Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਕੀਤਾ ਨਿਰੀਖਣ

Judiciary, Patiala, Rupinderjit Chahal, District Legal Services Authority Patiala, Manni Arora

Web Admin

Web Admin

5 Dariya News

ਪਟਿਆਲਾ , 30 Nov 2023

Last updated on: Nov 30, 2023, 00:00 IST

ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਪਟਿਆਲਾ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਨੇ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਨਿਰੀਖਣ ਕੀਤਾ।

ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ।

ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ  ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਵੱਲੋਂ 32 ਜੇਲ੍ਹ ਕੈਦੀਆਂ, ਜਿਨ੍ਹਾਂ ਨੇ ਕੰਪਿਊਟਰ ਸਿਖਲਾਈ ਕੋਰਸ ਪੂਰਾ ਕੀਤਾ ਹੈ, ਨੂੰ ਸਰਟੀਫਿਕੇਟ ਵੰਡੇ ਗਏ ਅਤੇ ਉਨ੍ਹਾਂ ਦੇ ਕੰਪਿਊਟਰ ਹੁਨਰ ਦਾ ਟੈਸਟ ਲੈਣ ਉਪਰੰਤ ਉਨ੍ਹਾਂ ਨੂੰ ਇਨਾਮ ਵੀ ਦਿੱਤੇ ਗਏ। ਅੱਜ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਪਲੇ ਵੇਅਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਸਹਿਯੋਗ ਨਾਲ ਮਹਿਲਾ ਜੇਲ੍ਹ ਕੈਦੀਆਂ ਲਈ ਕੰਪਿਊਟਰ ਸਿਖਲਾਈ ਕੋਰਸ ਵੀ ਸ਼ੁਰੂ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸ੍ਰੀਮਤੀ ਮਾਨੀ ਅਰੋੜਾ, ਸੀਜੇਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦੇ ਜੇਲ੍ਹ ਕੈਦੀਆਂ ਨਾਲ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਜੇਲ ਦੇ ਕੈਦੀਆਂ ਨੂੰ ਪਲੀਅ ਬਾਰਗੇਨਿੰਗ, ਮੁਫਤ ਕਾਨੂੰਨੀ ਸਹਾਇਤਾ ਅਤੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕਦਾਰ ਵਿਅਕਤੀਆਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ।

ਇਸ ਮੌਕੇ ਮਾਨੀ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਲਈ ਮੈਡੀਟੇਸ਼ਨ/ਯੋਗਾ ਕੈਂਪ ਅਤੇ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ।

 

Tags: Judiciary , Patiala , Rupinderjit Chahal , District Legal Services Authority Patiala , Manni Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD