Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਹਰਿਆਊ ਖੁਰਦ ਵਿਖੇ 1 ਕਰੋੜ ਰੁਪਏ ਦੀ ਲਾਗਤ ਬਣਾਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਲੋੜਵੰਦਾਂ ਨੂੰ 163 ਪਲਾਟ ਵੀ ਵੰਡੇ, ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਾਤੜਾਂ/ਸ਼ੁਤਰਾਣਾ , 02 Dec 2023

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸ਼ੁਤਰਾਣਾ ਦੇ ਪਿੰਡ ਹਰਿਆਊ ਖੁਰਦ ਵਿਖੇ ਢਾਈ ਏਕੜ ਜਮੀਨ 'ਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਏ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਕੀਤਾ। ਉਨ੍ਹਾਂ ਨੇ ਇਸ ਮੌਕੇ ਪਿੰਡ ਦੇ 163 ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਵੀ ਤਕਸੀਮ ਕੀਤੇ।

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਜਲ ਸਰੋਤ, ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਹੈ, ਉਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਸਮੇਤ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਉਠਾਏ ਹਨ।

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ ਹੈ ਅਤੇ ਲੋੜਵੰਦ ਲੋਕਾਂ ਨੂੰ ਜਿੱਥੇ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਹੀ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਤੀਰਥ ਯਾਤਰਾ ਸਹੂਲਤ ਦੇਣ ਸਮੇਤ ਘਰ-ਘਰ ਅਨਾਜ ਪਹੁੰਚਾਉਣ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਕਾਰਜ ਯੋਜਨਾ ਉਲੀਕੀ ਹੈ, ਜਿਸ 'ਤੇ ਤੇਜੀ ਨਾਲ ਅਮਲ ਕੀਤਾ ਜਾ ਰਿਹਾ ਹੈ।

ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ, ਸਰਪੰਚ ਗੁਲਾਬ ਸਿੰਘ, ਜੱਜਵੀਰ ਸਿੰਘ ਸਰਪੰਚ, ਗੁਰਨਾਮ ਸਿੰਘ ਸਰਪੰਚ ਗੁਰ ਅਰਜਨ ਨਗਰ, ਬੂਟਾ ਸਿੰਘ, ਗੁਰਬਾਜ ਸਿੰਘ, ਹਰਭਜਨ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ, ਭਿੰਦਾ, ਕਰਨੈਲ ਸਿੰਘ ਬਾਪੂ ਦਲੀਪ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਅੰਗਰੇਜ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD