Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਮਲਕ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ

ਮੁਹਿੰਮ ਦਾ ਮੁੱਖ ਮੰਤਵ ਕਲਿਆਣਕਾਰੀ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦੇ ਨਾਲ ਲੋਕਾਂ ਨੂੰ ਜਾਗਰੂਕ ਕਰਨਾ

Punjab Admin, RP Singh, Additional Deputy Commissioner, Ludhiana, Viksit Bharat Sankalap Yatra

Web Admin

Web Admin

5 Dariya News

ਮਲਕ/ਜਗਰਾਉਂ (ਲੁਧਿਆਣਾ) , 30 Nov 2023

Last updated on: Nov 30, 2023, 00:00 IST

ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਪ੍ਰਤੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਤਹਿਤ ਵਧੀਕ ਡਿਪਟੀ ਕਮਿਸ਼ਨਰ ਆਰ.ਪੀ. ਸਿੰਘ ਨੇ ਪਿੰਡ ਮਲਕ (ਜਗਰਾਉਂ) ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਇਹ ਯੋਜਨਾ 15 ਨਵੰਬਰ ਨੂੰ ਸ਼ੁਰੂ ਕੀਤੀ ਸੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਲਿਆਣਕਾਰੀ ਸਕੀਮਾਂ ਦਾ ਲਾਭ ਨਿਰਧਾਰਤ ਲਾਭਪਾਤਰੀਆਂ ਤੱਕ ਸਮਾਂਬੱਧ ਢੰਗ ਨਾਲ ਪਹੁੰਚ ਸਕੇ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਆਉਣ ਵਾਲੇ ਦਿਨਾਂ ਵਿੱਚ ਨਿਰਧਾਰਤ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨੂੰ ਕਵਰ ਕਰਨਗੀਆਂ। ਜਾਗਰੂਕਤਾ ਮੁਹਿੰਮ ਦੇ ਨਾਲ-ਨਾਲ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ 'ਤੇ ਰਜਿਸਟ੍ਰੇਸ਼ਨ ਕੈਂਪ ਵੀ ਲਗਾਏ ਜਾਣਗੇ, ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਤੁਰੰਤ ਲਾਭ ਦੇਣ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਇਸ ਕਾਰਜ ਲਈ ਸ਼ਾਮਲ ਕੀਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਭਾਰਤ ਸਰਕਾਰ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਭਾਗੀਦਾਰੀ ਨਾਲ, ਆਪਣੀਆਂ ਪ੍ਰਮੁੱਖ ਯੋਜਨਾਵਾਂ ਰਾਹੀਂ ਸੰਤ੍ਰਿਪਤਾ ਦੇ ਮਿਸ਼ਨ ਵਿੱਚ ਸਰਗਰਮੀ ਨਾਲ ਰੁੱਝੀ ਹੋਈ ਹੈ ਜਿਸ ਵਿੱਚ ਸੈਨੀਟੇਸ਼ਨ ਸੁਵਿਧਾਵਾਂ, ਜ਼ਰੂਰੀ ਵਿੱਤੀ ਸੇਵਾਵਾਂ, ਐਲ.ਪੀ.ਜੀ. ਕੁਨੈਕਸ਼ਨਾਂ ਤੱਕ ਪਹੁੰਚ, ਗਰੀਬਾਂ ਲਈ ਘਰ, ਭੋਜਨ ਸੁਰੱਖਿਆ, ਸਹੀ ਪੋਸ਼ਣ, ਭਰੋਸੇਯੋਗ ਸਿਹਤ ਸੰਭਾਲ, ਪੀਣ ਵਾਲਾ ਸਾਫ਼ ਪਾਣੀ, ਮਿਆਰੀ ਸਿੱਖਿਆ ਆਦਿ ਅਤੇ ਲੋੜੀਂਦੀਆਂ ਸੇਵਾਵਾਂ ਨੂੰ ਸਾਰੇ ਚੋਣਵੇ ਅਤੇ ਯੋਗ ਲਾਭਪਾਤਰੀਆਂ ਲਈ ਪਹੁੰਚਯੋਗ ਬਣਾਉਣਾ ਸ਼ਾਮਲ ਹਨ।

ਉਨ੍ਹਾਂ ਅੱਗੇ ਕਿਹਾ ਕਿ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਦੇ ਉਦੇਸ਼ ਉਨ੍ਹਾਂ ਲੋੜਵੰਦ ਲੋਕਾਂ ਤੱਕ ਪਹੁੰਚਣਾ ਜੋ ਵੱਖ-ਵੱਖ ਯੋਜਨਾਵਾਂ ਦੇ ਤਹਿਤ ਯੋਗ ਤਾਂ ਹਨ ਪਰ ਅਜੇ ਤੱਕ ਉਨ੍ਹਾਂ ਲਾਭ ਨਹੀਂ ਲਿਆ ਹੈ। ਇਸ ਤੋਂ ਇਲਾਵਾ, ਜਾਣਕਾਰੀ ਦਾ ਪ੍ਰਸਾਰ ਅਤੇ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਇਸ ਸਕੀਮ ਦਾ ਮੁੱਖ ਟੀਚਾ ਹੈ। ਇਸ ਮੌਕੇ ਨਾਬਾਰਡ ਦੇ ਏ.ਜ.ਐਮ. ਸੰਜੀਵ ਕੁਮਾਰ, ਲੀਡ ਜ਼ਿਲ੍ਹਾ ਮੈਨੇਜਰ ਸਰਬਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Punjab Admin , RP Singh , Additional Deputy Commissioner , Ludhiana , Viksit Bharat Sankalap Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD