Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਦੀ ਸ਼ੁਰੂਆਤ

ਡਾ. ਬਲਬੀਰ ਸਿੰਘ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤੰਦਰੁਸਤ ਬਣਾਉਣ ਲਈ ਇਤਿਹਾਸਕ ਕਦਮ ਕਰਾਰ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harjot Singh Bains

5 Dariya News

5 Dariya News

5 Dariya News

ਪਟਿਆਲਾ , 04 Dec 2023

ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸਿਹਤ ਨੂੰ ਠੀਕ ਰੱਖਣ ਲਈ ਇੱਕ ਇਤਿਹਾਸਕ ਕਦਮ ਪੁੱਟਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਯੂਸ਼ਮਾਨ ਭਾਰਤ ਸਕੂਲ ਹੈਲਥ ਐਂਡ ਵੈਲਨੈਸ ਪ੍ਰੋਗਰਾਮ ਜਾਰੀ ਕੀਤਾ। ਇੱਥੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਤੇ ਹਰਜੋਤ ਬੈਂਸ ਨੇ ਇਸ ਪ੍ਰੋਗਰਾਮ ਨੂੰ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਬਣਾਉਣ ਲਈ ਇੱਕ ਨਵਾਂ ਮੀਲ ਪੱਥਰ ਕਰਾਰ ਦਿੱਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ, ਜਿਸ ਨੇ ਜਿਸ ਨੇ ਸਿਹਤ ਅਤੇ ਸਿੱਖਆ ਨੂੰ ਆਪਣੀ ਪਹਿਲੀ ਤਰਜੀਹ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਮੋਗਾ ਤੇ ਫ਼ਿਰੋਜ਼ਪੁਰ ਵਿਖੇ ਕੀਤੀ ਜਾ ਚੁੱਕੀ ਹੈ, ਜਿੱਥੇ 850 ਤੋਂ ਵੱਧ ਸਿਹਤ ਅਤੇ ਤੰਦਰੁਸਤੀ ਰਾਜਦੂਤਾਂ ਨੂੰ ਸਿਖਲਾਈ ਦੇ ਕੇ ਵਿਦਿਆਰਥੀਆਂ ਦੀ ਸਿਹਤ ਨੂੰ ਮੋਨੀਟਰ ਕੀਤਾ ਜਾ ਰਿਹਾ ਹੈ। ਭਵਿੱਖ ਦੇ ਨਾਗਰਿਕਾਂ, ਵਿਦਿਆਰਥੀਆਂ ਦੀ ਨਰੋਈ ਸਿਹਤ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ, ਕਿ 'ਪਟਿਆਲਾ ਵਿੱਚ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਦੀ ਸ਼ੁਰੂਆਤ ਇੱਕ ਕ੍ਰਾਂਤੀਕਾਰੀ ਤਬਦੀਲੀ ਦੀ ਨਿਸ਼ਾਨਦੇਹੀ ਕਰਦੀ ਹੈ ਕਿ ਸੂਬਾ ਸਰਕਾਰ ਸਮਾਜ ਦੀ ਭਲਾਈ ਨੂੰ ਕਿਵੇਂ ਸਮਝਦੀ ਹੈ। 

ਇਸ ਪ੍ਰੋਗਰਾਮ ਦੇ ਤਹਿਤ ਪਟਿਆਲਾ ਜ਼ਿਲ÷ ੇ ਵਿੱਚ ਲਗਭਗ 752 ਸਿਹਤ ਤੇ ਤੰਦਰੁਸਤੀ ਰਾਜਦੂਤਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੰਟਿੰਗ ਅਤੇ ਭੁੱਖਮਰੀ ਸੂਚਕਾਂਕ ਵਿੱਚ ਭਾਰਤ 115ਵੇਂ ਸਥਾਨ 'ਤੇ ਹੈ, ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਇਸ ਰੁਝਾਨ ਨੂੰ ਉਲਟਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਡਾ. ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿੱਚ ਦਿੱਤੇ ਜਾ ਰਹੇ ਭੋਜਨ ਦੀ ਨਿਯਮਤ ਜਾਂਚ ਕੀਤੀ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਈਟ ਰਾਈਟ ਪਹਿਲਕਦਮੀ ਤਹਿਤ ਚੱਲ ਰਹੀਆਂ ਫੂਡ ਸੇਫਟੀ ਵੈਨਾਂ ਦੀ ਮਦਦ ਲੈਣ। ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਆਮ ਆਦਮੀ ਕਲੀਨਿਕ ਮਾਡਲ ਨੂੰ ਹਾਲ ਹੀ ਵਿੱਚ ਹੋਈ ਹੈਲਥ ਕਾਨਫ਼ਰੰਸ ਵਿੱਚ 85 ਦੇਸ਼ਾਂ ਵਿੱਚੋਂ ਸਭ ਤੋਂ ਵਧੀਆ ਸਿਹਤ ਮਾਡਲ ਵਜੋਂ ਸਨਮਾਨਿਤ ਕੀਤਾ ਗਿਆ ਹੈ ਅਤੇ ਸਰਕਾਰ 'ਸੀਐਮ ਦੀ ਯੋਗਸ਼ਾਲਾ' ਤਹਿਤ ਯੋਗ ਕੈਂਪਾਂ ਦੀ ਗਿਣਤੀ ਦੁੱਗਣੀ ਕਰਨ ਦੀ ਯੋਜਨਾ ਬਣਾ ਰਹੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 30 ਲੱਖ ਵਿਦਿਆਰਥੀਆਂ ਦੀ ਵਿਆਪਕ ਸਿਹਤ ਜਾਂਚ ਕਰਵਾਈ ਜਾਵੇਗੀ ਤਾਂ ਕਿ ਵਿਦਿਆਰਥੀਆਂ ਦੀ ਸਿਹਤ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਨਾਲ ਹੀ ਸਪੋਰਟਸ ਬੈਟਰੀ ਟੈਸਟ ਜਰੀਏ ਉਨ੍ਹਾਂ ਦੇ ਮੋਢਿਆਂ ਦੀ ਤਾਕਤ ਪਰਖਕੇ ਉਨ੍ਹਾਂ ਦੇ ਅੰਦਰ ਛੁਪੀ ਖੇਡਾਂ ਦੀ ਪ੍ਰਤਿਭਾ ਦੀ ਵੀ ਪਛਾਣ ਕੀਤੀ ਜਾਵੇਗੀ। ਹਰਜੋਤ ਸਿੰਘ ਬੈਂਸ ਨੇ ਇਸ ਪਹਿਲਕਦਮੀ ਲਈ ਸਿਹਤ ਵਿਭਾਗ ਨੂੰ ਵਧਾਈ ਦਿੰਦਿਆਂ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਐਮੀਨੈਂਸ ਸਕੂਲਾਂ ਨੇ ਸਿੱਖਿਆ ਕਰਾਂਤੀ ਲਿਆਂਦੀ ਹੈ ਅਤੇ ਸਿੱਖਿਆ ਸੁਧਾਰਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਸਰਕਾਰ ਇੱਕ ਮਿਸ਼ਨ ਬਣਾ ਕੇ ਚੱਲ ਰਹੀ ਹੈ। ਇਸ ਮੌਕੇ ਦੋਵਾਂ ਮੰਤਰੀਆਂ ਨੇ ਸਕੂਲ ਹੈਲਥ ਐਂਡ ਵੈਲਨੈਸ ਦੇ 12 ਤਰ੍ਹਾਂ ਦੇ ਜਾਗਰੂਕਤਾ ਪੋਸਟਰ ਜਾਰੀ ਕੀਤੇ।

ਸਮਾਰੋਹ 'ਚ ਪੰਜਾਬ ਵਿਕਾਸ ਬੋਰਡ ਦੇ ਮੈਂਬਰ ਅਰੁਣ ਕੁੰਡੂ, ਡਾਇਰੈਕਟਰ ਪਰਿਵਾਰ ਭਲਾਈ ਡਾ ਹਿਤਿੰਦਰ ਕੌਰ, ਸਟੇਟ ਪ੍ਰੋਗਰਾਮ ਅਫ਼ਸਰ ਆਰ.ਬੀ.ਐਸ.ਕੇ. ਕਮ ਸਹਾਇਕ ਡਾਇਰੈਕਟਰ ਡਾ ਜਸਕਿਰਨਦੀਪ ਕੌਰ, ਆਈ.ਐਮ.ਏ ਪ੍ਰਧਾਨ ਡਾ ਭਗਵੰਤ ਸਿੰਘ, ਆਈ.ਏ.ਪੀ. ਦੇ ਪ੍ਰਧਾਨ ਡਾ ਰਵੀ ਬਾਂਸਲ, ਸਿਵਲ ਸਰਜਨ ਪਟਿਆਲਾ ਡਾ ਰਮਿੰਦਰ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਗੁਰਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਰਨਲ ਜੇ.ਵੀ. ਸਿੰਘ, ਬਲਵਿੰਦਰ ਸੈਣੀ, ਡਾ ਆਰ.ਪੀ.ਐਸ. ਸਿਬੀਆ, ਡਾ ਐਚ.ਐਸ. ਰੇਖੀ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ। 

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harjot Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD