Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਉੱਜਵਲ ਭਵਿੱਖ ਲਈ ਆਈ. ਆਈ. ਟੀ ਰੋਪੜ ਵਿਖੇ ਡੀਪਟੈਕ ਸਟਾਰਟਅੱਪ ਐਕਸੀਲੇਰੇਸ਼ਨ ਦਾ ਆਰੰਭ ਕੀਤਾ

Banwari Lal Purohit, Banwarilal Purohit, Governor of Punjab, Punjab Governor, Punjab Raj Bhavan

Web Admin

Web Admin

5 Dariya News

ਰੂਪਨਗਰ , 02 Dec 2023

Last updated on: Dec 02, 2023, 00:00 IST

ਇੰਡੀਅਨ ਇੰਸਟੀਚਿਊਟ ਆਫ਼ ਤਕਨੋਲੌਜੀ (ਆਈ.ਆਈ.ਟੀ. ਰੋਪੜ) ਰੋਪੜ ਨੇ ਖੇਤੀਬਾੜੀ ਅਤੇ ਪਾਣੀ ਦੇ ਖੇਤਰਾਂ ਵਿੱਚ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਤ ਕਰਨ ਲਈ ਇੱਕ ਡੀਪਟੈਕ ਸਟਾਰਟਅੱਪ ਐਕਸੀਲੇਟਰ ਪ੍ਰੋਗਰਾਮ ਸਮਰਿਧੀ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਆਈ. ਆਈ. ਟੀ. ਰੋਪੜ ਵਲੋਂ ਡੀਪਟੈਕ ਸਟਾਰਟਅੱਪਸ ਨੂੰ ਉਤਸ਼ਾਹਤ ਕਰਨ ਲਈ ਸਮਰਪਿਤ 5 ਕਰੋੜ ਰੁਪਏ ਦਾ ਫੰਡ ਪੂਲ ਤਿਆਰ ਕੀਤਾ ਗਿਆ ਹੈ।

ਅੱਜ ਉਕਤ ਪ੍ਰੋਗਰਾਮ ਦੇ ਤਹਿਤ ਪੰਜਾਬ ਰਾਜ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵਿਸ਼ੇਸ਼ ਤੌਰ 'ਤੇ ਆਈ. ਆਈ. ਟੀ ਰੋਪੜ ਵਿਖੇ ਪਹੁੰਚੇ। ਜਿਨ੍ਹਾਂ ਨੇ ਇੱਕ ਪਰਿਵਰਤਨਕਾਰੀ ਪਹਿਲ ਕਦਮੀ ਦੀ ਸ਼ੁਰੂਆਤ ਕੀਤੀ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਆਈ. ਆਈ. ਟੀ ਰੋਪੜ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸਾਇੰਸ ਐਂਡ ਇੰਜੀਨੀਅਰਿੰਗ ਰਿਸਰਚ ਬੋਰਡ ਦੇ ਸਕੱਤਰ ਡਾ. ਅਖਿਲੇਸ਼ ਗੁਪਤਾ, ਆਈ. ਸੀ. ਪੀ. ਐਸ ਬਾਰੇ ਐਨ. ਐਮ. ਦੀ ਮਿਸ਼ਨ ਡਾਇਰੈਕਟਰ ਡਾ. ਏਕਤਾ ਕਪੂਰ, ਭਾਸ਼ਿਨੀ ਡਿਜੀਟਲ ਇੰਡੀਆ ਦੇ ਸੀ. ਈ. ਓ ਅਮਿਤਾਭ ਨਾਗ, ਆਈ. ਆਈ. ਟੀ ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਆਹੂਜਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਾਈਸ ਚਾਂਸਲਰ ਪ੍ਰੋਫੈਸਰ ਰੇਣੂ ਵਿਗ ਵੀ ਹਾਜ਼ਰ ਸਨ। 

ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਨੌਜਵਾਨਾਂ ਨੂੰ ਖੇਤੀਬਾੜੀ ਵਿਚ ਨਵੀਨਤਾ ਅਤੇ ਕ੍ਰਾਂਤੀ ਲਿਆਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਪੰਜਾਬ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਾਇੰਸ ਐਂਡ ਤਕਨੋਲੋਜੀ ਕਲੱਸਟਰ ਪੀ. ਆਈ. ਰਾਹੀਂ ਲੋਗੋ ਦੇ ਉਦਘਾਟਨ ਦੀ ਵੀ ਅਗਵਾਈ ਕੀਤੀ, ਜਿਸ ਵਿੱਚ ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਦੇ ਦਫ਼ਤਰ ਦੁਆਰਾ ਸਹਾਇਤਾ ਪ੍ਰਾਪਤ ਇੱਕ ਕਿਸਮ ਦੇ ਅੰਤਰਰਾਜ਼ੀ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਲੱਦਾਖ ਅਤੇ ਚੰਡੀਗੜ੍ਹ) ਐਸ. ਟੀ. ਕਲੱਸਟਰ ਰਾਹੀਂ ਉੱਤਰੀ ਖੇਤਰ ਵਿੱਚ ਸਹਿਯੋਗੀ ਤਾਕਤ ਅਤੇ ਸਮਰੱਥਾਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ।

ਪੁਸ਼ਪੇਂਦਰ ਪੀ ਸਿੰਘ, ਪ੍ਰੋਜੈਕਟ ਡਾਇਰੈਕਟਰ, ਆਈ. ਆਈ. ਟੀ ਰੋਪੜ ਸਮਰਿਧੀ 2.0 ਦੇ ਭਵਿੱਖ ਦੇ ਰਾਹ ਤੇ ਸਫਲਤਾ ਬਾਰੇ ਝਲਕ ਪੇਸ਼ ਕੀਤੀ। ਸਮਰਿਧੀ ਸੰਮੇਲਨ ਦੌਰਾਨ 110 ਤੋਂ ਵੱਧ ਭਾਈਵਾਲਾਂ ਨੂੰ ਇਕੱਠੇ ਕੀਤਾ ਗਿਆ, ਜਿਨ੍ਹਾਂ ਨੇ ਐਗਰੀਟੈਕ ਡੋਮੇਨ (ਖੇਤੀਬਾੜੀ ਖਿੱਤੇ ਵਿੱਚ ਪ੍ਰਮੁੱਖ ਹਿੱਸੇਦਾਰਾਂ, ਨਿਵੇਸ਼ਕਾਂ, ਸਲਾਹਕਾਰਾਂ, ਉੱਭਰ ਰਹੇ ਉੱਦਮੀਆਂ ਅਤੇ ਸਟਾਰਟਅੱਪਸ ਨੂੰ ਇਕਜੁੱਟ ਕਰਨ ਲਈ ਇੱਕ ਬੇਮਿਸਾਲ ਪਹਿਲ ਕੀਤੀ ਗਈ। ਇਸ ਪ੍ਰੋਗਰਾਮ ਤਹਿਤ 300 ਤੋਂ ਵੱਧ ਹਿੱਸੇਦਾਰਾਂ ਅਤੇ 100 ਨਿਵੇਸ਼ ਭਾਈਵਾਲਾਂ ਦੇ ਸਹਿਯੋਗ ਨਾਲ, ਸਮਰਿਧੀ ਨੇ ਆਈ. ਸੀ. ਪੀ. ਐਸ ਸਟਾਰਟਅੱਪ ਈਕੋਸਿਸਟਮ ਵਿਚ ਇੱਕ ਪਰਿਵਰਤਨਕਾਰੀ ਭਵਿੱਖ ਲਈ ਮੰਚ ਸਥਾਪਤ ਕੀਤਾ ਗਿਆ ਹੈ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD