Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ

ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 04 Dec 2023

Last updated on: Dec 04, 2023, 00:00 IST

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਫਤਿਹਗੜ੍ਹ, ਲਾਧੂਕਾ ਤੇ ਤਰੋਬੜੀ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਵਿਕਾਸ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।

 ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਫਤਿਹਗੜ੍ਹ ਵਿੱਚ 3 ਲੱਖ ਨਾਲ ਬਣੇ ਠੋਸ ਕਚਰਾ ਪ੍ਰਬੰਧਨ ਕੰਪਲੈਕਸ, 7 ਲੱਖ ਨਾਲ ਬਣੇ ਆਂਗਣਵਾੜੀ ਸੈਂਟਰ, ਲਾਧੂਕਾ ਵਿਚ 6 ਲੱਖ ਦੀਆਂ ਗਲੀਆਂ ਦੀ ਇੰਟਰਲੋਕਿੰਗ ਦੇ ਪ੍ਰੋਜੈਕਟਾਂ ਅਤੇ ਤਰੋਬੜੀ ਵਿਖੇ 6 ਲੱਖ ਨਾਲ ਬਣੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਵੱਲੋਂ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ। ਉਨਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

ਵਿਧਾਇਕ ਨੇ ਉਹਨਾਂ ਨੂੰ ਲੋਕ ਮਸਲਿਆਂ ਦਾ ਤੁਰੰਤ ਨਬੇੜਾ ਕਰਨ ਦੀ ਹਦਾਇਤ ਕੀਤੀ । ਇਸ ਤੋਂ ਬਿਨਾਂ ਉਹਨਾਂ ਵੱਲੋਂ ਪਿੰਡ ਜਮਾਲ ਕੇ, ਕੀੜਿਆਂਵਾਲੀ ਅਤੇ ਹੌਜ ਗੰਧੜ ਦਾ ਦੌਰਾ ਕਰਕੇ ਇਥੋਂ ਦੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ। ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਲੋਕਾਂ ਦੀ ਭਲਾਈ ਲਈ ਨਿੱਤ ਦਿਨ ਨਵੀਆਂ ਸਕੀਮਾਂ ਬਣਾ ਕੇ ਲਾਗੂ ਕਰ ਰਹੀ ਹੈ। 

ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਰਾਹੀਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰਾਂ ਤੇ ਵੀ ਪੰਜਾਬ ਸਰਕਾਰ ਵਿਸ਼ੇਸ਼ ਤਵੱਜੋ ਦੇ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਉਣ ਦੀ ਅਪੀਲ ਵੀ ਕੀਤੀ ਜਿਸ ਤਹਿਤ ਸੂਬਾ ਸਰਕਾਰ ਵੱਲੋਂ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਲੋਕਾਂ ਨੂੰ ਦਿੱਤੀ ਜਾ ਰਹੀ ਹੈ। 

ਉਨਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਵਰਦਾਨ ਸਾਬਿਤ ਹੋ ਰਹੇ ਹਨ ।ਇਸ ਮੌਕੇ ਇਲਾਕੇ ਦੀ ਸਮੁੱਚੀ ਪਾਰਟੀ ਲੀਡਰਸ਼ਿਪ ਵੀ ਹਾਜ਼ਰ ਸੀ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD