Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ "ਸਾਡਾ ਸੰਕਲਪ ਵਿਕਸਤ ਭਾਰਤ" ਅਧੀਨ ਲਗਾਏ ਕੈਂਪ 'ਚ ਪਿੰਡ ਰੋਡਮਾਜਰਾ ਵਿਖੇ ਸ਼ਿਰਕਤ ਕੀਤੀ

ਨੌਜਵਾਨਾਂ ਨੂੰ ਵਲੰਟੀਅਰ ਬਣ ਕੇ ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ

Banwari Lal Purohit, Banwarilal Purohit, Governor of Punjab, Punjab Governor, Punjab Raj Bhavan

Web Admin

Web Admin

5 Dariya News

ਰੂਪਨਗਰ , 02 Dec 2023

Last updated on: Dec 02, 2023, 00:00 IST

"ਸਾਡਾ ਸੰਕਲਪ ਵਿਕਸਤ ਭਾਰਤ ਮੁਹਿੰਮ" ਅਧੀਨ ਪਿੰਡ ਰੋਡਮਾਜਰਾ ਵਿਖੇ ਲਗਾਏ ਕੈਂਪ ਵਿੱਚ ਅੱਜ ਰਾਜਪਾਲ ਪੰਜਾਬ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਖਾਸ ਤੌਰ ਉੱਤੇ ਸ਼ਿਰਕਤ ਕੀਤੀ ਜਿਸ ਵਿੱਚ ਉਨ੍ਹਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਾਜਪਾਲ ਨੇ ਨੌਜਵਾਨਾਂ ਨੂੰ ਵਲੰਟੀਅਰ ਬਣ ਕੇ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਿੰਡਾਂ ਅਤੇ ਸ਼ਹਿਰਾਂ ਦੇ ਆਮ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਉਜਵੱਲ ਯੋਜਨਾ ਅਧੀਨ 5 ਲਾਭਪਾਤਰੀਆਂ ਨੂੰ ਨਵੇਂ ਗੈਸ ਕੁਨੈਕਸ਼ਨ ਵੀ ਪ੍ਰਦਾਨ ਕੀਤੇ।

ਸਮਾਗਮ ਦੌਰਾਨ ਭਾਰਤ ਨੂੰ 2047 ਤੱਕ ਵਿਕਸਤ ਅਤੇ ਆਤਮ ਨਿਰਭਰ ਬਣਾਉਣ ਲਈ ਅਹਿਦ ਵੀ ਲਿਆ ਗਿਆ ਅਤੇ ਹਾਜ਼ਰੀਨ ਪਿੰਡ ਵਾਸੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੱਤੀ ਗਈ। ਐਨ.ਐਫ.ਐਲ. ਰੂਪਨਗਰ ਵੱਲੋਂ ਡਰੋਨ ਰਾਹੀ ਇੱਕ ਡੈਮੋਸਟੇਸ਼ਨ ਦਿੱਤਾ ਗਿਆ ਜਿਸ ਬਾਰੇ 'ਮੇਰੀ ਜ਼ੁਬਾਨੀ ਮੇਰੀ ਕਹਾਣੀ' ਤਹਿਤ ਹੋਰ ਜਾਣਕਾਰੀ ਦਿੰਦਿਆਂ ਕਿਸਾਨ ਭਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੇ ਖੇਤਾਂ ਵਿੱਚ ਡਰੋਨ ਰਾਹੀ ਨੈਨੋ ਫੋਰਟਾਈਲੇਜ਼ਸ਼ਨ ਦਾ ਸਪਰੇਅ ਕੀਤਾ ਗਿਆ ਜਿਸ ਦੇ ਬਹੁਤ ਵਧੀਆਂ ਨਤੀਜੇ ਸਾਹਮਣੇ ਆਏ ਹਨ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆ ਰਾਜਪਾਲ ਨੇ ਕਿਹਾ ਕਿ ਆਮ ਲੋਕਾਂ ਨੂੰ ਸਲਾਨਾ 5 ਲੱਖ ਰੁਪਏ ਤੱਕ ਦਾ ਇਲਾਜ ਆਯੁਸ਼ਮਾਨ ਭਾਰਤ ਸਕੀਮ ਤਹਿਤ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਆਮ ਲੋਕਾਂ ਨੂੰ ਸਸਤੀਆਂ ਦਵਾਈਆਂ ਤੋਂ ਲੈ ਕੇ ਪੱਕੇ ਮਕਾਨ, ਪਾਣੀ ਦੇ ਕੁਨੈਕਸ਼ਨ ਅਤੇ ਕਿਸਾਨਾਂ ਨੂੰ ਸਿੱਧੇ ਤੌਰ ਤੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਸਮਾਗਮ ਦੌਰਾਨ ਸਰਕਾਰੀ ਕਾਲਜ ਰੋਪੜ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਿੱਤੀ ਗਈ  ਜਿਸ ਤੋਂ ਪਹਿਲਾ ਰਾਜਪਾਲ ਵੱਲੋਂ "ਸਾਡਾ ਸੰਕਲਪ ਵਿਕਸਤ ਭਾਰਤ" ਅਧੀਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਲਗਾਈਆਂ ਗਈਆਂ ਸਟਾਲਾਂ ਦਾ ਦੌਰਾ ਕੀਤਾ ਗਿਆ ਅਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਮ ਲੋਕਾਂ ਤੱਕ ਸਕੀਮਾਂ ਦਾ ਲਾਭ ਪਹੁੰਚਾਉਣ ਦੀ ਹਦਾਇਤ ਕੀਤੀ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD