Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਯੁਵਕ ਮੇਲਿਆਂ ਰਾਹੀਂ ਹੋਵੇਗਾ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ - ਵਿਧਾਇਕ ਦਿਨੇਸ਼ ਚੱਢਾ

ਯੁਵਕ ਸੇਵਾਵਾਂ ਵਿਭਾਗ ਦਾ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਓਪਨ ਯੁਵਕ ਮੇਲਾ-ਸ਼ਾਨੋ ਸੌਕਤ ਨਾਲ ਸੰਪੰਨ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 01 Dec 2023

ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਆਦੇਸ਼ਾਂ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਆਯੋਜਿਤ ਦੋ ਰੋਜ਼ਾ ਜਿਲ੍ਹਾ ਪੱਧਰੀ ਓਪਨ ਯੁਵਕ ਮੇਲਾ ਅੱਜ ਸ਼ਾਨੋ-ਸੌਕਤ ਨਾਲ ਸੰਪੰਨ ਹੋਇਆ। ਯੁਵਕ ਮੇਲੇ ਦੇ ਦੂਸਰੇ ਦਿਨ ਮੁੱਖ ਮਹਿਮਾਨ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਨੇ ਸ਼ਮਾ ਰੌਸ਼ਨ ਕਰਕੇ ਪੇਸ਼ਕਾਰੀਆਂ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਯੁਵਕ ਮੇਲਿਆਂ ਰਾਹੀਂ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਹੋਵੇਗਾ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਪਿੰਡਾਂ ਦੇ ਗੈਰ ਵਿਦਿਆਰਥੀਆਂ ਨੂੰ ਵੀ ਇਹਨਾਂ ਯੁਵਕ ਮੇਲਿਆਂ ਦਾ ਹਿੱਸਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਉਤਸ਼ਾਹਤ ਕਰਨ ਲਈ ਯਤਨਸ਼ੀਲ ਹੈ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਅਤੇ ਡਾ. ਮਲਕੀਤ ਸਿੰਘ ਮਾਨ ਨੇ ਯੁਵਕ ਮੇਲੇ ਵਿੱਚ ਸ਼ਿਰਕਤ ਕਰਨ ਲਈ ਪਹੁੰਚੀਆਂ ਅਹਿਮ ਸਖਸ਼ੀਅਤਾਂ ਦਾ ਧੰਨਵਾਦ ਕੀਤਾ।            

ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸ. ਮਾਲਵਿੰਦਰ ਸਿੰਘ ਕੰਗ ਨੇ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਤੀਯੋਗੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸਾਨੂੰ ਅੱਗੇ ਵਧਣ ਦੇ ਨਾਲ-ਨਾਲ ਆਪਣੀ ਅਮੀਰ ਵਿਰਾਸਤ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਹਨਾਂ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ। ਯੁਵਕ ਮੇਲੇ ਦੇ ਕਨਵੀਨਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਭੰਗੜੇ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਸਥਾਨ ਅਤੇ ਸਰਕਾਰੀ ਕਾਲਜ ਰੋਪੜ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 

ਮਮਿਕਰੀ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਅਤੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋ. ਕਾਲਜ ਬੇਲਾ ਨੇ ਦੂਜਾ, ਕਲੀ ਗਾਇਨ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਅਤੇ ਸਰਕਾਰੀ ਕਾਲਜ ਰੋਪੜ ਨੇ ਦੂਜਾ, ਵਾਰ ਗਾਇਨ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਅਤੇ ਸਰਕਾਰੀ ਕਾਲਜ ਰੋਪੜ ਨੇ ਦੂਜਾ, ਲੋਕ ਗੀਤ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨੰਗਲ ਨੇ ਦੂਜਾ, ਭੰਡ ਅਤੇ ਸਮੂਹ ਗਾਇਨ (ਭਾਰਤੀ) ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਸਥਾਨ ਹਾਸਲ ਕੀਤਾ। 

ਸਰਕਾਰੀ ਕਾਲਜ ਰੋਪੜ ਦੀਆਂ ਵਿਦਿਆਰਥਣਾਂ ਨੇ ਗੈਸਟ ਆਈਟਮ ਦੇ ਤੌਰ ਤੇ ਲੋਕ ਨਾਚ ਸੰਮੀ ਦੀ ਖੁਬਸੂਰਤ ਪੇਸ਼ਕਾਰੀ ਕੀਤੀ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਪ੍ਰੋ. ਗੁਰਬਖਸ਼ੀਸ ਸਿੰਘ, ਡਾ. ਦਲਵਿੰਦਰ ਸਿੰਘ, ਪ੍ਰੋ. ਚੰਦਰਗੁਪਤ, ਪ੍ਰੋ. ਰਣਦੀਪ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਸ. ਇੰਦਰਜੀਤ ਸਿੰਘ, ਸ. ਆਗਿਆ ਸਿੰਘ, ਸ. ਕੁਲਦੀਪ ਸਿੰਘ ਅਤੇ ਸ. ਚਰਨਜੀਤ ਸਿੰਘ ਨੇ ਨਿਭਾਈ। ਟਾਈਮ ਕੀਪਿੰਗ ਦੀ ਭੂਮਿਕਾ ਪ੍ਰੋ. ਪੂਜਾ ਵਰਮਾ, ਪ੍ਰੋ. ਪ੍ਰਭਜੋਤ ਵਰਮਾ ਅਤੇ ਪ੍ਰੋ. ਰਾਜਬੀਰ ਕੌਰ ਨੇ ਅਦਾ ਕੀਤੀ।    

ਯੁਵਕ ਮੇਲੇ ਨੂੰ ਸਫਲ ਬਣਾਉਣ ਵਿੱਚ ਰੈੱਡ ਰਿਬਨ ਕਲੱਬ ਦੇ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਕੀਰਤੀ ਭਾਗੀਰਥ, ਪ੍ਰੋ. ਰਵਨੀਤ ਕੌਰ, ਪ੍ਰੋ. ਜਗਜੀਤ ਸਿੰਘ ਨੇ ਅਹਿਮ ਰੋਲ ਅਦਾ ਕੀਤਾ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਅਤੇ ਡਾ. ਜਤਿੰਦਰ ਕੁਮਾਰ ਨੇ ਕੀਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਸਮੂਹ ਸਟਾਫ, ਯੁਵਕ ਸੇਵਾਵਾਂ ਦੇ ਜਗਜੀਤ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਪ੍ਰਤੀਯੋਗੀ ਵਿਦਿਆਰਥੀਆਂ ਦੇ ਇੰਚਾਰਜ ਸਾਹਿਬਾਨ ਵੀ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD