Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਰਣਜੀਤ ਐਵੀਨਿਊ ਗੋਲੀ ਕਾਂਡ: ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ; ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ

ਜਾਂਚ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਅੰਮ੍ਰਿਤਸਰ ਵਿੱਚ ਗੋਲੀਬਾਰੀ ਦੀਆਂ 3 ਘਟਨਾਵਾਂ 'ਚ ਸਨ ਲੋੜੀਂਦੇ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 01 Dec 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਨੀਰਜ ਕੁਮਾਰ ਨਾਮ ਦੇ ਵਿਅਕਤੀ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਫੜੇ ਗਏ ਦੋ ਮੁਲਜ਼ਮਾਂ ਦੀ ਪਛਾਣ ਸਾਰਥਕ ਅਤੇ ਅਨਮੋਲ ਸ਼ਰਮਾ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਗ੍ਰਿਫ਼ਤਾਰ ਤੀਜੇ ਮੁਲਜ਼ਮ ਦੀ ਪਛਾਣ ਖਜ਼ਾਨਾ ਗੇਟ ਅੰਮ੍ਰਿਤਸਰ ਦੇ ਅਲਤਮਿਸ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਅਪਰਾਧ ਵਿੱਚ ਵਰਤੀ ਗਈ ਚਿੱਟੇ ਰੰਗ ਦੀ ਵਰਨਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 02 ਈਐਚ 0009 ਹੈ, ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਰਣਜੀਤ ਐਵੀਨਿਊ ਗੋਲੀ ਕਾਂਡ ਦੇ ਚੌਥੇ ਮੁਲਜ਼ਮ ਦੀਪਕ ਅਰੋੜਾ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ 'ਤੇ ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਆਈਜੀ ਸੰਦੀਪ ਗੋਇਲ ਦੀ ਅਗਵਾਈ ‘ਚ ਏ.ਜੀ.ਟੀ.ਐਫ ਦੀ ਟੀਮ ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਾਰਥਕ ਅਤੇ ਅਨਮੋਲ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ, ਜਦਕਿ ਤੀਜੇ ਦੋਸ਼ੀ ਅਲਤਮਿਸ ਨੂੰ ਸਮਾਣਾ ਤੋਂ ਗ੍ਰਿਫਤਾਰ ਕੀਤਾ ਗਿਆ।

ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਨੇ ਸਹਿਯੋਗ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਤਿੰਨ ਵਾਰਦਾਤਾਂ ਵਿੱਚ ਲੋੜੀਂਦੇ ਸਨ। ਇਸ ਤੋਂ ਇਲਾਵਾ ਉਕਤ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਲੌਜਿਸਟਿਕਸ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਵੀ ਮੁਹੱਈਆ ਕਰਵਾਉਂਦੇ ਸਨ।ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 235 ਮਿਤੀ 16/11/2023 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD