Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਹਲਕਾ ਦੱਖਣੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬਿਆ ਬੂਰ, ਲੋਹਾਰਾ ਪੁੱਲ ਦਾ ਨਿਰਮਾਣ ਕਾਰਜ਼ ਜਲਦ ਹੋਵੇਗਾ ਸ਼ੁਰੂ

ਅਧਿਕਾਰੀਆਂ ਵਲੋਂ ਮਿੱਟੀ ਦੀ ਪਰਖ ਲਈ ਨਮੂਨੇ ਭੇਜੇ, ਰਿਪੋਰਟ ਆਉਣ 'ਤੇ ਨਿਰਮਾਣ ਕਾਰਜ਼ਾਂ ਨੂੰ ਦਿੱਤੀ ਜਾਵੇਗੀ ਹਰੀ ਝੰਡੀ - ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 30 Nov 2023

Last updated on: Nov 30, 2023, 00:00 IST

ਵਿਧਾਨ ਸਭਾ ਹਲਕਾ ਦੱਖਣੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਜਿਸਦੇ ਤਹਿਤ ਲੋਹਾਰਾ ਪੁੱਲ ਦਾ ਨਿਰਮਾਣ ਕਾਰਜ਼ ਜਲਦ ਸ਼ੁਰੂ ਕੀਤਾ ਜਾਵੇਗਾ। ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਸਬੰਧਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੁੱਲ ਦੇ ਜਲਦ ਨਿਰਮਾਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।

ਵਿਧਾਇਕ ਛੀਨਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਅਤੇ ਬੀ. ਐਂਡ ਆਰ. ਦੀਆਂ ਟੀਮਾਂ ਵੱਲੋਂ ਮਿੱਟੀ ਦੇ ਨਮੂਨੇ ਲੈ ਕੇ ਲੈਬ ਵਿੱਚ ਭੇਜ ਦਿੱਤੇ ਗਏ ਹਨ ਅਤੇ ਜਲਦ ਹੀ ਰਿਪੋਰਟ ਆਉਣ ਤੋਂ ਬਾਅਦ ਲੋਹਾਰਾ ਪੁਲ ਦੇ ਨਿਰਮਾਣ ਨੂੰ ਹਰੀ ਝੰਡੀ ਦੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਚੌੜਾਈ ਘੱਟ ਹੋਣ ਕਰਕੇ ਇਲਾਕਾ ਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦਹਾਕਿਆਂ ਪੁਰਾਣਾ ਬਣਿਆ ਇਹੀ ਪੁੱਲ ਲੋਕਾਂ ਨੂੰ ਮੇਨ ਰੋਡ ਦੇ ਨਾਲ ਜੋੜਦਾ ਸੀ, ਜਿਸਨੂੰ ਚੌੜਾ ਕਰਨ ਲਈ ਇਲਾਕੇ ਦੇ ਲੋਕ ਕਈ ਸਾਲਾਂ ਤੋਂ ਮੰਗ ਕਰ ਰਹੇ ਸਨ।

ਉਨ੍ਹਾ ਅੱਗੇ ਦੱਸਿਆ ਕਿ  ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਮਾਹਰ ਇੰਜੀਨੀਅਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਅੱਜ ਜਾਇਜ਼ਾ ਲਿਆ ਗਿਆ. ਇਲਾਕੇ ਦੇ ਲੋਕਾਂ ਦੇ ਵਿੱਚ ਇਸ ਪੁੱਲ ਦੇ ਨਿਰਮਾਣ ਨੂੰ ਲੈ ਕੇ ਖੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਜਲਦ ਹੀ ਇਸ ਪ੍ਰੋਜੈਕਟ ਦੀ ਸ਼ੁਰੂਆਤ ਹੋਵੇਗੀ ਅਤੇ ਲੋਕਾਂ ਦੀ ਵੱਡੀ ਸਮੱਸਿਆ ਦੂਰ ਹੋਵੇਗੀ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ''ਜਿੰਨੇ ਕੰਮ ਪਿਛਲੇ ਦੋ ਸਾਲ ਦੇ ਵਕਫੇ ਦੌਰਾਨ ਲੁਧਿਆਣਾ ਦੱਖਣੀ ਦੇ ਵਿੱਚ ਹੋਏ ਹਨ ਮੈਨੂੰ ਨਹੀਂ ਲੱਗਦਾ ਕਿ ਪਿਛਲੇ 15 ਸਾਲਾਂ ਦੇ ਵਿੱਚ ਵੀ ਅਜਿਹੇ ਕੰਮ ਹੋਏ ਹੋਣਗੇ''। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਇਲਾਕੇ ਦੇ ਲੋਕਾਂ ਦੀ ਮੰਗ ਦੇ ਮੁਤਾਬਕ ਕੰਮ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਲੋਹਾਰਾ ਪੁੱਲ ਦਾ ਕੰਮ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ ਪਰ ਰਿਵਾਇਤੀ ਪਾਰਟੀ ਦੀਆਂ ਸਰਕਾਰਾਂ ਨੇ ਇਸ ਵੱਲ ਧਿਆਨ ਹੀ ਨਹੀਂ ਦਿੱਤਾ। ਹੁਣ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਲੋਕਾਂ ਦੀ ਆਪਣੀ ਸਰਕਾਰ ਨੇ ਇਸ ਦੇ ਨਿਰਮਾਣ ਲਈ ਜਰੂਰੀ ਕਦਮ ਚੁੱਕੇ ਹਨ ਅਤੇ ਉਹਨਾਂ ਨੂੰ ਉਮੀਦ ਹੈ ਕਿ ਜਲਦ ਹੀ ਵਿਭਾਗੀ ਕਾਰਵਾਈਆਂ ਤੋਂ ਬਾਅਦ ਪੁੱਲ ਦੀ ਉਸਾਰੀ ਹੋਵੇਗੀ ਅਤੇ ਆਵਾਜਾਈ ਸੁਖਾਵੀਂ ਹੋਵੇਗੀ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD