Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਜੈ ਇੰਦਰ ਕੌਰ ਅਤੇ ਪਰਮਿੰਦਰ ਬਰਾੜ ਦੀ ਅਗਵਾਈ ਵਿੱਚ ਭਾਜਪਾ ਪੰਜਾਬ ਨੇ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ

ਅੱਜ ਦੇ ਨਤੀਜੇ ਸਪੱਸ਼ਟ ਤੌਰ 'ਤੇ ਨਰਿੰਦਰ ਮੋਦੀ ਸਰਕਾਰ 'ਤੇ ਜਨਤਾ ਦੇ ਭਰੋਸੇ ਨੂੰ ਦੁਹਰਾਉਂਦੇ ਹਨ: ਜੈ ਇੰਦਰ ਕੌਰ

Jai Inder Kaur, Bharatiya Janata Party, BJP, BJP Punjab, Patiala, Parminder Brar

Web Admin

Web Admin

5 Dariya News

ਪਟਿਆਲਾ , 03 Dec 2023

Last updated on: Dec 03, 2023, 00:00 IST

ਭਾਰਤੀ ਜਨਤਾ ਪਾਰਟੀ ਪੰਜਾਬ ਨੇ ਅੱਜ ਵੱਖ-ਵੱਖ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਦਾ ਜਸ਼ਨ ਪਟਿਆਲਾ ਵਿੱਚ ਲੱਡੂ ਵੰਡ ਕੇ ਅਤੇ ਬਾਈਕ ਰੈਲੀ ਕੱਢ ਕੇ ਮਨਾਇਆ। ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਦੀ ਅਗਵਾਈ ਹੇਠ ਇਹ ਬਾਈਕ ਰੈਲੀ ਪਟਿਆਲਾ ਦੇ ਨਿਊ ਮੋਤੀ ਬਾਗ ਪੈਲੇਸ ਤੋਂ ਸ਼ੁਰੂ ਹੋ ਕੇ ਸ਼ੇਰਾਂ ਵਾਲਾ ਗੇਟ ਸਥਿਤ ਪਾਰਟੀ ਦਫ਼ਤਰ ਵਿਖੇ ਸਮਾਪਤ ਹੋਈ।

ਜਿੱਤ ਦੇ ਜਸ਼ਨਾਂ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਸਭ ਤੋਂ ਪਹਿਲਾਂ ਮੈਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਲੋਕਾਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਵਿਸ਼ਵਾਸ ਜਤਾਉਣ ਅਤੇ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾਉਣ ਲਈ ਧੰਨਵਾਦ ਕਰਦੀ ਹਾਂ ਅਤੇ ਉਨ੍ਹਾਂ ਨੂੰ ਵਧਾਈ ਵੀ ਦੇਣਾ ਚਾਹੁੰਦੀ ਹਾਂ। ਇਹ ਫਤਵਾ ਭਾਰਤ ਦੇ ਲੋਕਾਂ ਦਾ ਮਾਨਯੋਗ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ 'ਤੇ ਭਰੋਸੇ ਅਤੇ ਵਿਸ਼ਵਾਸ ਦਾ ਸਪੱਸ਼ਟ ਸੰਕੇਤ ਹੈ।"

ਉਨ੍ਹਾਂ ਅੱਗੇ ਕਿਹਾ, "ਰਾਜਸਥਾਨ ਵਿੱਚ ਨਿੱਜੀ ਤੌਰ 'ਤੇ ਚੋਣ ਪ੍ਰਚਾਰ ਕਰਨ ਤੋਂ ਬਾਅਦ ਮੈਂ ਤੁਹਾਨੂੰ ਦੱਸ ਸਕਦੀ ਹਾਂ ਕਿ ਲੋਕ ਕਾਂਗਰਸ ਸਰਕਾਰ ਤੋਂ ਛੁਟਕਾਰਾ ਪਾਉਣ ਅਤੇ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਕਿੰਨੇ ਉਤਸੁਕ ਸਨ। ਨਾ ਸਿਰਫ ਵੱਖ-ਵੱਖ ਲੋਕ ਭਲਾਈ ਸਕੀਮਾਂ, ਸਗੋਂ ਮੋਦੀ ਸਰਕਾਰ ਦੁਆਰਾ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਚੁੱਕੇ ਗਏ ਕਦਮਾਂ ਕਾਰਨ ਵੀ ਲੋਕਾਂ ਨੇ ਸਾਡੀ ਪਾਰਟੀ ਨੂੰ ਵੋਟ ਪਾਈ ਹੈ।"

ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ, "ਅੱਜ ਦੇ ਨਤੀਜੇ ਸਪੱਸ਼ਟ ਤੌਰ 'ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ 'ਤੇ ਜਨਤਾ ਦੇ ਭਰੋਸੇ ਨੂੰ ਦੁਹਰਾਉਂਦੇ ਹਨ ਅਤੇ ਸਾਰਿਆਂ ਲਈ ਸਪੱਸ਼ਟ ਸੰਕੇਤ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਭਾਜਪਾ ਵੱਡੇ ਫਰਕ ਨਾਲ ਜਿੱਤ ਕੇ ਦੁਬਾਰਾ ਸਰਕਾਰ ਬਣਾਵੇਗੀ।" ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਨੇ ਕਿਹਾ, ''ਮੈਂ ਇਸ ਇਤਿਹਾਸਕ ਨਤੀਜਿਆਂ 'ਤੇ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਜੀ ਅਤੇ ਪਾਰਟੀ ਦੇ ਹਰੇਕ ਵਰਕਰ ਨੂੰ ਵਧਾਈ ਦਿੰਦਾ ਹਾਂ। ਜੋ ਲੋਕ ਇਨ੍ਹਾਂ ਚੋਣਾਂ ਨੂੰ ਸੈਮੀਫਾਈਨਲ ਕਹਿ ਰਹੇ ਸਨ, ਉਨ੍ਹਾਂ ਨੂੰ ਭਾਰਤ ਦੇ ਲੋਕਾਂ ਤੋਂ ਜਵਾਬ ਮਿਲਿਆ ਹੈ ਕਿ ਉਹ ਸਿਰਫ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਚੁਣਨਾ ਚਾਹੁੰਦੇ ਹਨ ਹੋਰ ਕਿਸੇ ਨੂੰ ਨਹੀਂ।"

ਉਨ੍ਹਾਂ ਅੱਗੇ ਕਿਹਾ, “ਮੈਂ ਪੰਜਾਬ ਦੇ ਲੋਕਾਂ ਨੂੰ ਵੀ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕਰਨਾ ਚਾਹਾਂਗਾ ਕਿਉਂਕਿ ਇਹ ਬਿਲਕੁਲ ਸਪੱਸ਼ਟ ਹੈ ਕਿ ਭਾਜਪਾ ਇੱਕ ਵਾਰ ਫਿਰ ਕੇਂਦਰ ਵਿੱਚ ਸਰਕਾਰ ਬਣਾਏਗੀ ਅਤੇ ਸਰਕਾਰ ਵਿੱਚ ਪੰਜਾਬ ਦੀ ਸਹੀ ਨੁਮਾਇੰਦਗੀ ਹੋਣੀ ਚਾਹੀਦੀ ਹੈ ਅਤੇ ਇਹ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਚੁਣ ਕੇ ਹੀ ਯਕੀਨੀ ਬਣਾਇਆ ਜਾ ਸਕੇਗਾ।"'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਬਰਾੜ ਨੇ ਕਿਹਾ, "ਅੱਜ ਦੇ ਨਤੀਜੇ ਆਮ ਆਦਮੀ ਪਾਰਟੀ ਲਈ ਵੀ ਸਪੱਸ਼ਟ ਸੰਕੇਤ ਹਨ, ਸਾਡੇ ਭਗਵੰਤ ਮਾਨ ਜੀ ਜਿੱਥੇ ਵੀ ਪਾਰਟੀ ਦੇ ਪ੍ਰਚਾਰ ਲਈ ਗਏ ਹਨ, ਉਨ੍ਹਾਂ ਨੂੰ ਬਹੁਤ ਵੱਡੀ ਹਾਰ ਝੱਲਣੀ ਪਈ ਹੈ। 

ਮੇਰਾ ਮੁੱਖਮੰਤਰੀ ਭਗਵੰਤ ਮਾਨ ਜੀ ਨੂੰ ਨਿਮਰਤਾਪੂਰਵਕ ਸੁਝਾਅ ਹੈ ਕਿ ਪੰਜਾਬ ਦੀ ਜਨਤਾ ਦਾ ਕਰੋੜਾਂ ਰੁਪਿਆ ਆਪਣੀ ਪਾਰਟੀ ਦੇ ਪ੍ਰਚਾਰ ਲਈ ਦੂਜੇ ਰਾਜਾਂ ਵਿੱਚ ਬਰਬਾਦ ਕਰਨ ਦੀ ਬਜਾਏ ਪੰਜਾਬ ਦੇ ਲੋਕਾਂ 'ਤੇ ਧਿਆਨ ਕੇਂਦਰਿਤ ਕਰਕੇ ਉਹ ਪੈਸਾ ਪੰਜਾਬ ਦੇ ਸਿੱਖਿਆ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਖਰਚ ਕਰਨ। ਜੇਕਰ ਭਗਵੰਤ ਮਾਨ ਦੀ ਸਰਕਾਰ ਪੰਜਾਬ ਪ੍ਰਤੀ ਜ਼ਿਆਦਾ ਗੰਭੀਰ ਹੁੰਦੀ ਤਾਂ ਮੁੱਖ ਮੰਤਰੀ ਦੇ ਸ਼ਹਿਰ ਦੇ ਮੈਰੀਟੋਰੀਅਸ ਸਕੂਲ ਵਿੱਚ ਅਜਿਹੀ ਸ਼ਰਮਨਾਕ ਘਟਨਾ ਕਦੇ ਨਾ ਵਾਪਰਦੀ। 

ਮੁੱਖਮੰਤਰੀ ਸਾਬ ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿਓ, ਆਪਣੇ ਦਿੱਲੀ ਦੇ ਆਕਾਵਾਂ ਦੀਆਂ ਲਾਲਸਾਵਾਂ ਨੂੰ ਤਰਜੀਹ ਦੇਣ ਦੀ ਬਜਾਏ।ਜੈ ਇੰਦਰ ਕੌਰ ਅਤੇ ਪਰਮਿੰਦਰ ਬਰਾੜ ਦੇ ਨਾਲ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਸਾਬਕਾ ਜ਼ਿਲ੍ਹਾ ਪ੍ਰਧਾਨ ਅਨਿਲ ਬਜਾਜ, ਬਲਵੰਤ ਰਾਏ, ਸੀਨੀਅਰ ਆਗੂ ਕੇ.ਕੇ.ਸ਼ਰਮਾ, ਅਨਿਲ ਮੰਗਲਾ, ਨਰਿੰਦਰ ਸਹਿਗਲ, ਟੋਨੀ ਬਿੰਦਰਾ, ਯੂਥ ਪ੍ਰਧਾਨ ਨਿਖਿਲ ਕਾਕਾ ਅਤੇ ਪੂਰੀ ਪਟਿਆਲਾ ਭਾਜਪਾ ਟੀਮ ਸ਼ਾਮਿਲ ਸੀ।

 

Tags: Jai Inder Kaur , Bharatiya Janata Party , BJP , BJP Punjab , Patiala , Parminder Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD