Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਪੰਜਾਬ ਸਰਕਾਰ ਵਲੋਂ ਨਸਿ਼ਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ--ਸ.ਗੁਰਮੀਤ ਸਿੰਘ ਖੁੱਡੀਆਂ

ਪੁਲਿਸ ਵਿਭਾਗ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਸ਼ਾ ਵਿਰੋਧੀ ਪੈਦਲ ਮਾਰਚ ਤੇ ਸਾਇਕਲ ਰੈਲੀ ਦਾ ਕੀਤਾ ਆਯੋਜਨ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Anti Drug Mission

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 03 Dec 2023

ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਿ਼ਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ,ਵੱਖ-ਵੱਖ ਵਿਭਾਗਾਂ, ਜਿ਼ਲ੍ਹੇ ਦੇ ਪਤਵੰਤੇ ਵਿਅਕਤੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਜਿ਼ਲ੍ਹੇ ਦੀਆਂ ਵੱਖ-ਵੱਖ ਨਸ਼ਾ ਵਿਰੋਧੀ ਕਮੇਟੀਆਂ ਦੇ ਸਹਿਯੋਗ ਨਾਲ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਅਤੇ ਪੈਦਲ ਮਾਰਚ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸ.ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ, ਸ.ਜਗਦੀਪ ਸਿੰਘ ਕਾਕਾ ਬਰਾੜ, ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸਨ ਜੱਜ ਡਿਪਟੀ ਕਮਿਸ਼ਨਰ, ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਐਸ ਐਸ ਪੀ ਭਾਗੀਰਥ ਮੀਨਾ, ਐਸਪੀ ਕੁਲਵੰਤ ਰਾਏ, ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ ਨੇ ਸਾਂਝੇ ਤੌਰ ਤੇ ਸਾਈਕਲ ਰੈਲੀ ਅਤੇ ਪੈਦਲ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਸਾਈਕਲ ਰੈਲੀ ਜਿ਼ਲ੍ਹਾ ਰੈਡ ਕਰਾਸ ਭਵਨ ਤੋਂ ਸ਼ੁਰੂ ਹੋ ਕੇ ਕੋਟਕਪੂਰਾ ਚੌਕ ਹੁੰਦੀ ਹੋਈ, ਪਿੰਡ ਉਦੇਕਰਨ-ਪਿੰਡ ਸੰਗੂਧੋਣ ਬਾਈਪਾਸ ਤੋਂ ਪੁਲਿਸ ਲਾਈਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਪਤ ਹੋਈ।

ਇਸ ਤਰ੍ਹਾਂ ਹੀ ਇੱਕ ਪੈਦਲ ਮਾਰਚ ਜਿਸਦੀ ਅਗਵਾਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਕੀਤੀ ਗਈ ਇਹ ਪੈਦਲ ਮਾਰਚ ਲੋਕਾਂ ਨੂੰ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸੁਚੇਤ ਕਰਦਾ ਹੋਇਆ ਪੁਲਿਸ ਲਾਈਨ ਵਿਖੇ ਸਮਾਪਤ ਹੋਇਆ। ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ.ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸਿ਼ਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਨਸਿ਼ਆਂ ਦੇ ਖਾਤਮੇ ਲਈ ਸਮਾਜ ਦੇ ਹਰ ਇੱਕ ਵਰਗ ਨੂੰ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਤੇ ਹਲਕਾ ਵਿਧਾਇਕ ਸ.ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਜਦੋਂ ਵੀ ਨਸਿ਼ਆਂ ਦੀ ਵਿਕਰੀ ਸਬੰਧੀ ਪੁਲਿਸ ਵਿਭਾਗ ਪਾਸ ਕਿਸੇ ਵੀ ਤਰ੍ਹਾਂ ਦੀ ਕੋਈ ਸਿ਼ਕਾਇਤ ਪ੍ਰਾਪਤ ਹੁੰਦੀ ਹੈ ਤਾਂ ਪੁਲਿਸ ਪ੍ਰਸਾਸਨ ਨੂੰ ਤੁਰੰਤ ਕਾਰਵਾਈ ਕਰਕੇ ਨਸਿ਼ਆਂ ਦੇ ਸੁਦਾਗਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸਿ਼ਆਂ ਤੋਂ ਬਚਾਇਆ ਜਾ ਸਕੇ।। ਇਸ ਮੌਕੇ ਤੇ ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨ ਜੱਜ ਅਤੇ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਮਾਜ ਨੂੰ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਰੋਏ ਸਮਾਜ ਦੀ ਸਿਰਜਨਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ  ਸ੍ਰੀ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ  ਸਮੂਹ ਖੇਡ ਕਲੱਬਾਂ, ਨਸ਼ਾ ਵਿਰੋਧੀ ਕਮੇਟੀਆਂ, ਨੌਜਵਾਨਾਂ, ਐੱਨ ਜੀ ਓ ਕਲੱਬ ਅਤੇ ਆਮ ਪਬਲਿਕ ਨੂੰ ਇਸ ਨਸ਼ਾ ਵਿਰੋਧੀ ਮੁਹਿਮ ਦਾ ਹਿੱਸਾ ਬਣਨ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਨਸਿ਼ਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਜੇਕਰ ਕੋਈ ਨਸਿ਼ਆਂ ਵੇਚਣ ਵਾਲਿਆਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਵੇਗਾ ਤਾਂ ਉਸਦਾ ਨਾਮ ਪੁਲਿਸ ਪ੍ਰਸ਼ਾਸਨ ਵਲੋਂ ਗੁਪਤ ਰੱਖਿਆ ਜਾਵੇਗਾ ਜਾਂ ਉਹ ਹੈਲਪਲਾਇਨ ਨੰਬਰ 8054942100 ਤੇ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਤੇ ਲੋਕਾਂ ਨੂੰ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲੀ ਬੱਚਿਆਂ ਵਲੋਂ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਤੇ ਪਾਰਟੀਬਾਜੀ ਤੋਂ ਉਪਰ ਉਠ ਕੇ ਸਮਾਜ ਦੇ ਭਲੇ ਲਈ ਸਾਬਕਾ ਜਿਲਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ,  ਕਾਂਗਰਸ ਦੇ ਸਾਬਕਾ ਜਿਲਾ ਪ੍ਰਧਾਨ ਹਰਚਰਨ ਸਿੰਘ ਸੋਥਾ, ਸ਼ਿਵ ਸੈਨਾ ਦੇ ਪ੍ਰਧਾਨ ਰਾਜੇਸ਼ ਗਰਗ ਸਮੇਤ ਵੱਡੀ ਗਿਣਤੀ ਚ ਪਤਵੰਤੇ ਲੋਕ ਮੌਜੂਦ ਭਾਜਪਾ ਦੇ ਸਾਬਕਾ ਜਿਲਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਅਤੇ ਪਤਵੰਤੇ ਵਿਅਕਤੀਆਂ ਨੇ ਵੀ ਸਮੂਲੀਅਤ ਕੀਤੀ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD