Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ

Punjab Information and Public Relations Department, DIPR Punjab, Tarun Rajput, Ateeq-ur-Rehman, Preet Kanwal Singh, Randeep Singh Ahluwalia, Ishwinder Singh Grewal, Gurmeet Singh Khaira

Web Admin

Web Admin

5 Dariya News

ਚੰਡੀਗੜ੍ਹ , 30 Nov 2023

Last updated on: Nov 30, 2023, 00:00 IST

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਦੋਵੇਂ ਮੁਲਾਜ਼ਮ ਵਿਭਾਗ ਵਿੱਚ ਕਰੀਬ 35 ਸਾਲ ਆਪਣੀਆਂ ਸੇਵਾਵਾਂ ਨਿਭਾਉਣ ਪਿੱਛੋਂ ਸੇਵਾ ਮੁਕਤ ਹੋਏ ਹਨ। 

ਵਿਦਾਇਗੀ ਸਮਾਰੋਹ ਦੌਰਾਨ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਅਤੇ ਸ. ਪ੍ਰੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ, ਸ. ਮਨਵਿੰਦਰ ਸਿੰਘ ਅਤੇ ਸ. ਗੁਰਮੀਤ ਸਿੰਘ ਖਹਿਰਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਦੋਵਾਂ ਮੁਲਾਜ਼ਮਾਂ ਵੱਲੋਂ ਆਪਣੇ ਸੇਵਾਕਾਲ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। 

ਬੁਲਾਰਿਆਂ ਨੇ ਕਿਹਾ ਕਿ ਆਪਣੇ ਸੇਵਾਕਾਲ ਦੌਰਾਨ ਸ੍ਰੀ ਤਰੁਣ ਰਾਜਪੂਤ ਅਤੇ ਸ੍ਰੀ ਅਤੀਕ-ਉਰ-ਰਹਿਮਾਨ ਵੱਲੋਂ ਵਿਖਾਈ ਗਈ ਮਿਸਾਲੀ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਲਗਨ ਹਮੇਸ਼ਾ ਉਨ੍ਹਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਅਤੇ ਸਾਕਾਰਾਤਮਕ ਰਵੱਈਏ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।

ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸੇਵਾ-ਮੁਕਤੀ ਤੋਂ ਬਾਅਦ ਦੋਵਾਂ ਮੁਲਾਜ਼ਮਾਂ ਦੇ ਬਿਹਤਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਦੋਵੇਂ ਮੁਲਾਜ਼ਮ ਹੁਣ ਆਪਣਾ ਕੀਮਤੀ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਂਦਿਆਂ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਹੋਰ ਬਿਹਤਰ ਢੰਗ ਨਾਲ ਨਿਭਾਅ ਸਕਣਗੇ।

ਵਿਭਾਗ ਦੇ ਸਟਾਫ਼ ਮੈਂਬਰਾਂ ਨੇ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੇਵਾ-ਮੁਕਤ ਹੋਏ ਦੋਵੇਂ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਭਾਗ ਦੇ ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

 

Tags: Punjab Information and Public Relations Department , DIPR Punjab , Tarun Rajput , Ateeq-ur-Rehman , Preet Kanwal Singh , Randeep Singh Ahluwalia , Ishwinder Singh Grewal , Gurmeet Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD