Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ

Crime News Punjab, Punjab Police, Police, Crime News, Pathankot Police, Pathankot, Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਠਾਨਕੋਟ , 04 Dec 2023

Last updated on: Dec 04, 2023, 00:00 IST

ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ  ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ। ਖਣਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

Tags: Crime News Punjab , Punjab Police , Police , Crime News , Pathankot Police , Pathankot , Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD