Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਏਡਜ਼ ਦਿਵਸ 'ਤੇ ਜ਼ਿਲ੍ਹੇ 'ਚ ਵੱਖ-ਵੱਖ ਥਾਈਂ ਕਰਵਾਏ ਗਏ ਜਾਗਰੂਕਤਾ ਸੈਮੀਨਾਰ

Health, Civil Surgeon, Ferozpur

Web Admin

Web Admin

5 Dariya News

ਫਿਰੋਜ਼ਪੁਰ , 01 Dec 2023

Last updated on: Dec 01, 2023, 00:00 IST

ਵਿਸ਼ਵ ਏਡਜ਼ ਦਿਵਸ ਹਰ ਸਾਲ 1 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਾ ਮਕਸਦ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਹੈ। ਏਡਜ਼ ਦੇ ਮਰੀਜ਼ਾਂ ਦਾ ਸਮਾਜਿਕ ਬਾਈਕਾਟ ਕਰਨ ਦੀ ਬਜਾਏ ਭਾਵਨਾਤਮਕ ਲਗਾਵ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਤੋ ਇਲਾਜ ਕਰਵਾਉਣ ਲਈ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਪ੍ਰਭਾਰੀ ਸਿਵਲ ਸਰਜਨ ਫਿਰੋਜ਼ਪੁਰ ਡਾ. ਸ਼ੁਸਮਾ ਠੱਕਰ ਨੇ  ਵਿਸ਼ਵ ਏਡਜ਼ ਦਿਵਸ ਮੌਕੇ ਕਰਵਾਏ ਸੈਮੀਨਾਰ ਦੌਰਾਨ ਕੀਤਾ। 

ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੇ ਮਿਲ ਕੇ ਇਸ ਬਿਮਾਰੀ ਨੂੰ ਹਰਾਉਣਾ ਹੈ ਅਤੇ ਲੋਕਾਂ ਨੂੰ ਏਡਜ਼ ਪ੍ਰਤੀ ਜਾਗਰੂਕ ਵੀ ਕਰਨਾ ਹੈ। ਵਰਲਡ ਹੈਲਥ ਆਰਗੇਨਾਈਜੇਸ਼ਨ ਦੀ ਇੱਕ ਰਿਪੋਰਟ ਅਨੁਸਾਰ ਦੁਨੀਆ ਭਰ ਵਿੱਚ 39.0 ਮਿਲੀਅਨ ਲੋਕ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਪੀੜਤ ਹਨ, ਅਤੇ ਏਡਜ਼ ਸੋਸਾਇਟੀ ਆਫ਼ ਇੰਡੀਆ ਦੇ ਅਨੁਸਾਰ, ਭਾਰਤ ਵਿੱਚ ਏਡਜ਼ ਦੇ ਮਰੀਜ਼ਾਂ ਦੀ ਕੁੱਲ ਸੰਖਿਆ ਲਗਭਗ 24 ਲੱਖ ਦੇ ਕਰੀਬ ਹੈ। ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਭਾਵੇਂ ਏਡਜ਼ ਦਾ ਕੋਈ ਇਲਾਜ ਨਹੀਂ ਹੈ, ਪਰ ਮਾਹਿਰ ਡਾਕਟਰਾਂ ਦੀ ਸਮੇਂ-ਸਮੇਂ 'ਤੇ ਡਾਕਟਰੀ ਸਲਾਹ ਲੈ ਕੇ ਐਚਆਈਵੀ ਪੀੜਤ ਵਿਅਕਤੀ ਸਿਹਤਮੰਦ ਤਰੀਕੇ ਨਾਲ ਜ਼ਿੰਦਗੀ ਬਤੀਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਐੱਚਆਈਵੀ ਦੇ ਕਾਰਨ ਇਮਿਊਨਿਟੀ ਬਹੁਤ ਕਮਜ਼ੋਰ ਹੋ ਜਾਂਦੀ ਹੈ, ਜਿਸ ਕਾਰਨ ਇਹ ਵਾਇਰਸ ਸਰੀਰ ਵਿੱਚ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਜਾਂਦਾ ਹੈ। ਜੇਕਰ ਸ਼ੁਰੂਆਤੀ ਪੜਾਅ 'ਤੇ ਇਸ ਦਾ ਇਲਾਜ ਨਾ ਕਰਵਾਇਆ ਜਾਵੇ ਤਾਂ ਵਿਅਕਤੀ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣੇ ਪੈ ਸਕਦਾ ਹੈ। 

ਉਨ੍ਹਾਂ ਕਿਹਾ ਕਿ ਇਹ ਆਮ ਤੌਰ 'ਤੇ ਅਸੁਰੱਖਿਅਤ ਸੰਭੋਗ ਅਤੇ ਐਚਆਈਵੀ ਵਾਲੇ ਕਿਸੇ ਵਿਅਕਤੀ ਦੁਆਰਾ ਵਰਤੇ ਜਾਣ ਵਾਲੇ ਟੀਕੇ ਜਾਂ ਸਾਜ਼ੋ-ਸਾਮਾਨ ਨੂੰ ਸਾਂਝਾ ਕਰਨ ਦੁਆਰਾ ਫੈਲਦਾ ਹੈ। ਉਨ੍ਹਾਂ ਨੇ ਦੱਸਿਆ ਕਿ ਕੇਂਦਰ ਤੇ ਸੂਬਾ ਸਰਕਾਰ ਵਿਸ਼ਵ ਏਡਜ਼ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਪ੍ਰੋਗਰਾਮ ਉਲੀਕਦੀਆਂ ਹਨ। ਉਨ੍ਹਾਂ ਦੱਸਿਆ ਕਿ 1 ਦਸੰਬਰ 1988 ਨੂੰ ਵਿਸ਼ਵ ਸਿਹਤ ਸੰਗਠਨ ਨੇ ਏਡਜ਼ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ।

ਪ੍ਰਭਾਰੀ ਸਿਵਲ ਸਰਜਨ ਡਾ. ਸ਼ੁਸਮਾ ਠੱਕਰ ਨੇ ਦੱਸਿਆ ਕਿ ਐੱਚਆਈਵੀ ਦੇ ਲੱਛਣਾਂ ਦੀ ਗੱਲ ਕਰੀਏ ਤਾਂ ਵਾਇਰਸ ਦੇ ਸਰੀਰ ਵਿੱਚ ਦਾਖਲ ਹੋਣ ਤੋਂ ਕੁਝ ਸਮੇਂ ਬਾਅਦ ਦਿਖਾਈ ਦਿੰਦੇ ਹਨ, ਸ਼ੁਰੂ ਵਿੱਚ ਸੰਕਰਮਿਤ ਵਿਅਕਤੀ ਵਿੱਚ ਤੇਜ਼ ਬੁਖਾਰ, ਸਰੀਰ 'ਤੇ ਧੱਫੜ, ਪਸੀਨਾ ਆਉਣਾ, ਥਕਾਵਟ ਮਹਿਸੂਸ ਹੋਣਾ, ਉਲਟੀਆਂ-ਦਸਤ, ਸਰੀਰ 'ਤੇ ਗੰਢ, ਲਗਾਤਾਰ ਖੁਜਲੀ ਆਦਿ ਵਰਗੇ ਲੱਛਣ ਦੇਖੇ ਜਾ ਸਕਦੇ ਹਨ। ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਬੀਮਾਰੀ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ। 

ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਪਿਛਲੇ ਸਮੇਂ ਵਿੱਚ ਅਸੁਰੱਖਿਅਤ ਸੈਕਸ ਕੀਤਾ ਹੈ ਜਾਂ ਕਿਸੇ ਬਿਮਾਰੀ ਕਾਰਨ ਹਸਪਤਾਲ ਵਿੱਚ ਦਾਖਲ ਹੋਏ ਹੋ ਅਤੇ ਸਰੀਰ ਵਿੱਚ ਇਹ ਲੱਛਣ ਦਿਖਾਈ ਦਿੰਦੇ ਹਨ, ਤਾਂ ਤੁਰੰਤ ਏਡਜ਼ ਟੈਸਟ ਕਰਵਾਓ ਅਤੇ ਮਾਹਿਰ ਡਾਕਟਰ ਦੀ ਸਲਾਹ ਲਓ। ਇਸ ਮੌਕੇ ਡਾ. ਮੀਨਾਕਸ਼ੀ ਜ਼ਿਲ੍ਹਾ ਟੀਕਾਕਰਨ ਅਫਸਰ , ਡਾ ਯੁਵਰਾਜ ਜ਼ਿਲ੍ਹਾ ਮਹਾਮਾਰੀ ਅਫਸਰ, ਸੁਪਰਡੈਂਟ ਪਰਮਵੀਰ ਮੋਗਾਂ, ਪੀ ਏ ਵਿਕਾਸ ਕਾਲੜਾ, ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਆਦਿ ਹਾਜ਼ਰ ਸਨ।

 

Tags: Health , Civil Surgeon , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD