Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ

Crime News Punjab, Punjab Police, Police, Crime News, Ludhiana Police, Ludhiana, Rupinder Kaur Sran, Arpit Shukla, Special Investigation Team, Ludhiana Encounter, Jaskiranjit Singh Teja, Kuldeep Singh Chahal

Web Admin

Web Admin

5 Dariya News

ਚੰਡੀਗੜ੍ਹ , 30 Nov 2023

Last updated on: Nov 30, 2023, 00:00 IST

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਦੋਵੇਂ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਏਡੀਸੀਪੀ ਇਨਵੈਸਟੀਗੇਸ਼ਨ ਰੁਪਿੰਦਰ ਕੌਰ ਸਰਾਂ, ਏਡੀਸੀਪੀ-2 ਸੋਹੇਲ ਮੀਰ ਅਤੇ ਐਸਐਚਓ ਡੇਹਲੋਂ ਇਸ ਐਸ.ਆਈ.ਟੀ. ਦੇ ਮੈਂਬਰ ਹਨ।

ਸਪੈਸ਼ਲ ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵੀ ਮੌਜੂਦ ਸਨ, ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ ਬਾਹਮਣ (26) ਅਤੇ ਸ਼ੁਭਮ ਉਰਫ਼ ਗੋਪੀ (26) ਵਜੋਂ ਹੋਈ ਹੈ। ਇਹ ਦੋਵੇਂ ਗੈਂਗਸਟਰ ਲੁਧਿਆਣਾ ਦੇ ਇੱਕ ਸਨਅਤਕਾਰ 'ਤੇ ਗੋਲੀਆਂ ਚਲਾਉਣ ਅਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ, ਜਿਨ੍ਹਾਂ ਨੂੰ ਲੁਧਿਆਣਾ ਦੇ ਦੋਰਾਹਾ ਸਥਿਤ ਟਿੱਬਾ ਪੁਲ ਨੇੜੇ ਬੁੱਧਵਾਰ ਸ਼ਾਮ ਨੂੰ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਮਾਰ ਮੁਕਾਇਆ। 

ਇਨ੍ਹਾਂ ਗੈਂਗਸਟਰਾਂ ਦੇ ਪੰਜ ਸਾਥੀ 26 ਨਵੰਬਰ ਨੂੰ ਲੁਧਿਆਣਾ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਸਨ।ਮੁਕਾਬਲੇ ਦੌਰਾਨ ਹੋਈ ਦੋ-ਤਰਫ਼ਾ ਗੋਲੀਬਾਰੀ ਦੌਰਾਨ ਏ.ਐਸ.ਆਈ. ਸੁਖਦੀਪ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਪੁਲਿਸ ਨੇ ਥਾਣਾ ਸਾਹਨੇਵਾਲ ਵਿਖੇ ਇੰਸਪੈਕਟਰ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਆਈਪੀਸੀ ਦੀ ਧਾਰਾ 307, 332, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 285 ਦਰਜ ਕੀਤੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਗੈਂਗਸਟਰ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜੋ ਪੰਜਾਬ ਪੁਲਿਸ ਨੂੰ ਅਸਲਾ ਐਕਟ, ਚੋਰੀ/ਡਕੈਤੀ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਲੁਧਿਆਣਾ ਪੁਲਿਸ ਨੇ ਕੀਆ ਸੈਲਟੋਸ ਕਾਰ ਵੀ ਬਰਾਮਦ ਕਰ ਲਈ ਹੈ, ਜੋ ਉਕਤ ਵਿਅਕਤੀਆਂ ਨੇ ਫੈਕਟਰੀ ਮਾਲਕ ਤੋਂ ਖੋਹੀ ਸੀ।

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ 'ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

Tags: Crime News Punjab , Punjab Police , Police , Crime News , Ludhiana Police , Ludhiana , Rupinder Kaur Sran , Arpit Shukla , Special Investigation Team , Ludhiana Encounter , Jaskiranjit Singh Teja , Kuldeep Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD