Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਕਸਿਤ ਭਾਰਤ ਸੰਕਲਪ ਯਾਤਰਾ ਵੈਨ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜ਼ਿਲ੍ਹੇ ਦੇ ਲੋਕਾਂ ਨੂੰ ਕਰੇਗੀ ਜਾਗਰੂਕ- ਡਾ. ਸੰਜੀਵ ਕੁਮਾਰ

ਜਿਲ੍ਹੇ ਦੇ ਪਿੰਡ ਅਬੁੱਲ ਖੁਰਾਣਾ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਵੈਨ ਦੀ ਹੋਈ ਸ਼ੁਰੂਆਤ

Punjab Admin, Sanjiv Kumar, SDM Malot, Sri Mukatsar Sahib

Web Admin

Web Admin

5 Dariya News

ਮਲੋਟ, ਸ੍ਰੀ ਮੁਕਤਸਰ ਸਾਹਿਬ , 30 Nov 2023

Last updated on: Nov 30, 2023, 00:00 IST

ਡਾ. ਸੰਜੀਵ ਕੁਮਾਰ ਐਸ ਡੀ ਐਮ ਮਲੋਟ ਵੱਲੋਂ ਅੱਜ “ਵਿਕਸਿਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਬੁਲ ਖੁਰਾਣਾ ਤੋਂ “ਵਿਕਸਿਤ ਭਾਰਤ ਸੰਕਲਪ ਯਾਤਰਾ” ਵੈਨ ਨੂੰ ਰਵਾਨਾ ਕੀਤਾ ਗਿਆ। ਉਹਨਾਂ ਦੱਸਿਆ ਇਹ ਵੈਨ ਦੂਰ—ਦੁਰਾਡੇ ਦੇ ਇਲਾਕਿਆਂ ਜਿੱਥੋਂ ਦੇ ਲੋਕ ਭਾਰਤ ਸਰਕਾਰ ਦੀਆਂ ਸਕੀਮਾਂ ਤੋਂ ਵਾਂਝੇ ਰਹਿ ਗਏ ਹਨ ਜਾਂ ਪੂਰੀ ਤਰ੍ਹਾਂ ਲਾਭ ਪ੍ਰਾਪਤ ਨਹੀਂ ਕਰ ਸਕੇ ਜਾਂ ਗਰੀਬ ਲੋਕ ਜੋ ਪ੍ਹੜਾਈ ਆਦਿ ਤੋਂ ਵਾਂਝੇ ਹਨ ਨੂੰ ਜਾਗਰੂਕ ਕਰੇਗੀ ਤਾਂ ਜੋ ਉਨ੍ਹਾਂ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਪ੍ਰਾਪਤ ਹੋ ਸਕੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਨ ਰਾਹੀਂ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਸਕੀਮਾਂ ਸਬੰਧੀ ਜਿਵੇਂ ਫਾਰਮ ਭਰਨ ਤੋਂ ਲੈ ਕੇ ਲਾਭ ਪ੍ਰਾਪਤ ਕਰਨ ਤੱਕ ਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸਕਰੀਨ ਸ਼ਾਟ, ਫਿਲਮਾਂ, ਨਾਟਕਾਂ, ਸਕਿੱਟਾਂ, ਗੀਤਾਂ, ਬੋਲੀਆਂ, ਕਲਚਰਲ ਪ੍ਰੋਗਰਾਮਾਂ ਰਾਹੀਂ, ਲਿਟਰੇਚਰ, ਕਿਤਾਬ, ਪੜ੍ਹਨ ਸਮੱਗਰੀ ਆਦਿ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਸ੍ਰੀ ਰਾਕੇਸ਼ ਬਿਸ਼ਨੋਈ ਬੀ ਡੀ ਪੀ ਓ ਲੰਬੀ ਨੇ ਦੱਸਿਆ ਕਿ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਵੈਨ ਪਿੰਡ ਅਬੁੱਲ ਖੁਰਾਣਾ ਤੋਂ ਰਵਾਨਾ ਹੋ ਕੇ ਜਿਲ੍ਹੇ ਦੇ ਜਿਲ੍ਹੇ ਦੇ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕ ਕਰੇਗੀ ਤਾਂ ਜ਼ੋ ਕੋਈ ਵੀ ਸਰਕਾਰ ਦੁਆਰਾ ਚੱਲ ਰਹੀਆਂ ਸਕੀਮਾਂ ਤੋਂ ਵਾਝਾਂ ਨਾ ਰਹੇ। 

ਇਸ ਪ੍ਰੋਗਰਾਮ ਦੌਰਾਨ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਵੱਲੋਂ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਡਾ. ਗੁਰਮੇਲ ਸਿੰਘ ਸਹਾਇਕ ਪ੍ਰੋਫੈਸਰ ਕ੍ਰਿਸੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਅਤੇ ਮਿੱਟੀ ਦੀ ਪਰਖ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਸ. ਗੁਰਚਰਨ ਸਿੰਘ ਜਿਲ੍ਹਾ ਲੀਡ ਮੈਨੇਜਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਭਾਰਤ ਸਰਾਕਰ ਵੱਲੋਂ ਚਲਾਈ ਗਈ ਅਟੱਲ ਪੈਨਸ਼ਨ ਯੋਜਨਾ, ਜਨ ਧੰਨ ਯੋਜਨਾ, ਜੀਵਨ ਜ਼ੋਤੀ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਜੀਵਕਾ ਮਿਸ਼ਨ ਤਹਿਤ ਬੇਰੁਜਗਾਰ ਵਿਅਤੀਆਂ ਨੂੰ ਰੋਜਗਾਰ ਪ੍ਰਾਪਤ ਕਰਨ ਲਈ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀ ਮੌਜੂਦ ਸਨ।    

 

Tags: Punjab Admin , Sanjiv Kumar , SDM Malot , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD