Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

4th Onshore Security Coordination Committee Meeting : ਪੰਜਾਬ ਪੁਲਿਸ ਕੌਮੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਏਡੀਜੀਪੀ ਐਸਐਸ ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 4ਵੀਂ ਓਐਸਸੀਸੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਤੇਲ ਅਤੇ ਗੈਸ ਬੁਨਿਆਦੀ ਢਾਂਚੇ ਦੀ ਸੁਰੱਖਿਆ ਦੀ ਕੀਤੀ ਸਮੀਖਿਆ

4th Onshore Security Coordination Committee Meeting

Web Admin

Web Admin

5 Dariya News

ਚੰਡੀਗੜ੍ਹ , 02 Dec 2023

Last updated on: Dec 02, 2023, 00:00 IST

ਪੰਜਾਬ ਰਾਜ ਲਈ ਚੌਥੀ ਓਨਸ਼ੋਰ ਸਕਿਊਰਟੀ ਕੋਆਰਡੀਨੇਸ਼ਨ ਕਮੇਟੀ (4th Onshore Security Coordination Committee Meeting) ਦੀ ਮੀਟਿੰਗ ਵੀਰਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸੁਰੱਖਿਆ ਐਸ.ਐਸ. ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ਹੋਈ। ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ ਏਡੀਜੀਪੀ ਸੁਰੱਖਿਆ ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਗੇਲ ਦੇ ਕਾਰਜਕਾਰੀ ਸਲਾਹਕਾਰ (ਸੁਰੱਖਿਆ) ਸੌਰਭ ਟੋਲੰਬੀਆ ਅਤੇ ਵੱਖ-ਵੱਖ ਸੰਸਥਾਵਾਂ ਜਿਹਨਾਂ ਵਿੱਚ ਗੇਲ, ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ, ਥਿੰਕ ਗੈਸ ਅਤੇ ਟੋਰੈਂਟ ਗੈਸ ਦੇ ਨੁਮਾਇੰਦੇ ਸ਼ਾਮਲ ਸਨ, ਇਸ ਦੇ ਨਾਲ ਹੀ ਸੂਬੇ ਦੀ ਇੰਟੈਲੀਜੈਂਸ ਬਿਊਰੋ, ਬੀਐਸਐਫ, ਫਾਇਰ ਵਿਭਾਗ, ਸੀ.ਆਰ.ਪੀ. ਅਤੇ ਮਾਈਨਿੰਗ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ।

ਇਸ ਮੀਟਿੰਗ ਦੌਰਾਨ ਭਾਈਵਾਲਾਂ ਨੇ ਜਾਣਕਾਰੀ ਅਤੇ ਸੁਝਾਵਾਂ ਦੇ ਆਦਾਨ-ਪ੍ਰਦਾਨ ਦੌਰਾਨ, ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸ.ਓ.ਪੀਜ਼), ਸੁਰੱਖਿਆ ਨੂੰ ਵਧਾਉਣ, ਸੀਸੀਟੀਵੀ ਅਤੇ ਡਰੋਨ ਨਿਗਰਾਨੀ ਦੁਆਰਾ ਚੌਕਸੀ ਰੱਖਣ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਅਤੇ ਓਆਇਲ ਪੀ.ਐਸ.ਯੂਸ. ਦੇ ਵੱਖ-ਵੱਖ ਪ੍ਰੋਜੈਕਟਾਂ 'ਤੇ ਇੱਕ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸਦਾ ਉਦੇਸ਼ ਸਬੰਧਤ ਖੇਤਰਾਂ ਵਿੱਚ ਉੱਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਉਹਨਾਂ ਦੇ ਹੱਲਾਂ ਵਾਸਤੇ ਪ੍ਰਭਾਵਸ਼ਾਲੀ ਤਾਲਮੇਲ ਕਰਨਾ ਸੀ।

ਬਿਹਤਰੀਨ ਤਿਆਰੀਆਂ ਲਈ ਸਬੰਧਤ ਮੁਖੀਆਂ ਨਾਲ ਇਨਪੁਟਸ ਦਾ ਆਦਾਨ-ਪ੍ਰਦਾਨ ਕਰਦਿਆਂ ਡੀ.ਆਈ.ਜੀ./ਬੀ.ਐਸ.ਐਫ. ਸ਼ਸ਼ਾਂਕ ਵੱਲੋਂ ਕਈ ਸੁਝਾਅ ਵੀ ਦਿੱਤੇ ਗਏ। ਮੀਟਿੰਗ ਵਿੱਚ ਵਿਸਥਾਰਤ ਸੈਸ਼ਨ ਦੌਰਾਨ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਅਤੇ ਆਈਜੀਪੀ ਲਾਅ ਐਂਡ ਆਰਡਰ ਪੀਕੇ ਯਾਦਵ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਨਾਲ ਸਬੰਧਤ ਵਿਸ਼ਿਆਂ ਬਾਰੇ ਵੀ ਚਰਚਾ ਕੀਤੀ ਗਈ।

ਏਡੀਜੀਪੀ ਸੁਰੱਖਿਆ ਐਸਐਸ ਸ੍ਰੀਵਾਸਤਵ ਨੇ ਤੇਲ ਚੋਰੀ ਜਾਂ ਪਾਈਪਲਾਈਨ ਲੀਕੇਜ ਸਬੰਧੀ ਜਾਣਕਾਰੀ ਲਈ ਇੱਕ ਮਜ਼ਬੂਤ ਨੈੱਟਵਰਕ ਹੋਣ ਅਤੇ ਪੀਐਮਪੀ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਠਿੰਡਾ ਅਤੇ ਜਲੰਧਰ ਰਿਫਾਇਨਰੀਆਂ ਵਿੱਚ ਵਿਸ਼ੇਸ਼ ਮੌਕ ਡਰਿੱਲਾਂ/ਓਪਰੇਸ਼ਨਾਂ ਨੂੰ ਸਰਗਰਮ ਕੀਤਾ ਜਾਵੇ, ਜੋ ਸਬੰਧਤ ਜ਼ਿਲ੍ਹਿਆਂ ਵਿੱਚ ਡੀਪੀਓ ਪੱਧਰ 'ਤੇ ਤਿਆਰ ਕੀਤੀ ਗਈ ਰਿਪੋਰਟ ਦੁਆਰਾ ਅਪਰਾਧਾਂ ਅਤੇ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਦੀ ਨਿਗਰਾਨੀ ਕਰਨਗੇ। 

ਇਹ ਵਿਸ਼ੇਸ਼ ਆਪਰੇਸ਼ਨ ਕਿਸੇ ਵੀ ਤਰ੍ਹਾਂ ਦੇ ਖਤਰੇ ਨਾਲ ਨਜਿੱਠਣ ਲਈ ਸਮਰਪਿਤ ਹੋਣਗੇ। ਇਸ ਦੇ ਨਾਲ ਹੀ ਤਕਨਾਲੋਜੀ ਦੇ ਵਿਕਾਸ ਮੁਤਾਬਕ ਸੰਭਾਵਿਤ ਯੋਜਨਾਵਾਂ ਨੂੰ ਨਿਯਮਤ ਅਪਡੇਟ ਕਰਨ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ। ਗੇਲ ਦੇ ਨੁਮਾਇੰਦਿਆਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਵਿੱਚ ਸੁਰੱਖਿਆ ਮਾਮਲਿਆਂ ਨਾਲ ਸਬੰਧਤ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਸਹਿਯੋਗ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਪਿਛਲੇ ਦੋ ਸਾਲਾਂ ਵਿੱਚ ਅਜਿਹੀਆਂ ਘਟਨਾਵਾਂ ਲਗਭਗ ਖ਼ਤਮ ਹੋ ਗਈਆਂ ਹਨ। ਚੇਅਰਮੈਨ ਨੇ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਪੁਲਿਸ ਨਾਲ ਬੇਝਿਜਕ ਸੰਪਰਕ ਕਰਨ ਲਈ ਵੀ ਕਿਹਾ।

 

Tags: Amit Prasad , Gaurav Yadav , Corporate Social Responsibility , 4TH OSCC Meeting

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD