Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ

Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 04 Dec 2023

Last updated on: Dec 04, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ,  ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ  ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ ’ਤੇ  ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ।

ਗ੍ਰਿਫਤਾਰ ਕੀਤੇ  ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ  ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD