Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ : ਸੰਤ ਬਲਬੀਰ ਸਿੰਘ ਸੀਚੇਵਾਲ

ਪਿੰਡ ਧਨੋਆ ਤੋਂ ਨਿਰਮਲ ਕੁਟੀਆ ਗਾਲੋਵਾਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੁਕੇਰੀਆਂ (ਹੁਸ਼ਿਆਰਪੁਰ) , 03 Dec 2023

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਧਨੋਆ ਤੋਂ ਨਿਰਮਲ ਕੁਟੀਆ ਗਾਲੋਵਾਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਇਹ ਨਗਰ ਕੀਰਤਨ ਸਵੇਰੇ 8 ਵਜੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਧਨੋਆ ਤੋਂ ਰਵਾਨਾ ਹੋਇਆ। 

ਇਸ ਮੌਕੇ ਵਿਸ਼ੇਸ਼ ਰੂਪ ਵਿਚ ਪਹੁੰਚੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਨਾਲ ਸਬੰਧਤ ਪਵਿੱਤਰ ਨਦੀ ਦਾ ਜਲ ਪਿੰਡ ਧਨੋਆ ਤੋਂ ਸ਼ੁਰੂ ਹੁੰਦਾ ਹੈ। ਗੁਰੂ ਪਾਤਸ਼ਾਹ ਦੀ ਯਾਦ ਸਦਕਾ ਧੰਨ ਹੋ ਕੇ ਪਿੰਡ ਧਨੋਆ ਬਣ ਗਿਆ ਜੋ ਆਪਣੀ ਵੱਖਰੀ ਪਹਿਚਾਣ ਬਣਾਉਣ ਵਿਚ ਕਾਮਯਾਬ ਹੋਇਆ। 

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ।ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਅਕਾਲ ਪੁਰਖ ਅੱਗੇ ਤੱਤਕਾਲੀ ਸਰਕਾਰਾਂ ਨੂੰ ਬਲ ਬਖਸ਼ਣ ਦੀ ਅਰਦਾਸ ਕੀਤੀ ਅਤੇ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਪਵਿੱਤਰ ਨਦੀ ਦੇ ਕੰਢਿਆਂ ਵਾਲੀ ਸੜਕ ਨੂੰ ਤੁਰੰਤ ਪੱਕਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਪਤਵੰਤਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ ਮੁਲਤਾਨੀ, ਮਾਰਕੀਟ ਕਮੇਟੀ ਚੇਅਰਮੈਨ ਹਰਜੀਤ ਸਿੰਘ ਸਹੋਤਾ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਮੁਕੇਰੀਆਂ ਦੇ ਚੇਅਰਮੈਨ ਨੰਬਰਦਾਰ ਚੌਧਰੀ ਸਵਰਨ ਦਾਸ ਗੁਰੂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। 

ਇਸ ਮੌਕੇ ਇੰਜੀਨੀਅਰ ਸਤਨਾਮ ਸਿੰਘ ਧਨੋਆ ਅਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਧਨੋਆ ਦੇ ਪ੍ਰਧਾਨ ਪਿਆਰਾ ਸਿੰਘ ਅਤੇ ਗੁਰਨਾਮ ਦਾਸ ਨੇ ਦੱਸਿਆ ਕਿ ਜਦੋਂ ਤੋਂ ਪਵਿੱਤਰ ਬੇਈਂ ਦੀ ਸਫ਼ਾਈ ਲਈ ਪਿੰਡ ਧਨੋਆ ਤੋਂ ਪਵਿੱਤਰ ਬੇਈਂ ਨਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਮੌਕੇ ਗੁਰਨਾਮ ਦਾਸ, ਸਾਬਕਾ ਚੀਫ਼ ਇੰਜੀਨੀਅਰ ਨਿਰਮਲ ਸਿੰਘ, ਭਾਈ ਮੋਹਨ ਸਿੰਘ, ਸੁਰਿੰਦਰ ਸਿੰਘ, ਬੀਬੀ ਸੁਨੀਤਾ ਦੇਵੀ, ਇੰਦਰਜੀਤ ਸਿੰਘ ਗਲੋਵਾਲ ਆਦਿ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | 

ਇੰਜਨੀਅਰ ਸਤਨਾਮ ਸਿੰਘ ਧਨੋਆ ਅਤੇ ਗੁਰਨਾਮ ਦਾਸ ਨੇ ਦੱਸਿਆ ਕਿ ਇਹ ਨਗਰ ਕੀਰਤਨ ਪਿੰਡ ਧਨੋਆ ਤੋਂ ਸ਼ੁਰੂ ਹੋ ਕੇ ਹਿੰਮਤਪੁਰ, ਸਤਾਬਕੋਟ, ਵਢਾਈਆ, ਟੇਰਕੀਆਣਾ, ਚੂੜੀਆਂ, ਬੇਗਪੁਰ, ਭੇਖੋਵਾਲ, ਖੇਪੜਾ, ਸੈਦੋਵਾਲ, ਬੁੱਢੋ ਬਰਕਤ, ਛੋਡੀਆਂ ਆਦਿ ਦਰਜਨਾਂ ਪਿੰਡਾਂ ਵਿੱਚੋਂ ਲੰਘਦਾ ਹੋਇਆ ਨਿਰਮਲ ਕੁਟੀਆ ਗਾਲੋਵਾਲ ਵਿਚ ਜਾ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸੰਤ ਬਲਬੀਰ ਸਿੰਘ ਸੀਂਚੇਵਾਲ ਨੇ ਰਸਤੇ ਵਿਚ ਹਜ਼ਾਰਾਂ ਫਲਦਾਰ, ਛਾਂਦਾਰ ਅਤੇ ਫੁੱਲਦਾਰ ਪੌਦਿਆਂ ਦਾ ਲੰਗਰ ਲਗਾਇਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD