Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮੁਲਾਜ਼ਮਾਂ ਨੇ ਜਿਲ੍ਹ ਪੱਧਰ ਤੇ ਪੰਜਾਬ ਸਰਕਾਰ ਖਿਲਾਫ਼ ਘੜੇ ਭੰਨ੍ਹ ਕੇ ਕੀਤਾ ਪਿੱਟ ਸਿਆਪਾ

13 ਘੜੇ ਭੰਨ੍ਹ ਕੇ 13 ਲੋਕ ਸਭਾ ਸੀਟਾ ਦਾ ਕੀਤਾ ਵਿਰੋਧ

Protest, Punjab State Ministerial Services Union, Ferozepur

Web Admin

Web Admin

5 Dariya News

ਫਿਰੋਜ਼ਪੁਰ , 01 Dec 2023

Last updated on: Dec 01, 2023, 00:00 IST

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ 24ਵੇਂ ਦਿਨ ਵਿਚ ਦਾਖਲ ਹੋ ਗਈ ਹੈ, ਪਰ ਸਰਕਾਰ ਮੁਲਾਜ਼ਮਾਂ ਦੀਆਂ ਮੰਗੀ ਪ੍ਰਤੀ ਅਜੇ ਵੀ ਗੰਭੀਰਤਾ ਨਹੀ ਦਿਖਾ ਰਹੀ ਹੈ, ਜਿਸ ਕਰਕੇ ਮੁਲਾਜ਼ਮਾਂ ਅੰਦਰ ਦਿਨੋ- ਦਿਨ ਪੰਜਾਬ ਸਰਕਾਰ ਪ੍ਰਤੀ ਰੋਸ਼ ਹੋਰ ਵੱਧ ਦਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸ਼ਘਰੰਸ਼ ਨੂੰ ਤਿੱਖਾ ਕਰਨ ਲਈ ਅੱਜ ਸੂਬਾ ਕਮੇਟੀ ਦੇ ਵੱਲੋਂ ਐਕਸ਼ਨ ਸੀ ਕਿ ਡੀਸੀ ਦਫਤਰਾਂ ਦੇ ਬਾਹਰ ਇਕੱਠੇ ਹੋ ਕੇ ਘੜੇ ਭੰਨ੍ਹ ਕੇ ਰੋਸ ਪ੍ਰਦਰਸ਼ਨ ਕਰਨ ਦੀ ਸੀ ਜਿਸ ਕਰਕੇ ਅੱਜ ਵੱਡੀ ਗਿਣਤੀ ਵਿਚ ਪੀ.ਐਸ.ਐਮ.ਐਸ.ਯੂ ਦੇ ਜਨਰਲ ਸਕੱਤਰ ਪਿੱਪਲ ਸਿੰਘ ਦੀ ਅਗਵਾਈ ਵਿਚ ਮੁਲਾਜ਼ਮਾਂ ਵੱਲੋਂ ਪੈਦਲ ਮਾਰਚ ਕਰਕੇ ਫਿਰੋਜ਼ਪੁਰ ਛਾਉਣੀ ਦੇ ਰਾਕੇਸ਼ ਪਾਇਲਟ ਚੌਕ ਵਿਚ ਜਾ ਕੇ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜੀ ਕੀਤੀ ਗਈ ਅਤੇ 13 ਘੜੇ ਭੰਨ੍ਹ ਕੇ ਪੰਜਾਬ ਦਾ ਪਿੱਟ ਸਿਆਪਾ ਕੀਤਾ ਗਿਆ। 

ਇਸ ਰੋਸ ਮੁਜ਼ਾਹਰੇ ਨੂੰ ਸ੍ਰੀ ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਪੈਨਸ਼ਨਰ ਐਸੋਸੀਏਸ਼ਨ ਫਿਰੋਜ਼ਪੁਰ, ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਪੰਜਾਬ ਪੁਲੀਸ ਪੈਨਸ਼ਨਰ ਫਿਰੋਜ਼ਪੁਰ, ਬਿਜਲੀ ਬੋਰਡ ਯੂਨੀਅਨ ਫਿਰੋਜ਼ਪੁਰ, ਕਿਸਾਨ ਜਿੱਥੇਬੰਦੀ ਸਿੱਧੂ, ਪਰਮਜੀਤ ਸਿੰਘ ਭੁੱਲਰ ਭਾਰਤੀ ਕਿਸਾਨ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਰੇਸ਼ ਸੈਣੀ ਸੂਬਾ ਪ੍ਰਧਾਨ, ਪੈਰਾ ਮੈਡੀਕਲ ਐਸੋਸੀਏਸ਼ਨ ਦੇ ਆਗੂ ਨਰਿੰਦਰ ਸ਼ਰਮਾ, ਪੰਜਾਬ ਸਟੇਟ ਕਰਮਚਾਰੀ ਦਲ ਅਤੇ ਜੇਲ੍ਹ ਪੈਨਸ਼ਨਰ ਐਸੋਸੀਏਸ਼ਨ ਫਿਰੋਜ਼ਪੁਰ ਸਮੇਤ ਵੱਡੀ ਗਿਣਤੀ ਵਿਚ ਯੂਨੀਅਨ ਨੇ ਸ਼ਮੂਲੀਅਤ ਕੀਤੀ ਅਤੇ ਨਾਅਰੇਬਾਜੀ ਕੀਤੀ।

ਇਸ ਰੋਸ ਮੁਜ਼ਾਹਰੇ ਨੂੰ  ਸ੍ਰੀ ਮਨਹੋਰ ਲਾਲ ਜਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ , ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਗੋਬਿੰਦ ਮੁਟਨੇਜਾ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ ਜਨਰਲ ਸਕੱਤਰ, ਵਰੁਣ ਕੁਮਾਰ, ਰਾਮ ਪ੍ਰਸ਼ਾਦ ਜਿਲ੍ਹਾ ਪ੍ਰਧਾਨ ਕਲਾਸ ਫੋਰਥ ਯੂਨੀਅਨ ਅਤੇ  ਪੰਜਾਬ ਸੁਬਾਰੀਨੇਟ ਸਰਵਿਸ ਫੈਡਰੇਸ਼ਨ ਫਿਰੋਜ਼ਪੁਰ, ਅਮਰ ਨਾਥ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ ਲੋਕ ਨਿਰਮਾਣ ਵਿਭਾਗ, ਅਸ਼ੋਕ ਕੁਮਾਰ ਸੂਬਾ ਪ੍ਰਧਾਨ ਕਮਿਸ਼ਨਰ ਦਫ਼ਤਰ, ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ ਦੁੱਗਲ, ਰਣਜੀਤ ਸਿੰਘ ਸਟੈਨੋ, ਅਮਨਦੀਪ ਸਿੰਘ, ਮਨੀਸ਼ ਅਤੇ ਕੁਲਵਿੰਦਰ ਜਿਲ੍ਹਾ ਖਜਾਨਾ ਦਫਤਰ, ਗੁਰਪ੍ਰੀਤ ਸਿੰਘ ਸੋਢੀ ਐਕਸਾਈਜ਼ ਵਿਭਾਗ, ਅਜੀਤ ਸਿੰਘ ਸੋਢੀ ਪੈਨਸ਼ਨਰ ਯੂਨੀਅਨ, ਜਗਮੀਤ ਸਿੰਘ ਸਟੈਨੋ, ਪਰਦੀਪ ਸਿੰਘ ਸਟੈਨੋ ਸੁਰਿੰਦਰ ਸ਼ਰਮਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਖੁਸ਼ਵਿੰਦਰ ਸਿੰਘ ਜਨਰਲ ਸਕੱਤਰ ਸਹਿਕਾਰਤਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਸੁਖਚੈਨ ਸਿੰਘ ਸਟੈਨੋ, ਨਰਿੰਦਰ ਸ਼ਰਮਾ ਪੈਰਾ ਮੈਡੀਕਲ ਯੂਨੀਅਨ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਸੰਦੀਪ ਕਟੌਚ, ਮਨੋਜ ਖੱਟਰ, ਮਹਿਤਾਬ ਸਿੰਘ ਡੀ.ਸੀ. ਦਫਤਰ, ਪ੍ਰੇਮ ਕੁਮਾਰੀ, ਸ਼ੀਨਮ, ਨਰਿੰਦਰ ਕੌਰ ਡੀ.ਸੀ. ਦਫਤਰ, ਸਮੀਰ ਮਾਨਕਟਾਲਾ ਅਤੇ ਵੀਰਪਾਲ ਕੌਰ ਆਯੁਰਵੈਦਿਕ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭੂਮੀ ਰੱਖਿਆ, ਕਲਾਸ ਫੋਰਥ ਯੂਨੀਅਨ ਤੋਂ ਰਾਜ ਕੁਮਾਰ ਮੀਤ ਪ੍ਰਧਾਨ, ਬੂਟਾ ਸਿੰਘ ਪ੍ਰਧਾਨ ਡੀਸੀ ਦਫ਼ਤਰ, ਮਨਿੰਦਰਜੀਤ ਸਿੰਘ ਸਿਵਲ ਸਰਜਨ ਦਫਤਰ, ਅਜੀਤ ਗਿੱਲ ਸਿਵਲ ਹਸਪਤਾਲ  ਤੋ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ।

ਸੂਬਾ ਜਨਰਲ ਸਕੱਤਰ ਸ: ਪਿੱਪਲ ਸਿੰਘ ਸਿੱਧੂ ਨੇ ਕਿ ਅੱਜ ਪੰਜਾਬ ਸਰਕਾਰ ਖਿਲਾਫ਼ ਖਾਲੀ ਪੀਪੇ ਖੜਕਾ ਕੇ ਅਤੇ ਘੜੇ ਭੰਨ੍ਹ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਮੁਲਾਜ਼ਮਾਂ ਵੱਲੋਂ 13 ਘੜੇ ਭੰਨ ਕੇ ਰੋਸ਼ ਕੀਤਾ ਕਿਉਂਕਿ ਆਉਣ ਵਾਲੇ 13 ਲੋਕ ਸਭਾ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ ਸਾਡੇ ਵੱਲ ਧਿਆਨ ਨਾ ਹੋਣ ਕਰਕੇ ਸਗੋਂ ਫੋਕੀ ਵਾਹ-ਵਾਹ ਵੱਲ ਜਿਆਦਾ ਹੈ। 

ਉਨ੍ਹਾਂ ਕਿਹਾ ਕਿ ਸਾਨੂੰ 5 ਦਸੰਬਰ ਦੀ ਬਿਨ੍ਹਾਂ ਲਿਖਤੀ ਦੇ ਮੀਟਿੰਗ ਦਿੱਤੀ ਗਈ ਹੈ, ਪਰ ਜਦੋਂ ਤੱਕ ਸਰਕਾਰ ਸਾਨੂੰ ਕੋਈ ਲਿਖਤੀ ਤੌਰ ਤੇ ਮੀਟਿੰਗ ਦਾ ਸਮਾਂ ਨਹੀਂ ਦਿੰਦੀ ਉਦੋਂ ਆਸੀਂ ਮੀਟਿੰਗ ਨਹੀ ਕਰਾਂਗੇ ਅਤੇ ਇਸ ਮੀਟਿੰਗ ਦਾ ਬਾਈਕਾਟ ਕਰਾਂਗੇ। ਉਨ੍ਹਾਂ ਕਿਹਾ ਅੱਜ ਪੰਜਾਬ ਸਰਕਾਰ ਦੇ 2 ਕੈਬਨਿਟ ਮੰਤਰੀ ਹਰਪਾਲ ਚੀਮਾ ਪਟਿਆਲੇ ਅਤੇ ਅਨਮੋਲ ਗਗਨ ਮਾਨ ਤਰਨ ਤਾਰਨ ਜਿਲ੍ਹੇ ਵਿਚ ਆਏ ਸੀ ਜਿਨ੍ਹਾਂ ਦਾ ਸਾਡੇ ਮੁਲਾਜ਼ਮਾਂ ਵੱਲੋ ਕਾਲੇ ਝੰਡੇ ਦਿਖਾ ਕੇ ਰੋਸ਼ ਕੀਤਾ ਤੇ ਤਾਂ ਕਿ ਉਨ੍ਹਾਂ ਨੂੰ ਮਜ਼ਬੂਰ ਹੋ ਕੇ ਸਾਡੇ ਸਾਥੀਆਂ ਨਾਲ ਗੱਲ ਕਰ ਕੇ ਕਿਹਣਾ ਪਈਆਂ ਕਿ ਅਸੀਂ ਜਲਦੀ ਹੀ ਤੁਹਾਡੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਹ ਹੜਤਾਲ ਪੀ.ਐਸ.ਐਮ.ਐਸ.ਯੂ ਵੱਲੋਂ 8 ਨਵੰਬਰ ਤੋਂ ਸ਼ੁਰੂ ਕੀਤੀ ਗਈ ਪਰ ਅੱਜ ਇਹ ਹੜਤਾਲ ਵਿਚ ਸਮੂਹ ਜੱਥੇਬੰਦੀਆਂ ਦੀ ਸਮੂਲੀਅਤ ਨੂੰ ਦੇਖਦੇ ਹੋਏ ਇਹ ਸ਼ਘਰੰਸ ਵੱਡੇ ਪੱਧਰ ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਾਥੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾਂ ਕੀਤੀ ਗਈ ਤਾਂ ਸਾਡੇ ਮੁਲਾਜ਼ਮਾਂ ਦਾ ਬੁਢਾਪਾ ਰੁਲ ਜਾਵੇਗਾ ਅਤੇ ਰਿਟਾ. ਸਮੇਂ ਉਨ੍ਹਾਂ ਨੂੰ ਸਿਰਫ਼ 2 ਜਾਂ 3 ਹਜ਼ਾਰ ਤੱਕ ਪੈਨਸ਼ਨ ਮਿਲੇਗੀ ਜਿਸ ਕਰਕੇ ਸਾਡੇ ਸਾਥੀਆਂ ਦਾ ਬੁਢਾਪਾ ਖਤਰੇ ਵਿਚ ਹੈ, ਜੇਕਰ ਫਿਰ ਵੀ ਸਰਕਾਰ ਨੇ ਜਲਦੀ ਹੀ ਸਾਡੀਆਂ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਇਸ ਤੋਂ ਵੀ ਵੱਡੇ ਰੋਸ਼ ਮੁਜ਼ਾਹਰੇ ਕੀਤੇ ਜਾਣਗੇ, ਜਿਸਦੀ ਸਾਰੀ  ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। 

ਉਨ੍ਹਾਂ ਕਿਹਾ ਕਿ ਸਾਡੀਂ ਭੱਖਦੀਆਂ ਮੰਗਾਂ ਜਿਵੇ ਕਿ ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-205 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। 

ਇਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀਏ  ਦੇ  ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ।

 

Tags: Protest , Punjab State Ministerial Services Union , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD