Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸਿੰਗਲ ਯੂਜ ਪਲਾਸਟਿਕ ਦੀ ਥਾ ਕੱਪੜੇ ਅਤੇ ਜੂਟ ਬੈਗ ਵਰਤਣਾ ਯਕੀਨੀ ਬਣਾਉਣ ਸ਼ਹਿਰਵਾਸੀ-ਕਾਰਜ ਸਾਧਕ ਅਫਸਰ

ਸਫਾਈ ਸੇਵਕਾ, ਵੇਸਟ ਕੁਲੈਕਟਰਾਂ, ਸੀਵਰਮੈਨਾ ਲਈ ਕੰਪੈਸਿਟੀ ਬਿਲਡਿੰਗ ਟਰੇਨਿੰਗ ਦਾ ਆਯੋਜਨ, ਸਵੈ ਸੁਰੱਖਿਆ ਕਿੱਟਾ ਦੀ ਵੰਡ

Punjab Admin, Jalalabad, Say No To Plastic

Web Admin

Web Admin

5 Dariya News

ਜਲਾਲਾਬਾਦ , 02 Dec 2023

Last updated on: Dec 02, 2023, 00:00 IST

ਨਗਰ ਕੌਂਸਲ ਜਲਾਲਾਬਾਦ ਵੱਲੋਂ ਦਫਤਰ ਨਗਰ ਕੌਂਸਲ ਜਲਾਲਾਬਾਦ ਵਿਖੇ ਕਾਰਜ ਸਾਧਕ ਅਫਸਰ ਸ੍ਰੀ ਗੁਰਦਾਸ ਸਿੰਘ ਦੀ ਅਗਵਾਈ ਵਿੱਚ ਨਗਰ ਕੌਂਸਲ ਦੇ ਸਫਾਈ ਸੇਵਕਾ, ਵੇਸਟ ਕੁਲੈਕਟਰਾਂ, ਸੀਵਰਮੈਨਾ ਨੂੰ ਸਰਕਾਰ ਦੀਆਂ ਹਦਾਇਤਾ ਅਨੁਸਾਰ ਕੰਪੈਸਿਟੀ ਬਿਲਡਿੰਗ ਟਰੇਨਿੰਗ ਦਿੱਤੀ ਗਈ ਅਤੇ ਸਵੈ ਸੁਰੱਖਿਆ ਕਿੱਟਾ ਵੰਡੀਆਂ ਗਈਆਂ। ਇਸ ਦੌਰਾਨ ਸ਼੍ਰੀ ਗੁਰਵਿੰਦਰ ਸਿੰਘ ਆਈ.ਈ.ਸੀ. ਐਕਸਪਰਟ ਅਤੇ ਸ਼੍ਰੀ ਅਮਨਦੀਪ ਪ੍ਰੋਗਰਾਮ ਕੁਆਰਡੀਨੇਟਰ ਜਲਾਲਾਬਾਦ ਨੇ ਸਫਾਈ ਕਰਮਚਾਰੀਆਂ ਨੂੰ ਸੁਰੱਖਿਆ ਕਿੱਟਾ ਪਾਉਣ ਦਾ ਤਰੀਕਾ ਅਤੇ ਇਸ ਦੇ ਫਾਇਦੇ ਤੋਂ ਜਾਣੂ ਕਰਵਾਇਆ। 

ਟਰੈਨਿੰਗ ਵਿੱਚ ਪ੍ਰੋਜੈਕਟਰ ਦੀ ਮਦਦ ਨਾਲ ਸਵੱਛਤਾ ਸਬੰਧੀ ਵੀਡਿਊ ਕਲਿਪ ਦਿਖਾਏ ਗਏ । ਇਸ ਦੇ ਨਾਲ ਹੀ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ ਵੱਖ ਲੋਕ ਭਲਾਈ ਸਕੀਮਾ ਜਿਵੇ ਕਿ ਅਯੁਸ਼ਮਨ ਭਾਰਤ, ਲੇਬਰ ਕਾਰਡ ਆਦਿ ਸਕੀਮਾ ਬਾਰੇ ਜਾਣਕਾਰੀ ਦਿੱਤੀ ਗਈ। ਕਾਰਜ ਸਾਧਕ ਅਫਸਰ ਸ੍ਰੀ ਗੁਰਦਾਸ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਆਪਣਾ ਸ਼ਹਿਰ ਸਾਫ ਸੁਥਰਾ ਬਣਾਉਣ ਲਈ ਨਗਰ ਕੌਂਸਲ ਦੇ ਕਰਮਚਾਰੀਆਂ ਦਾ ਸਾਥ ਦੇਣ ਅਤੇ ਆਪਣਾ ਕੂੜਾ ਘੱਟੋ ਘੱਟ ਦੋ ਡਸਟਬਿਨ ਲਗਾ ਕੇ ਸੁੱਕਾ ਕੂੜਾ (ਪਲਾਸਟਿਕ, ਰਬੜ, ਗੱਤਾ ਆਦਿ) ਅਤੇ ਗਿੱਲ਼ਾ ਕੂੜਾ (ਸਬਜੀ ਦੇ ਛਿਲਕੇ, ਫਲਾ ਦੇ ਛਿਲਕੇ, ਚਾਹ ਪੱਤੀ, ਪੱਤੇ, ਘਾਹ ਆਦਿ) ਅਲੱਗ ਅਲੱਗ ਵੇਸਟ ਕੂਲੇਕਟਰ ਨੂੰ ਦੇਣ ਲਈ ਅਪੀਲ ਕੀਤੀ। 

ਉਨਾਂ ਨੇ ਸਿੰਗਲ ਯੂਜ ਪਲਾਸਟਿਕ ਜਿਵੇ ਕਿ ਪਲਾਸਟਿਕ ਕੈਰੀ ਬੈਗ ਅਤੇ ਸਰਕਾਰ ਦੁਆਰਾ ਪਾਬੰਦੀ ਸ਼ੁਦਾ ਪਲਾਸਟਿਕ ਨਾ ਵਰਤਣ ਦੀ ਅਪੀਲ ਕੀਤੀ ਅਤੇ ਪਲਾਸਟਿਕ ਕੈਰੀ ਦੀ ਥਾ ਕੱਪੜੇ ਅਤੇ ਜੂਟ ਬੈਗ ਵਰਤਣ ਦਾ ਸੁਝਾਅ ਦਿੱਤਾ।

 

Tags: Punjab Admin , Jalalabad , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD