਟੈਂਪ ਐਕਟ, 1899 (ਐਕਟ) ਸੂਬਾ ਸਰਕਾਰਾਂ ਲਈ ਸਟੈਂਪ ਡਿਊਟੀ ਵਸੂਲਣ ਦੀ ਵਿਵਸਥਾ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਐਕਟ ਵਿੱਚ ਸਟੈਂਪ ਡਿਊਟੀ ਦੀ ਨਿਰਵਿਘਨ ਵਸੂਲੀ ਅਤੇ ਉਗਰਾਹੀ ਲਈ ਕੁਝ ਉਪਬੰਧ ਕੀਤੇ ਗਏ ਹਨ। ਐਕਟ ਦੇ ਸਡਿਊਲ 1-ਏ ਦੇ ਇੰਦਰਾਜ਼ 6 ਅਤੇ 48 ਲਈ ਸਟੈਂਪ ਡਿਊਟੀ ਦੀ ਵਸੂਲੀ ਅਤੇ ਉਗਰਾਹੀ ਦੇ ਸਬੰਧ ਵਿੱਚ ਉਲਝਣਾਂ ਨੂੰ ਦੂਰ ਕਰਨ ਲਈ, ਉਪਰੋਕਤ ਜ਼ਿਕਰ ਕੀਤੇ ਇੰਦਰਾਜਾਂ ਨਾਲ ਸਬੰਧਤ ਵਿਵਸਥਾਵਾਂ ਨੂੰ ਸੁਚਾਰੂ ਬਣਾਉਣ ਦੀ ਤਜਵੀਜ਼ ਹੈ। ਆਮ ਜਨਤਾ ਦੀ ਸਹੂਲਤ ਲਈ ਇਸ ਐਕਟ ਵਿੱਚ ਸੋਧ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ, ਪੰਜਾਬ ਨੇ ਭਾਰਤੀ ਸਟੈਂਪ ਐਕਟ, 1899 ਵਿੱਚ ਸੋਧ ਕੀਤੀ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD